Home / Breaking News / ਸੁਪਰੀਮ ਕੋਰਟ ਵੱਲੋਂ ਦੋਸ਼ੀਆਂ ਦੀ ਫਾਂਸੀ ਬਰਕਰਾਰ

ਸੁਪਰੀਮ ਕੋਰਟ ਵੱਲੋਂ ਦੋਸ਼ੀਆਂ ਦੀ ਫਾਂਸੀ ਬਰਕਰਾਰ

ਨਵੀਂ ਦਿੱਲੀ,9 ਜੁਲਾਈ: ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰਨ ਵਾਲੀ 4 ਦੋਸ਼ੀਆਂ ‘ਚੋਂ ਤਿੰਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਉਨ੍ਹਾਂ ਦਾ ਫਾਂਸੀ ਦੀ ਸਜਾ ਨੂੰ ਬਰਕਰਾਰ ਰਖਿਆ ਹੈ।
ਨਿਰਭਯਾ ਗੈਂਗਰੇਪ ਮਾਮਲੇ ‘ਚ ਸੁਪਰੀਮ ਕੋਰਟ ‘ਚ ਤਿੰਨ ਦੋਸ਼ੀਆਂ ਦੀ ਮੁੜ ਵਿਚਾਰ ਪਟੀਸ਼ਨ ‘ਤੇ ਸੋਮਵਾਰ ਨੂੰ ਫੈਸਲਾ ਸੁਣਾ ਦਿੱਤਾ ਹੈ। ਕੋਰਟ ਨੇ 3 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਕਾਂਡ ‘ਚ 4 ਦੋਸ਼ੀਆਂ ‘ਚ ਸ਼ਾਮਲ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ‘ਚ 5 ਮਈ 2017 ਦੇ ਫੈਸਲੇ ਖਿਲਾਫ ਮੁੜ ਵਿਚਾਰ ਪਟੀਸ਼ਨ ਦਾਇਰ ਨਹੀਂ ਕੀਤੀ ਸੀ। 16 ਦਸੰਬਰ 2012 ਦੀ ਰਾਤ ਫਿਲਮ ਦੇਖ ਕੇ ਵਾਪਸ ਆਉਂਦੇ ਸਮੇਂ 23 ਸਾਲਾਂ ਵਿਦਿਆਰਥਣ ਨਿਰਭਯਾ (ਬਦਲਿਆ ਹੋਇਆ ਨਾਂ) ਨਾਲ 6 ਲੋਕਾਂ ਨੇ ਚੱਲਦੀ ਬੱਸ ‘ਚ ਰੇਪ ਕੀਤਾ ਸੀ ਅਤੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਨ। ਦੋਸ਼ੀਆਂ ਨੇ ਨਿਰਭਯਾ ਅਤੇ ਉਸ ਦੇ ਦੋਸਤ ਨੂੰ ਨਗਨ ਹਾਲਤ ‘ਚ ਚੱਲਦੀ ਬੱਸ ਤੋਂ ਹੇਠਾਂ ਸੁੱਟ ਦਿੱਤਾ ਸੀ। ਇੱਥੋਂ ਤੱਕ ਕਿ ਦੋਵਾਂ ਨੂੰ ਕੁਚਲ ਕੇ ਮਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਇਸ ਮਾਮਲੇ ‘ਚ ਦਿੱਲੀ ਦੀ ਹੇਠਲੀ ਅਦਾਲਤ ਅਤੇ ਹਾਈਕੋਰਟ ਨੇ ਚਾਰ ਦੋਸ਼ੀਆਂ ਮੁਕੇਸ਼, ਪਵਨ ਗੁਪਤਾ, ਅਕਸ਼ੇ ਠਾਕੁਰ ਅਤੇ ਵਿਨੇ ਸ਼ਰਮਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਕ ਦੋਸ਼ੀ ਨੇ ਜੇਲ ‘ਚ ਖੁਦਕੁਸ਼ੀ ਕਰ ਲਈ ਸੀ ਜਦਕਿ ਇਕ ਹੋਰ ਦੋਸ਼ੀ ਨਾਬਾਲਗ ਸੀ ਜੋ ਤਿੰਨ ਸਾਲ ਦੀ ਸਜ਼ਾ ਪੂਰੀ ਹੋਣ ਦੇ ਬਾਅਦ ਬਰੀ ਹੋ ਚੁੱਕਿਆ ਹੈ। ਚਾਰਾਂ ਦੋਸ਼ੀਆਂ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਅਪੀਲ ਕੀਤੀ ਸੀ ਅਤੇ ਸੁਪਰੀਮ ਕੋਰਟ ਨੇ ਪਿਛਲੇ ਸਾਲ 5 ਮਈ ਨੂੰ ਚਾਰਾਂ ਦੀ ਫਾਂਸੀ ‘ਤੇ ਆਪਣੀ ਮੋਹਰ ਲਗਾ ਦਿੱਤੀ ਸੀ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *