Home / Breaking News / ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਲਈ ਕੈਪਟਨ ਸਰਕਾਰ ਵੱਲੋਂ 100 ਏਕੜ ਜਗ੍ਹਾ ਮਨਜ਼ੂਰ

ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਲਈ ਕੈਪਟਨ ਸਰਕਾਰ ਵੱਲੋਂ 100 ਏਕੜ ਜਗ੍ਹਾ ਮਨਜ਼ੂਰ

ਚੰਡੀਗੜ੍ਹ, 15 ਸਤੰਬਰ (ਪੱਤਰ ਪ੍ਰੇਰਕ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦੇ ਐਲਾਨ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵੱਕਾਰੀ ਤੇ ਅਹਿਮ ਪ੍ਰਾਜੈਕਟ ਲਈ ਨਗਰ ਪੰਚਾਇਤ ਚਮਕੌਰ ਸਾਹਿਬ ਦੀ 100 ਏਕੜ ਜਗ੍ਹਾਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ. ਸਿੱਧੂ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਕਿੱਤਾਮੁਖੀ ਤੇ ਹੁਨਰਮੰਦ ਸਿੱਖਿਆ ਦੇਣ ਲਈ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਬਣਾਈ ਜਾਣ ਵਾਲੀ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਵੱਡੇ ਸਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹਾਦਤ ਨੂੰ ਨਿਮਾਣੀ ਜਿਹੀ ਭੇਟ ਹੋਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤੇ ਕਿੱਤਾਮੁਖੀ ਸਿੱਖਿਆ ਦੇਣ ਲਈ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਇਸ ਯੂਨੀਵਰਸਿਟੀ ਬਣਾਉਣ ਦੀ ਮੰਗ ਰੱਖੀ ਗਈ ਸੀ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *