Home / Politics / ਸੂਬੇ ‘ਚ 5.60 ਕਰੋੜ ਨਾਲ ਸਥਾਪਿਤ ਕੀਤੀਆਂ ਵਿਸ਼ਵ ਪੱਧਰੀ ਸ਼ੂਟਿੰਗ ਰੇਂਜਾਂ : ਮਜੀਠੀਆ

ਸੂਬੇ ‘ਚ 5.60 ਕਰੋੜ ਨਾਲ ਸਥਾਪਿਤ ਕੀਤੀਆਂ ਵਿਸ਼ਵ ਪੱਧਰੀ ਸ਼ੂਟਿੰਗ ਰੇਂਜਾਂ : ਮਜੀਠੀਆ

ਐਸ.ਏ.ਐਸ ਨਗਰ, 22  ਦਸੰਬਰ (ਚ.ਨ.ਸ.): ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਮੌਜੂਦਾ ਸਰਕਾਰ ਨੇ ਸ਼ੂਟਿੰਗ ਨੂੰ ਬੜਾਵਾ ਦੇਣ ਲਈ ਮੋਹਾਲੀ, ਜਲੰਧਰ, ਪਿੰਡ ਬਾਦਲ ਵਿਖੇ 5 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਆÎਧੁਨਿਕ ਸ਼ੂਟਿੰਗ ਰੇਂਜਾਂ ਦੀ ਸਥਾਪਨਾ ਕੀਤੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਅਤੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਮਾਨ ਵਿਖੇ ਵੀ ਨਵੀਆਂ ਸ਼ੂਟਿੰਗ ਰੇਂਜਾਂ ਦੀ ਉਸਾਰੀ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮਾਲ ਤੇ ਮੁੜ ਵਸੇਬਾ , ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਅਤੇ ਪ੍ਰਧਾਨ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਵਿਖੇ  01 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡਿਡ ਆਧੁਨਿਕ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ੍ਰ: ਮਜੀਠੀਆ ਨੇ ਇਸ ਮੌਕੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਨੂੰ ਖੇਡਾਂ ਦੀ ਮਹਾਂਸ਼ਕਤੀ ਬਣਾਉਣ ਲਈ ਖੇਡਾਂ ਦੇ ਬੁਨਿਆਦੀ ਢਾਂਚੇ ‘ਤੇ 510 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਾਉਣ ਦੇ ਉਪਰਾਲੇ ਕੀਤੇ ਗਏ ਹਨ ਤਾਂ ਜੋ ਖਿਡਾਰੀ ਵਿਸ਼ਵ ਪੱਧਰ ਦੀ ਟਰੇਨਿੰਗ ਲੈ ਕੇ ਖੇਡਾਂ ਵਿੱਚ ਮੁਹਾਰਤ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਸੂਟਿੰਗ ਨੂੰ ਪ੍ਰਫੂਲਤ ਕਰਨ ਲਈ ਵਿਸ਼ੇਸ ਤੌਰ ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਟਿੰਗ ਅਜਿਹੀ ਖੇਡ ਹੈ ਜਿਸ ਵਿੱਚ ਪੰਜਾਬ ਦੇ ਅਭਿਨਵ ਬਿੰਦਰਾ ਨੇ ਓਲਪਿੰਕ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਸੂਬੇ ਅਤੇ ਦੇਸ਼ ਦਾ ਨਾਂ ਦੁਨੀਆਂ ਭਰ ਵਿੱਚ ਰੋਸ਼ਨ ਕੀਤਾ ਹੈ ਅਤੇ ਰਾਜ ਵਿੱਚ ਸੂਟਿੰਗ ਵਿੱਚ ਹੋਰ ਵੱਡੀਆਂ ਸਭਾਨਾਵਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸੂਟਿੰਗ ਰੇਂਜਾਂ ਵਿੱਚ ਨਵੇਂ ਮੁਹਾਰਤ ਰੱਖਣ ਵਾਲੇ ਕੋਚ ਭਰਤੀ ਕੀਤੇ ਜਾਣਗੇ ਤਾਂ ਜੋ ਉਭਰਦੇ ਨੌਜਵਾਨ ਖਿਡਾਰੀਆਂ ਨੂੰ ਚੰਗੀ ਸਿਖਲਾਈ ਦਿੱਤੀ ਜਾ ਸਕੇ ਅਤੇ ਉਹ ਖੇਡਾਂ ਵਿੱਚ ਮੈਡਲ ਜਿੱਤ ਕੇ ਆਪਣੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ।
ਸ੍ਰ: ਮਜੀਠੀਆ ਨੇ ਦੱਸਿਆ ਕਿ ਸੂਬੇ ‘ਚ ਬਿਹਤਰ ਬੁਨੀਆਦੀ ਢਾਂਚੇ ਲਈ 21 ਅੰਤਰਰਾਸ਼ਟਰੀ ਪੱਧਰ ਦੇ ਅਧੁਨਿਕ ਬਹੁਮੰਤਵੀ ਖੇਡ ਸਟੇਡੀਅਮ ਦੀ ਉਸਾਰੀ ਅਤੇ 07 ਐਸਟਰੋਟਰਫ ਹਾਕੀ ਸਟੇਡੀਅਮਾਂ ਦੀ ਉਸਾਰੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਰਾਜ ਵਿੱਚ 6490 ਮਲਟੀਜਿੰਮ ਸਥਾਪਿਤ ਕੀਤੇ ਗਏ ਹਨ ਅਤੇ 23 ਹਜਾਰ 553 ਖੇਡ ਕਿੱਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਹੋਰ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਵਿੱਚ ਪਹਿਲੀ ਸਰਕਾਰ ਹੈ ਜਿਸ ਵੱਲੋਂ ਰਾਜ ‘ਚ 31 ਤਮਗਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਕੌਂਮੀ ਅਤੇ ਕੌਂਮਾਂਤਰੀ ਤਮਗਾ ਜੇਤੂਆਂ ਨੂੰ ਇਨਾਮੀ ਰਾਸ਼ੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਰਾਜ ‘ਚ ਖੇਡਾਂ ਦੇ 16 ਸਰਬੋਤਮ ਕੇਂਦਰਾਂ ਦੀ ਸਥਾਪਨਾਂ ਦੇ ਨਾਲ-ਨਾਲ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਵਿਖੇ ਸਪੋਰਟਸ ਸਕੂਲ ਦੀ ਉਸਾਰੀ ਕੀਤੀ ਗਈ ਹੈ।
ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਕਿਸੇ ਨੂੰ ਵੀ ਮੋਹਰਾ ਨਹੀਂ ਬਣਾਉਣਾ ਚਾਹੀਦਾ ਜੇ ਉਸ ਵਿੱਚ ਦਮ ਹੈ ਤਾਂ ਉਹ ਪੰਜਾਬ ‘ਚ ਖੁਦ ਚੋਣਾਂ ਲੜ ਕੇ ਵੇਖੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਸਾਰੇ ਸੁਪਨੇ ਚੱਕਨਾਚੂਰ ਹੋ ਜਾਣਗੇ ਕਿਉਂਕਿ ਉਸ ਨੂੰ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ ਨਾ ਹੀ ਉਹ ਪੰਜਾਬ ਦੇ ਲੋਕਾਂ ਦੀ ਸਾਰ ਨੂੰ ਜਾਣਦਾ ਹੈ ਇਸ ਲਈ ਲੋਕ ਵੀ ਉਸ ਨੂੰ ਮੁੰਹ ਨਹੀਂ ਲਗਾਉਣਗੇ ਚੋਣਾਂ ਜਿੱਤਣਾਂ ਤਾਂ ਦੂਰ ਦੀ ਗੱਲ ਹੈ ਉਸ ਨੂੰ ਤਾਂ ਚੋਣਾਂ ਲੜਾਉਣ ਲਈ ਉਮੀਦਵਾਰ ਹੀ ਨਹੀਂ ਲੱਭ ਰਹੇ। ਕੇਜਰੀਵਾਲ ਦਾ ਧੋਖੇਬਾਜੀ ਅਤੇ ਬੇਈਮਾਨੀ ਦਾ ਚੇਹਰਾ ਪੰਜਾਬ ਦੇ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹੈ। ਜਿਸ ਬਾਰੇ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ। ਸ੍ਰ: ਮਜੀਠੀਆ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਰਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਰਾਜ ਨੂੰ ਵਿਕਾਸ ਦੀਆਂ ਲੀਹਾਂ ਤੇ ਤੌਰ ਕੇ ਬੁਨਿਆਦੀ ਢਾਂਚੇ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਧਾਨ ਸਭਾ ਚੋਣਾਂ ਵਿਕਾਸ  ਅਤੇ ਅਮਨ ਵਿਵਸਥਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੇ ਮੁੱਦੇ ਤੇ ਲੜੇਗੀ ਅਤੇ ਪੰਜਾਬ ਵਿੱਚ ਲੋਕਾਂ ਦੇ ਸਹਿਯੋਗ ਨਾਲ ਮੁੜ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਕੰਮਲ ਸਫਾਇਆ ਹੋ ਜਾਵੇਗਾ ਕਿਉਂਕਿ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਬਾਰੇ ਵੀ ਲੋਕ ਭਲੀਭਾਂਤ ਜਾਣਦੇ ਹਨ ਕਾਂਗਰਸ ਨੇ ਹਮੇਸ਼ਾਂ ਰਾਜ ਨਾਲ ਧਰੋਅ ਹੀ ਕਮਾਇਆ ਹੈ ਇਸ ਲਈ ਹੁਣ ਲੋਕ ਇਸ ਨੂੰ ਮੁੰਹ ਨਹੀਂ ਲਗਾਉਣਗੇ।
ਇਸ ਮੌਕੇ ਉਪ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਾਕਾਰ ਸ੍ਰੀ ਜੰਗਬੀਰ ਸਿੰਘ, ਸਲਾਹਾਕਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ, ਓ.ਐਸ.ਡੀ ਉਪ ਮੁੱਖ ਮੰਤਰੀ ਪੰਜਾਬ ਸ੍ਰ: ਪਰਮਿੰਦਰ ਸਿੰਘ ਬਰਾੜ, ਪੰਜਾਬ ਰਾਈਫਲ ਸੂਟਿੰਗ ਐਸੋਸੀਏਸਨ ਦੇ ਚੀਫ ਪੈਟਰਨ ਰਾਜਾ ਕੇ.ਐਸ ਸਿੱਧੂ, ਸੀਨੀਅਰ ਵਾਇਸ ਪ੍ਰਧਾਨ ਕਰਨਲ ਜੇ.ਐਸ ਬਰਾੜ, ਵਾਇਸ ਪ੍ਰਧਾਨ ਐਚ.ਐਸ. ਸੋਢੀ, ਸੈਕਟਰੀ ਜਨਰਲ ਦੀਪ ਸਿੰਘ ਸਿੱਧੂ ਅਤੇ ਐਸੋਸੀਏਸਨ ਦੇ ਹੋਰ ਮੈਂਬਰ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪੀ੍ਰਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ ਮਾਂਗਟ, ਯੂਥ ਅਕਾਲੀ ਦਲ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਜਸਪਿੰਦਰ ਸਿੰਘ ਲਾਲੀ, ਅਕਾਲੀ ਜਥਾ ਸਹਿਰੀ ਦੇ ਪ੍ਰਧਾਨ ਸ੍ਰ: ਪਰਮਜੀਤ ਸਿੰਘ ਕਾਹਲੋ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ (ਸ਼ਹਿਰੀ) ਬੀਬੀ ਕੁਲਦੀਪ ਕੌਰ ਕੰਗ, ਯੂਥ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਸਤਿੰਦਰ ਸਿੰਘ ਗਿੱਲ, ਪ੍ਰਧਾਨ ਆਈ.ਟੀ ਵਿੰਗ ਸ੍ਰੀ ਅਰਵਿੰਦਰ ਸਿੰਘ ਬਿਨੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *