Breaking News
Home / Breaking News / ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿ ਰਵਾਨਾ

ਅੰਮ੍ਰਿਤਸਰ, 2 ਨਵੰਬਰ (ਗੁਰਦਿਆਲ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗਤ ਗੁਰੂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਲਈ 846 ਸ਼ਰਧਾਲੂਆਂ ਦਾ ਜੱਥਾ ਸ. ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਅੱਜ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ ਗਿਆ। ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਅਤੇ ਵਧੀਕ ਸਕੱੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸਾਂਝੇ ਤੌਰ ‘ਤੇ ਜਥੇ ਦੇ ਲੀਡਰ ਸ. ਗੁਰਮੀਤ ਸਿੰਘ ਬੂਹ, ਡਿਪਟੀ ਲੀਡਰ ਸ. ਰਵਿੰਦਰ ਸਿੰਘ ਖ਼ਾਲਸਾ, ਬੀਬੀ ਨਰਿੰਦਰ ਕੌਰ, ਬੀਬੀ ਦਵਿੰਦਰ ਕੌਰ ਅਤੇ ਪ੍ਰਬੰਧਕ ਸ. ਗੁਰਿੰਦਰਪਾਲ ਸਿੰਘ ਠਰੂ ਨੂੰ ਸਿਰੋਪਾਓ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਵਿਖੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੇ 880 ਸ਼ਰਧਾਲੂਆਂ ਦੇ ਪਾਸਪੋਰਟਾਂ ਵਿਚੋਂ 846 ਵੀਜ਼ੇ ਪ੍ਰਦਾਨ ਕੀਤੇ ਗਏ ਹਨ ਅਤੇ 34 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *