Home / India / ਸੁਪਰੀਮ ਕੋਰਟ ਵੱਲੋਂ ਪਟੀਸ਼ਨ ਰੱਦ ਆਮ ਬਜਟ 1 ਫ਼ਰਵਰੀ ਨੂੰ ਹੀ ਹੋਵੇਗਾ ਪੇਸ਼

ਸੁਪਰੀਮ ਕੋਰਟ ਵੱਲੋਂ ਪਟੀਸ਼ਨ ਰੱਦ ਆਮ ਬਜਟ 1 ਫ਼ਰਵਰੀ ਨੂੰ ਹੀ ਹੋਵੇਗਾ ਪੇਸ਼

ਨਵੀਂ ਦਿੱਲੀ 23 ਜਨਵਰੀ (ਚ.ਨ.ਸ)  ਵਿਰੋਧੀ ਦਲਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਮੋਦੀ ਸਰਕਾਰ 1 ਫਰਵਰੀ ਨੂੰ ਹੀ ਬਜਟ ਪੇਸ਼ ਕਰੇਗੀ। ਆਮ ਬਜਟ ਦੀ ਤਾਰੀਕ ਟਾਲਣ ਲਈ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਖਾਰਿਜ ਹੋ ਗਈ ਹੈ। ਪਟੀਸ਼ਨ ਵਕੀਲ ਐੱਮ.ਐੱਲ. ਸ਼ਰਮਾ ਵੱਲੋਂ ਦਾਖਲ ਕੀਤੀ ਗਈ ਸੀ। ਕੋਰਟ ਨੇ ਕਿਹਾ ਕਿ ਮਾਮਲੇ ‘ਚ ਦਖਲਅੰਦਾਜ਼ੀ ਕਰਨ ਦਾ ਕਾਨੂੰਨ ‘ਚ ਕੋਈ ਪ੍ਰਸਤਾਵ ਨਹੀਂ ਹੈ। ਬਜਟ ਵਿੱਤੀ ਸਾਲ ਦੇ ਅੰਤ ਤੋਂ ਪਹਿਲਾਂ ਆਉਣਾ ਚਾਹੀਦਾ ਹੈ।
ਅਗਲੇ ਮਹੀਨੇ ਤੋਂ 5 ਰਾਜਾਂ ‘ਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨ ਨੂੰ ਲੈ ਕੇ ਲਗਾਤਾਰ ਕੇਂਦਰੀ ਸਰਕਾਰ ਦਾ ਵਿਰੋਧ ਹੋ ਰਿਹਾ ਸੀ। 5 ਰਾਜਾਂ ‘ਚ 4 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਚੋਣਾਂ ਤੋਂ ਠੀਕ 3 ਦਿਨ ਪਹਿਲਾਂ ਆਮ ਬਜਟ ਨੂੰ ਲੈ ਕੇ ਵਿਰੋਧੀ ਦਲਾਂ ਨੇ ਚੋਣ ਕਮੀਸ਼ਨ ‘ਚ ਵੀ ਆਪਣਾ ਵਿਰੋਧ ਦਰਜ ਕਰਵਾਇਆ ਸੀ। ਵਿਰੋਧੀ ਦਲਾਂ ਦਾ ਦੋਸ਼ ਹੈ ਕਿ ਇਸ ਤੋਂ ਕੇਂਦਰ ਦੀ ਸਰਕਾਰ ਨੂੰ ਫਾਇਦਾ ਹੋ ਸਕਦਾ ਹੈ। ਬੀਤੇ ਵੀਰਵਾਰ ਨੂੰ ਕਈ ਵਿਰੋਧੀ ਦਲਾਂ ਦੇ ਨੇਤਾ ਇਸ ਮਾਮਲੇ ਦੀ ਸ਼ਿਕਾਇਤ ਲੈ ਕੇ ਚੋਣ ਕਮਿਸ਼ਨ ਪਹੁੰਚੇ ਸੀ। ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੇ ਮੰਗ ਕੀਤੀ ਸੀ ਕਿ ਉਚਿੱਤ ਚੋਣ ਲਈ ਬਜਟ ਨੂੰ 8 ਮਾਰਚ ਤੋਂ ਬਾਅਦ ਪੇਸ਼ ਕੀਤਾ ਜਾਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ 31 ਮਾਰਚ ਤੱਕ ਕਦੇ ਵੀ ਬਜਟ ਪੇਸ਼ ਕੀਤਾ ਜਾ ਸਕਦਾ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *