Breaking News
Home / Punjab / ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ

ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ

ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਜੰਗੀਰ ਸਿੰਘ ਸੁਤੰਤਰ)- ਸ਼ਹੀਦ ਸਮੁੱਚੇ ਦੇਸ਼ ਅਤੇ ਮਨੁੱਖਤਾ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀ ਕੁਰਬਾਨੀ ਪ੍ਰਤੀ ਨਤਮਸਤਕ ਹੁੰਦੇ ਹੋਏ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਸਮੇਤ ਹੋਰ ਮਹਾਨ ਸੂਰਮਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਸੂਬੇ ‘ਚ ਕਰੋੜਾਂ ਰੁਪਏ ਦੀ ਲਾਗਤ ਨਾਲ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਾਡੀਆਂ ਨਵੀਆਂ ਪੀੜ੍ਹੀਆ ਨੂੰ ਪੰਜਾਬ ਦੇ ਗੌਰਵਮਈ ਇਤਿਹਾਸ ਦੇ ਰੂਬਰੂ ਕੀਤਾ ਜਾ ਸਕੇ। ਇਹ ਪ੍ਰਗਟਾਵਾ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਸਥਾਨਕ ਅਨਾਜ ਮੰਡੀ ਵਿਖੇ ਸ਼ਹੀਦ ਊਧਮ ਸਿੰਘ ਦੇ 77ਵੇਂ ਸ਼ਹੀਦੀ ਦਿਹਾੜੇ ਸਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ।
ਸ. ਢੀਂਡਸਾ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਸਰਕਾਰ ਵੱਲੋਂ ਹਰ ਵਰਗ ਨੂੰ ਖੁਸ਼ਹਾਲ ਕਰਨ ਲਈ ਰਾਜ ਵਿੱਚ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਨੀਵੇਂ ਪੱਧਰ ਦੀ ਰਾਜਨੀਤੀ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਮੌਕਾਪ੍ਰਸਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਪੰਜਾਬ ਦੇ ਲੋਕਾਂ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਈ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਬਾਹਰਲੀਆਂ ਤਾਕਤਾਂ ਨੂੰ ਕਿਸੇ ਕੀਮਤ ‘ਤੇ ਕਾਮਯਾਬ ਨਹੀ ਹੋਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਮਗਰੋਂ ਲੰਮਾ ਸਮਾਂ ਸੱਤਾ ‘ਤੇ ਕਾਬਜ਼ ਰਹੀ ਕਾਂਗਰਸ ਪਾਰਟੀ ਨੇ ਕਦੇ ਵੀ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਕੋਸ਼ਿਸ਼ ਨਹੀ ਕੀਤੀ ਸਗੋਂ ਪਾੜੋ ਅਤੇ ਰਾਜ ਕਰੋ ਦੀ ਨੀਤੀ ਅਪਨਾ ਕੇ ਪੰਜਾਬ ਨੂੰ ਪਿਛੇ ਵੱਲ ਧੱਕਿਆ।
ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੁਨਾਮ ਵਾਸੀਆਂ ਨੂੰ ਮਾਣ ਹੈ ਕਿ ਉਹ ਊਧਮ ਸਿੰਘ ਵਰਗੇ ਸੂਰਮੇ ਦੇ ਸ਼ਹਿਰ ਅਤੇ ਇਲਾਕੇ ਦੇ ਵਸਨੀਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦਾਂ ਦੀਆਂ ਯਾਦਗਾਰਾਂ ਉਸਾਰਨ ਦਾ ਉਪਰਾਲਾ ਕਰਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਹੈ। ਸ. ਢੀਂਡਸਾ ਨੇ ਕਿਹਾ ਕਿ ਜ਼ਲ੍ਹਿਆਂ ਵਾਲਾ ਬਾਗ ਦੇ ਸਾਕੇ ਦੀ ਘਟਨਾ ਦਾ ਜਨਰਲ ਅਡਵਾਇਰ ਦੀ ਮੌਤ ਨਾਲ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦਾ ਨਾਮ ਦੇਸ਼ ਦੇ ਇਤਿਹਾਸ ‘ਚ ਸੁਨਿਹਰੀ ਅੱਖਰਾਂ ‘ਚ ਲਿਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੇ ਨਿਡਰ ਸੁਭਾਅ ਅਤੇ ਦਲੇਰੀ ਨਾਲ ਦੁਨੀਆ ਭਰ ਵਿੱਚ ਆਪਣਾ ਵਿਲੱਖਣ ਨਾਮ ਸਥਾਪਤ ਕੀਤਾ ਹੈ। ਸ. ਢੀਂਡਸਾ ਨੇ ਕਿਹਾ ਕਿ ਉਹ ਇਸ ਇਤਿਹਾਸਕ ਦਿਹਾੜੇ ‘ਤੇ ਸ਼ਹੀਦ ਊਧਮ ਸਿੰਘ ਅਤੇ ਉਨ੍ਹਾਂ ਦੀ ਸ਼ਹਾਦਤ ਪ੍ਰਤੀ ਆਪਣਾ ਸਿਰ ਨਿਵਾਉਂਦੇ ਹਨ।
ਸ. ਢੀਂਡਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ 5 ਏਕੜ ਰਕਬੇ ਵਿੱਚ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਯਾਦਗਾਰ ਸਥਾਪਤ ਕਰਨ ਲਈ ਜ਼ਮੀਨ ਐਕਵਾਇਰ ਕਰਨ ਲਈ 3.40 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰ ਲਈ ਗਈ ਹੈ ਅਤੇ ਜ਼ਮੀਨ ਐਕਵਾਇਰ ਕਰਨ ਦੀ ਮੁੱਢਲੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਜਾਂ ਉੱਪ ਮੁੱਖ ਮੰਤਰੀ ਵੱਲੋਂ ਆਉਂਦੇ ਦੋ-ਤਿੰਨ ਮਹੀਨਿਆਂ ਅੰਦਰ ਸ਼ਹੀਦੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵਾਧੂ ਬਿਜਲੀ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਨਾਲ-ਨਾਲ ਲੋੜਵੰਦਾਂ ਲਈ ਸ਼ਗਨ ਸਕੀਮ, ਵਿਦਿਆਰਥੀਆਂ ਲਈ ਵਜ਼ੀਫਾ ਸਕੀਮ, ਕਿਸਾਨਾਂ, ਵਪਾਰੀਆਂ ਅਤੇ ਹੋਰ ਵਰਗਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਸਕੀਮ, ਵਿਦਿਆਰਥਣਾਂ ਲਈ ਮਾਈ ਭਾਗੋ ਵਿੱਦਿਆ ਸਕੀਮ, ਮੈਰੀਟੋਰੀਅਸ ਸਕੂਲ ਜਿਹੀਆਂ ਮਹੱਤਵਪੂਰਨ ਸਕੀਮਾ ਚਲਾਈਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸੂਬੇ ਦਾ ਬੇਮਿਸਾਲ ਵਿਕਾਸ ਹੋਇਆ ਹੈ ਜਿਸ ਤੋਂ ਹਰ ਵਰਗ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਸਮਾਗਮ ਤੋਂ  ਪਹਿਲਾਂ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ. ਪਰਮਿੰਦਰ ਸਿੰਘ ਢੀਂਡਸਾ  ਨੇ ਸਥਾਨਕ ਸਟੇਡੀਅਮ ਵਿਖੇ ਸ਼ਹੀਦ ਊਧਮ ਸਿੰਘ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਮੁੱਖ ਸੰਸਦੀ ਸਕੱਤਰ  ਪ੍ਰਕਾਸ਼ ਚੰਦ ਗਰਗ, ਵਿਧਾਇਕ ਹਲਕਾ ਅਮਰਗੜ੍ਹ ਇਕਬਾਲ ਸਿੰਘ ਝੂੰਦਾਂ, ਵਿਧਾਇਕ ਹਲਕਾ ਧੂਰੀ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੰਤਰੀ  ਗੋਬਿੰਦ ਸਿੰਘ ਕਾਂਝਲਾ ਤੇ ਇਕਰਾਮ ਬੱਗੇ ਖਾਂ, ਵਾਈਸ ਚੇਅਰਮੈਨ ਮੰਡੀ ਬੋਰਡ ਰਵਿੰਦਰ ਸਿੰਘ ਚੀਮਾ, ਵਾਈਸ ਚੇਅਰਮੈਨ ਪੀ.ਆਰ.ਟੀ.ਸੀ. ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇਜਾ ਸਿੰਘ ਕਮਾਲਪੁਰ, ਓ.ਐਸ.ਡੀ.ਟੂ ਵਿੱਤ ਮੰਤਰੀ ਅਤੇ ਯੂਥ ਆਗੂ ਅਮਨਵੀਰ ਸਿੰਘ ਚੈਰੀ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਰਘਬੀਰ ਸਿੰਘ ਜਖੇਪਲ,  ਰਾਮਪਾਲ ਸਿੰਘ ਬਹਿਣੀਪਾਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਤਿਗੁਰ ਸਿੰਘ ਨਮੋਲ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਪ੍ਰਿਤਪਾਲ ਸਿੰਘ ਹਾਂਡਾ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਕਾਂਝਲਾਂ, ਪ੍ਰੀਤਮ ਸਿੰਘ ਜੌਹਲ, ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਸਵਿੰਦਰ ਸਿੰਘ ਪਿੰ੍ਰਸ, ਸ੍ਰੀਮਤੀ ਸੁਨੀਤਾ ਸ਼ਰਮਾ ਪ੍ਰਧਾਨ ਇਸਤਰੀ ਵਿੰਗ, ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਹਰਪ੍ਰੀਤ ਸਿੰਘ ਢੀਂਡਸਾ, ਪ੍ਰੇਮ ਕੁਮਾਰ ਗੁਗਲਾਨੀ ਭਾਜਪਾ ਆਗੂ, ਪ੍ਰਧਾਨ ਨਗਰ ਕੌਸ਼ਲ ਸੰਗਰੂਰ ਰਿਪੁਦਮਨ ਸਿੰਘ ਢਿਲੋਂ, ਮਨਪ੍ਰੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ. ਪ੍ਰਿਤਪਾਲ ਸਿੰਘ ਥਿੰਦ, ਐਸ.ਡੀ.ਐਮ. ਸੁਨਾਮ ਰਾਜਦੀਪ ਸਿੰਘ ਬਰਾੜ ਸ੍ਰ ਕੇਸਰ ਸਿੰਘ ਸਰਪੰਚ,ਨਗਰ ਕੌਸਲ ਦੇ ਪ੍ਰਧਾਨ ਬਘੀਰਥ ਗੋਇਲ, ਮੈਡਮ ਸੁਖਵਿੰਦਰ ਕੌਰ ਢਿੱਲੋ ਹਰਪ੍ਰੀਤ ਸਿੰਘ ਢੀਡਸਾ,ਯਾਦਵਿੰਦਰ ਸਿੰਘ ਨਿਰਮਾਣ,ਮੈਡਮ,ਮੈਡਮ ਕਾਤਾ ਪੱਪਾ,ਚਮਕੌਰ ਸਿੰਘ ਸਰਪੰਚ,ਪ੍ਰਭਸ਼ਰਨ ਸਿੰਘ ਬੱਬੂ,ਮੈਡਮ ਅਮ੍ਰਿਤ ਕੌਰ,ਵਿਕਰਮਜੀਤ ਸਿੰਘ ਵਿੱਕੀ,ਮਾਸਟਰ ਕੇਹਰ ਸਿੰਘ ਜੋਸਨ,ਜੰਗੀਰ ਸਿੰਘ ਰਤਨ,ਹਰਿੰਦਰ ਸਿੰਘ,ਗਿਆਨੀ ਅਜਮੇਰ ਸਿੰਘ,ਡਾ ਬਲਜੀਤ ਸਿੰਘ,ਭਰਭੂਰ ਸਿੰਘ ਕਬੌਜ,ਰਘਵੀਰ ਸਿੰਘ,ਧਰਮ ਸਿੰਘ,ਪ੍ਰੀਤ ਸਿੰਘ,ਗੁਰਚਰਨ ਸਿੰਘ,ਗੁਰਮੀਤ ਸਿੰਘ,ਕਰਨੈਲ ਸਿੰਘ,ਰਾਮ ਸਿੰਘ,ਦਾਰਾ ਸਿੰਘ,ਨਰਿੰਦਰ ਸਿੰਘ,ਅਜੈਬ ਸਿੰਘ ਜੋਸਨ,ਅਵਤਾਰ ਸਿੰਘ,ਕਰਮ ਸਿੰਘ,ਕੀਰਤ ਸਿੰਘ,ਸੁਰਿੰਦਰ ਸਿੰਘ ਸੰਧੇ,ਰਾਜਿੰਦਰ ਸਿੰਘ ਹਾਂਡਾ,ਹਰਦਿਆਲ ਸਿੰਘ,ਪ੍ਰੀਤਮ ਸਿੰਘ,ਸੁਰਿੰਦਰ ਸਿੰਘ,ਸੋਮ ਸਿੰਘ,ਜਸਪਾਲ ਸਿੰਘ,ਮੈਡਮ ਮੋਨਿਕਾ ਗੋਇਲ,ਅਵਤਾਰ ਸਿੰਘ ਤਾਰੀ,ਮਨਜੀਤ ਸਿੰਘ ਕੁੱਕੂ,ਰਵਿੰਦਰ ਸਿੰਘ ਰਿੱਕੂ,ਬਹਾਦਰ ਸਿੰਘ ਰਾਗੀ,ਗਰਚਰਨ ਸਿੰਘ,ਕੁਲਦੀਪ ਸਿੰਘ,ਕਰਮਾ ਸਿੰਘ,ਲਾਭ ਸਿੰਘ,ਮੋਹਣ ਸਿੰਘ,ਜੀਤ ਸਿੰਘ,ਸੁਰਜੀਤ ਸਿੰਘ ਆਨੰਦ ਸਮੈਤ ਵੱਡੀ ਗਿਣਤੀ ਵਿੱਚ ਸਹਿਰ ਦੇ ਪੱਤਵਤੇ ਸੱਜਣ ਹਾਜਰ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *