Home / Breaking News / ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਮਨਾਇਆ ਜਾਵੇਗਾ : ਲੌਂਗੋਵਾਲ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਮਨਾਇਆ ਜਾਵੇਗਾ : ਲੌਂਗੋਵਾਲ

ਦੁੱਗਰੀ/ਆਲਮਗੀਰ 12 ਦਸੰਬਰ (ਮਨਜੀਤ ਸਿੰਘ ਦੁੱਗਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ, ਕਟਾਣਾ ਸਾਹਿਬ (ਲੁਧਿਆਣਾ) ਵਿਖੇ ਹੋਈ  ਇਕੱਤਰਤਾ ਜਿਸ ‘ਚ ਫ਼ੈਸਲਾ ਹੋਇਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਮਨਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ 22 ਦਸੰਬਰ ਨੂੰ ਕਰਵਾਇਆ ਜਾਵੇਗਾ। ਇਥੇ ਇਹ ਵਰਣਨਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਉਣ ਦੀ ਹਦਾਇਤ ਕੀਤੀ ਸੀ। ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਅੰਦਰ ਧਰਮ ਪ੍ਰਚਾਰ ਦੇ ਪ੍ਰੋਗਰਾਮ, ਕਥਾ-ਕੀਰਤਨ, ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸ਼ਨੋਤਰੀ ਅਤੇ ਗੁਰਬਾਣੀ ਕੰਠ ਆਦਿ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਅਤੇ ਧਰਮ ਪ੍ਰਚਾਰ ਦੇ ਨਾਲ-ਨਾਲ ਵਿਦਿਅਕ ਅਤੇ ਸਿੱਖ ਸੱਭਿਆਚਾਰ ਨੂੰ ਦਰਸਾਉਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਇਕ ਵੱਖਰਾ ਵਿੰਗ ਸਥਾਪਤ ਕਰਨ ਅਤੇ ਇਸ ਕਾਰਜ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲੈਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਨੇ ਸਿੱਖ ਨੌਜਵਾਨਾਂ ਨੂੰ ਆਈ.ਏ.ਐਸ. ਅਤੇ ਆਈ.ਪੀ.ਐਸ. ਦੀ ਉੱਚ ਪੱਧਰੀ ਕੋਚਿੰਗ ਦੇਣ ਲਈ ਅਕੈਡਮੀ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ।
29 ਨਵੰਬਰ 2017 ਨੂੰ ਨਵੀਂ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਪਲੇਠੀ ਇਕੱਤਰਤਾ ਤੋਂ ਬਾਅਦ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾਈ ਜਾਵੇਗੀ ਅਤੇ ਇਸ ਦਾ ਖੇਤਰ ਆਮ ਸੰਗਤਾਂ ਦੇ ਨਾਲ-ਨਾਲ ਵਿਦਿਅਕ ਅਦਾਰਿਆਂ ਤੱਕ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 2018 ਤੱਕ ਸ਼੍ਰੋਮਣੀ ਕਮੇਟੀ 1 ਲੱਖ ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਪ੍ਰੇਰਿਤ ਕਰੇਗੀ ਅਤੇ ਇਸ ਲਹਿਰ ਤਹਿਤ ਹਰ ਹਫ਼ਤੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *