Breaking News
Home / India / ਸੁਨੀਲ ਜਾਖੜ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਸੁਨੀਲ ਜਾਖੜ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ, 4 ਮਈ (ਚੜ੍ਹਦੀਕਲਾ ਬਿਊਰੋ) :  ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਧਾਨ ਸਭਾ ਚੋਣਾਂ ‘ਚ ਮਿਲੀ ਸਖਤ ਹਾਰ ਤੋਂ ਬਾਅਦ ਕਾਂਗਰਸ ਨੇ ਇਕ ਵਾਰ ਫਿਰ ਤੋਂ ਖੁਦ ਨੂੰ ਖੜ੍ਹਾ ਕਰਨ ਲਈ ਪਾਰਟੀ ‘ਚ ਫੇਰ-ਬਦਲ ਕੀਤੇ ਹਨ। ਕਾਂਗਰਸ ਮੁਖੀ ਸੋਨੀਆ ਗਾਂਧੀ ਸਿਹਤਮੰਦ ਹੋਣ ਤੋਂ ਬਾਅਦ ਪਾਰਟੀ ‘ਚ ਸਰਗਰਮ ਹੋ ਗਈ ਹੈ। ਜਿਸ ਤਰ੍ਹਾਂ ਨਾਲ ਪਾਰਟੀ ਦੇ ਅੰਦਰ ਫੈਸਲੇ ਲਏ ਜਾ ਰਹੇ ਹਨ, ਉਸ ਨਾਲ ਜ਼ਾਹਰ ਹੁੰਦਾ ਹੈ ਕਿ ਸੋਨੀਆ ਅਜੇ ਵੀ ਮਿਸ਼ਨ 2019 ਲਈ ਤਿਆਰੀਆਂ ‘ਚ ਜੁਟ ਗਈ ਹੈ। ਉਸ ਦੇ ਮੱਦੇਨਜ਼ਰ ਅੱਜ ਕਾਂਗਰਸ ਨੇ ਆਪਣੇ ਕਈ ਸੂਬਿਆਂ ‘ਚ ਇੰਚਾਰਜ ਬਦਲ ਦਿੱਤੇ ਹਨ। ਕਾਂਗਰਸ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਹੁਣ
ਸੂਬਿਆਂ ‘ਚ ਇੰਚਾਰਜ ਅਹੁਦਿਆਂ ‘ਤੇ ਫੇਰ ਬਦਲ ਕੀਤਾ ਗਿਆ। ਪੰਜਾਬ ਕਾਂਗਰਸ ਨੂੰ ਪ੍ਰਧਾਨ ਅਹੁਦੇ ‘ਤੇ ਸੁਨੀਲ ਜਾਖੜ ਦੇ ਰੂਪ ‘ਚ ਨਵਾਂ ਚਿਹਰਾ ਮਿਲ ਗਿਆ ਹੈ। ਹਾਈਕਮਾਨ ਨੇ ਸੁਨੀਲ ਜਾਖੜ ਨੂੰ ਪੰਜਾਬ ਸੂਬੇ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਇਹ ਅਹੁਦਾ ਸੀ ਪਰ ਸੀ. ਐੱਮ. ਦੀ ਕੁਰਸੀ ‘ਤੇ ਉਨ੍ਹਾਂ ਦੇ ਬੈਠਣ ਤੋਂ ਬਾਅਦ ਇਸ ਸੀਟ ‘ਤੇ ਕਈ ਨਾਂਵਾਂ ‘ਤੇ ਵਿਚਾਰ ਚੱਲ ਰਿਹਾ ਸੀ। ਕਾਂਗਰਸ ਮੀਡੀਆ ਵਿਭਾਗ ਦੇ ਪ੍ਰਮੁੱਖ ਰਣਦੀਪ ਸੁਰਜੇਵਾਲਾ ਨੇ ਇਥੇ ਪਾਰਟੀ ਹੈੱਡਕੁਆਰਟਰ ‘ਚ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਮੁਖੀ ਸੋਨੀਆ ਗਾਂਧੀ ਨੇ ਸੀਨੀਅਰ ਨੇਤਾ ਪ੍ਰੀਤਮ ਸਿੰਘ ਨੂੰ ਕਿਸ਼ੋਰ ਉਪਾਧਿਆ ਦੀ ਜਗ੍ਹਾ ਉੱਤਰਾਖੰਡ ਨਵਾਂ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *