Home / India / ਸੀ.ਬੀ.ਐਸ.ਈ. ਵੱਲੋਂ ਅਧਿਆਪਕਾਂ ਤੋਂ ਫਾਲਤੂ ਕੰਮ ਨਾ ਲੈਣ ਦੇ ਨਿਰਦੇਸ਼

ਸੀ.ਬੀ.ਐਸ.ਈ. ਵੱਲੋਂ ਅਧਿਆਪਕਾਂ ਤੋਂ ਫਾਲਤੂ ਕੰਮ ਨਾ ਲੈਣ ਦੇ ਨਿਰਦੇਸ਼

ਨਵੀਂ ਦਿੱਲੀ, 31 ਅਕਤੂਬਰ (ਚ.ਨ.ਸ.):  ਸੀ.ਬੀ.ਐਸ.ਈ. ਨੇ ਸਾਰੇ ਸਬੰਧਤ ਸਕੂਲਾਂ ਨੂੰ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਦੀ ਥਾਂ ਸਿਰਫ਼ ਵਿੱਦਿਅਕ ਕੰਮ ਲੈਣ ਦੀ ਸਲਾਹ ਦਿੱਤੀ ਹੈ। ਸੀ.ਬੀ.ਐਸ.ਈ. ਅਨੁਸਾਰ ਅਧਿਆਪਕਾਂ ਨੂੰ ਪੜ੍ਹਾਈ, ਪ੍ਰੀਖਿਆ ਲੈਣ ਤੇ ਪ੍ਰੀਖਿਆ ਦਾ ਮਲਾਂਕਣ ਕਰਨ ਤੋਂ ਇਲਾਵਾ ਹੋਰ ਕਿਸੇ ਵੀ ਕੰਮ ਵਿੱਚ ਨਹੀਂ ਲਾਉਣਾ ਚਾਹੀਦਾ। ਸੀ.ਬੀ.ਐਸ.ਈ. ਨੇ ਇਸ ਸਬੰਧੀ ਆਪਣੇ ਅਧੀਨ ਆਉਂਦੇ ਸਾਰੇ ਸਕੂਲਾਂ ਨੂੰ ਪੱਤਰ ਲਿਖਿਆ ਹੈ। ਬੋਰਡ ਦਾ ਇਹ ਪੱਤਰ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ 25 ਅਕਤੂਬਰ ਨੂੰ ਕੇਂਦਰੀ ਸਿੱਖਿਆ ਸਲਾਹਕਾਰ ਬੋਰਡ ਦੀ ਬੈਠਕ ਵਿੱਚ ਅਧਿਆਪਕਾਂ ਨੂੰ ਗੈਰ ਵਿੱਦਿਅਕ ਗਤੀਵਿਧੀਆਂ ਵਿੱਚ ਲਾਏ ਜਾਣ ਦਾ ਮੁੱਦਾ ਚੁੱਕਿਆ ਗਿਆ ਸੀ। ਬੋਰਡ ਦੀ ਬੈਠਕ ਦੀ ਅਗਵਾਈ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਪ੍ਰਕਾਸ਼ ਜਵਾੜਕਰ ਨੇ ਕੀਤੀ ਸੀ। ਇਸ ਵਿੱਚ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਰਾਜਾਂ ਦੇ ਪ੍ਰਤੀਨਿਧੀ ਮੌਜੂਦ ਸਨ। ਸੀ.ਬੀ.ਐਸ.ਈ. ਦੇ ਸਕੱਤਰ ਜੋਸਫ ਮੈਨੂਅਲ ਵੱਲੋਂ ਜਾਰੀ ਪੱਤਰ ਵਿੱਚ ਆਖਿਆ ਗਿਆ ਹੈ ਕਿ ਸਿੱਖਿਆ ਦੇ ਅਧਿਕਾਰ ਨਿਯਮ ਵਿੱਚ ਸਪਸ਼ਟ ਰੂਪ ਨਾਲ ਆਖਿਆ ਗਿਆ ਹੈ ਕਿ ਕਿਸੇ ਵੀ ਅਧਿਆਪਕ ਨੂੰ ਗੈਰ-ਅਕਾਦਮਿਕ ਗਤੀਵਿਧੀਆਂ ਵਿੱਚ ਨਹੀਂ ਲਾਇਆ ਜਾਣਾ ਚਾਹੀਦਾ। ਸੀ.ਬੀ.ਐਸ.ਈ. ਨੇ ਇਸ ਸਬੰਧ ਵਿੱਚ ਸਕੂਲਾਂ ਨੂੰ ਇਹ ਨਿਸ਼ਚਿਤ ਕਰਨ ਲਈ ਆਖਿਆ ਹੈ ਕਿ ਅਧਿਆਪਕਾਂ ਤੋਂ ਸਿਰਫ਼ ਸਿੱਖਿਆ ਸਿੱਖਿਆ ਨਾਲ ਜੁੜੇ ਕੰਮ ਤੋਂ ਇਲਾਵਾ ਹੋਰ ਕੋਈ ਕੰਮ ਨਾ ਲਿਆ ਜਾਵੇ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *