Home / Breaking News / ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਨੂੰ ‘ਸ਼੍ਰੋਮਣੀ ਰਾਗੀ’ ਅਤੇ ਬਾਬਾ ਬਲਬੀਰ ਸਿੰਘ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦੀ ਉਪਾਧੀ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਨੂੰ ‘ਸ਼੍ਰੋਮਣੀ ਰਾਗੀ’ ਅਤੇ ਬਾਬਾ ਬਲਬੀਰ ਸਿੰਘ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦੀ ਉਪਾਧੀ

ਅੰਮ੍ਰਿਤਸਰ, 28 ਨਵੰਬਰ (ਗੁਰਦਿਆਲ ਸਿੰਘ) :  ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅੱਜ ਪੰਥਕ ਸੇਵਾਵਾਂ ਨਿਭਾਉਣ ਲਈ ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਨੂੰ ‘ਸ਼੍ਰੋਮਣੀ ਰਾਗੀ’ ਅਤੇ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦੀ ਉਪਾਧੀ ਨਾਲ ਸਨਮਾਨਿਆ ਗਿਆ। ਉਨ੍ਹਾਂ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਗਿਆ ਸੀ, ਜਿਸ ਤਹਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਆਯੋਜਤ ਕਰਕੇ ਉਨ੍ਹਾਂ ਨੂੰ ਇਹ ਸਨਮਾਨ ਦਿੱਤੇ ਗਏ। ਇਸ ਮੌਕੇ ਗੁਰਬਾਣੀ ਕੀਰਤਨ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *