Home / Breaking News / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ 200 ਕਰੋੜ ਰੁ. ਜਾਰੀ ਕਰਨ ਨੂੰ ਕਿਹਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ 200 ਕਰੋੜ ਰੁ. ਜਾਰੀ ਕਰਨ ਨੂੰ ਕਿਹਾ

ਚੰਡੀਗੜ੍ਹ, 12 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਤੁਰੰਤ 100 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਨਗਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਦੇ ਵਿਕਾਸ ਲਈ ਅਗਲੇ ਵਿੱਤੀ ਸਾਲ ਦੇ ਬਜਟ ਵਿੱਚ ਹੋਰ 100 ਕਰੋੜ ਦਾ ਉਪਬੰਧ ਕਰਨ ਲਈ ਵੀ ਕਿਹਾ।
ਪ੍ਰਕਾਸ਼ ਪੁਰਬ ਦੇ ਸਮਾਗਮ ਲਈ ਕਾਇਮ ਕੀਤੀ ਸੂਬਾ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਇਸ ਪਵਿੱਤਰ ਮੌਕੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਸੌਂਪੀ 2145 ਕਰੋੜ ਰੁਪਏ ਦੀ ਤਜਵੀਜ਼ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਕੋਲ ਪੈਰਵੀ ਕਰਨ ਲਈ ਆਖਿਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਜਿੱਥੇ ਪਹਿਲੇ ਸਿੱਖ ਗੁਰੂ ਜੋਤੀ-ਜੋਤਿ ਸਮਾਏ ਸਨ, ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਮੁੱਖ ਸਮਾਗਮਾਂ ਦੌਰਾਨ ਘੱਟੋ-ਘੱਟ ਇਕ ਹਫ਼ਤਾ ਵਿਸ਼ੇਸ਼ ਲਾਂਘੇ ਰਾਹੀਂ ਖੁੱਲ੍ਹੇ ਤੌਰ ‘ਤੇ ਜਾਣ ਦੇਣ ਦੀ ਆਗਿਆ ਲਈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *