Breaking News
Home / Breaking News / ਸਿੱਧੂ ਵੱਲੋਂ ਜੀ.ਐਸ.ਟੀ. ਵਿਰੁੱਧ ਪ੍ਰਦਰਸ਼ਨ, ਕੇਂਦਰ ਨੂੰ ਲਿਆ ਨਿਸ਼ਾਨੇ ‘ਤੇ

ਸਿੱਧੂ ਵੱਲੋਂ ਜੀ.ਐਸ.ਟੀ. ਵਿਰੁੱਧ ਪ੍ਰਦਰਸ਼ਨ, ਕੇਂਦਰ ਨੂੰ ਲਿਆ ਨਿਸ਼ਾਨੇ ‘ਤੇ

ਅੰਮ੍ਰਿਤਸਰ, 25 ਨਵੰਬਰ (ਗੁਰਦਿਆਲ ਸਿੰਘ) :  ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰੰਘ ਸਿੱਧੂ ਨੇ ਅੱਜ ਖੁੱਲ੍ਹ ਕੇ ਮੋਦੀ ਸਰਕਾਰ ਵਿਰੁੱਧ ਭੜਾਸ ਕੱਢੀ। ਸਿੱਧੂ ਨੇ ਕਿਹਾ ਮੋਦੀ ਸਰਕਾਰ ਲਗਾਏ ਗਏ “ਗੱਬਰ ਸਿੰਘ ਟੈਕਸ” ਦਾ ਆਤੰਕ ਪੂਰੇ ਦੇਸ਼ ਵਿੱਚ ਫੈਲ ਚੁੱਕਾ ਹੈ ਅਤੇ ਇਸਦਾ ਅਸਰ ਗੁਜਰਾਤ ਚੋਣਾਂ ਤੋਂ ਇਲਾਵਾ ਪੂਰੇ ਦੇਸ਼ ਵਿੱਚ ਭਾਜਪਾ ਨੂੰ ਦੇਖਣ ਨੂੰ ਮਿਲੇਗਾ। ਸਿੱਧੂ ਅੱਜ ਜੀ.ਐਸ.ਟੀ. ਖਿਲਾਫ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਨ। ਨਵਜੋਤ ਸਿੱਧੂ ਅੱਜ ਜੀ.ਐਸ.ਟੀ. ਅਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕਰਦੇ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਮੋਦੀ ਸਰਕਾਰ ਖ਼ਿਲਾਫ ਖੁੱਲ੍ਹ ਕੇ ਗੁੱਸਾ ਕੱਢਿਆ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਦੇ ਜੀ.ਐਸ.ਟੀ. ਦੇ ਫੈਸਲੇ ਦਾ ਕਦੇ ਸਮਰਥਨ ਨਹੀਂ ਕੀਤਾ ਅਤੇ ਸ਼ੁਰੂ ਤੋਂ ਹੀ ਇਸ ਫੈਸਲੇ ਨੂੰ ਗ਼ਲਤ ਦੱਸਦਿਆਂ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਟੈਕਸ ਨੂੰ ਲਗਾ ਕੇ ਵਪਾਰੀਆਂ ਦਾ ਲੱਕ ਤੋੜ ਦਿੱਤਾ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *