Home / Breaking News / ਸੁਖਬੀਰ ਸਿੰਘ ਬਾਦਲ ਨੇ ਨੀਂਹ ਪੱਥਰ ਲਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ : ਜਾਖੜ

ਸੁਖਬੀਰ ਸਿੰਘ ਬਾਦਲ ਨੇ ਨੀਂਹ ਪੱਥਰ ਲਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ : ਜਾਖੜ

ਅਬੋਹਰ-ਵਿਧਾਨ ਸਭਾ ਦੀਆਂ ਚੋਣਾਂ ਸਮਾਪਤ ਹੁੰਦੇ ਹੀ ਕਾਂਗਰਸ ਦੀ ਸਰਕਾਰ ਬਣਨ ‘ਤੇ ਸੂਬੇ ਦੇ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਰੋਜ਼ਗਾਰ ਨਾ ਮਿਲਣ ‘ਤੇ ਉਸਨੂੰ ਮਾਸਿਕ 2500 ਰੁਪਏ ਬੇਰੋਜ਼ਗਾਰੀ ਭੱਤਾ ਦਿੱਤਾ ਜਾਵੇਗਾ। ਇਹ ਗੱਲ ਕਾਂਗਰਸ ਪਾਰਟੀ ਦੇ ਉਪ-ਪ੍ਰਧਾਨ ਤੇ ਮੁੱਖ ਬੁਲਾਰੇ ਵਿਧਾਇਕ ਸੁਨੀਲ ਜਾਖੜ ਨੇ ਬੀਤੀ ਸ਼ਾਮ ਸਥਾਨਕ ਅਰੋੜਵੰਸ਼ ਧਰਮਸ਼ਾਲਾ ‘ਚ ਹਾਜ਼ਰ ਕਾਂਗਰਸ ਵਰਕਰਾਂ ਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਬੰਧਨ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਕਾਲ ‘ਚ ਲੋਕਾਂ ਨੇ ਜਿਹੜਾ ਦੁੱਖ ਝੇਲਿਆ ਹੈ ਉਸਦੀ ਬਦੋਲਤ ਆਉਣ ਵਾਲੀਆਂ 2017 ਦੀਆਂ ਚੋਣਾਂ ‘ਚ ਕਾਂਗਰਸ ਦੀ ਸਰਕਾਰ ਬਣਨਾ ਲਗਭਗ ਤੈਅ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀ-ਭਾਜਪਾ ਸ਼ਾਸਨ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਨੀਂਹ ਪੱਥਰ ਲਾਉਣ ਦੇ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਨੂੰ ਤਾਂ ਯਾਦ ਵੀ ਨਹੀਂ ਕਿ ਉਨ੍ਹਾਂ ਨੇ ਕਿੰਨੇ ਨੀਂਹ ਪੱਥਰ ਲਾ ਦਿੱਤੇ। ਜਾਖੜ ਨੇ ਕਿਹਾ ਕਿ ਗਠਬੰਧਨ ਸਰਕਾਰ ਦੇ ਪਾਪਾਂ ਦਾ ਘੜਾ ਭਰ ਚੁੱਕਿਆ ਹੈ ਅਤੇ ਇਹ ਚੋਣਾਂ ਇਕ ਤਰਫਾ ਹੀ ਹੋਣਗੀਆਂ। ਇਸ ਮੌਕੇ ‘ਤੇ ‘ਆਪ’ ਦੇ ਜ਼ਿਲਾ ਆਈ. ਟੀ. ਸੈੱਲ ਦੇ ਅਹੁਦੇਦਾਰ ਲਵਿਸ਼ ਵਧਵਾ ਨੇ ਕਾਂਗਰਸ ‘ਚ ਸ਼ਾਮਿਲ ਹੋਣ ਦੀ ਘੋਸ਼ਣਾ ਕੀਤੀ।

2016_12image_00_19_40041000019abhh13-ll

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *