Breaking News
Home / Politics / ਸੰਗਰੂਰ ਦੀ ਅਨਾਜ ਮੰਡੀ ਵਿਖੇ ਅਕਾਲੀ ਉਮੀਦਵਾਰ ਦੇ ਹੱਕ ‘ਚ ਵਿਸ਼ਾਲ ਰੈਲੀ ਹਰ ਸਮੇਂ ਹਲਕੇ ਦੀ ਸੇਵਾ ‘ਚ ਹਾਜ਼ਰ ਰਹਿਣ ਵਾਲੇ ਆਗੂ ਹਨ ਬਾਬੂ ਪ੍ਰਕਾਸ਼ ਚੰਦ ਗਰਗ : ਬਾਦਲ

ਸੰਗਰੂਰ ਦੀ ਅਨਾਜ ਮੰਡੀ ਵਿਖੇ ਅਕਾਲੀ ਉਮੀਦਵਾਰ ਦੇ ਹੱਕ ‘ਚ ਵਿਸ਼ਾਲ ਰੈਲੀ ਹਰ ਸਮੇਂ ਹਲਕੇ ਦੀ ਸੇਵਾ ‘ਚ ਹਾਜ਼ਰ ਰਹਿਣ ਵਾਲੇ ਆਗੂ ਹਨ ਬਾਬੂ ਪ੍ਰਕਾਸ਼ ਚੰਦ ਗਰਗ : ਬਾਦਲ

ਸੰਗਰੂਰ, 25 ਜਨਵਰੀ (ਹਰਕੰਵਲ ਸਿੰਘ ਹੈਪੀ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਹੱਕ ਵਿੱਚ ਸੰਗਰੂਰ ਦੀ ਅਨਾਜ ਮੰਡੀ ਵਿਖੇ ਹੋਈ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਵੱਖ-ਵੱਖ ਮਿਸਾਲਾਂ ਪੇਸ਼ ਕਰਕੇ ਰਗੜੇ ਲਾਏ, ਉੱਥੇ ਹਲਕਾ ਸੰਗਰੂਰ ਤੋਂ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਤੀਜੀ ਵਾਰ ਸਰਕਾਰ ਬਣਨ ‘ਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ ਬਾਰੇ ਵੀ ਦੱਸਿਆ। ਰੈਲੀ ਵਿੱਚ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਹੋਏ। ਸ. ਬਾਦਲ ਨੇ ਰੈਲੀ ਵਿੱਚ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਉਪਰ ਨਿਵੇਸ਼ ਸਬੰਧੀ ਵੱਡੀਆਂ ਯੋਜਨਾਵਾਂ ਨੂੰ ਰੋਕਣ ਲਈ ਵੀ ਹਮਲਾ ਬੋਲਿਆ, ਜਿਨ੍ਹਾਂ ਨਾਲ ਬਤੌਰ ਮੁੱਖ ਮੰਤਰੀ ਆਪਣੇ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ 20 ਲੱਖ ਨੌਕਰੀਆਂ ਪੈਦਾ
ਪੰਜਾਬ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਹੈ। ਇਨ੍ਹਾਂ ਪਾਰਟੀਆਂ ਦੇ ਆਗੂ ਸਿਰਫ ਵੋਟ ਬੈਂਕ ਬਣਾਉਣ ਲਈ ਵੱਡੀਆਂ- ਵੱਡੀਆਂ ਗੱਲ੍ਹਾਂ ਕਰਦੇ ਹਨ, ਜਿਨ੍ਹਾਂ ਦਾ ਸੱਚਾਈ ਨਾਲ ਕੋਈ ਵਾਸਤਾ ਨਹੀਂ ਹੁੰਦਾ। ਉਨ੍ਹਾਂ ਇਸ ਸਮੇਂ ਪੰਜਾਬ ਪੂਰੇ ਦੇਸ਼ ਨਾਲੋਂ ਵੱਧ ਅਮਨ-ਸ਼ਾਂਤੀ ਤੇ ਖੁਸ਼ਹਾਲੀ ਵਾਲਾ ਸੂਬਾ ਹੈ। ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਵਿਰੋਧੀ ਤਾਕਤਾਂ ਨੂੰ ਰਾਸ ਨਹੀਂ ਆ ਰਹੀ। ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਲਈ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਇੱਕਜੁਟ ਹੋ ਗਈਆਂ ਹਨ, ਜੋ ਕਾਂਗਰਸ ਤੇ ਆਪ ਦੀ ਆੜ ਵਿੱਚ ਪੰਜਾਬ ਦਾ ਮਾਹੌਲ ਖਰਾਬ ਕਰਨ ਵਿੱਚ ਜੁਟੀਆਂ ਹਨ, ਪਰ ਅਕਾਲੀ-ਭਾਜਪਾ ਗਠਜੋੜ ਲੋਕਾਂ ਦੇ ਸਹਿਯੋਗ ਨਾਲ ਅਜਿਹਾ ਹੋਣ ਨਹੀਂ ਦੇਵੇਗਾ। ਪੰਜਾਬ ਵਿਰੋਧੀ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
ਪਾਰਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਲੜਾਈ ਸਿਰਫ ਵੋਟਾਂ ਦੀ ਨਹੀਂ ਹੈ, ਸਗੋਂ ਸੂਬੇ ਦੇ ਭਵਿੱਖ ਨੂੰ ਬਚਾਉਣ ਦੀ ਹੈ। ਇੱਕ ਪਾਸੇ ਪੰਜਾਬ ਵਿੱਚ ਅਮਨ-ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਕਾਂਗਰਸ ਅਤੇ ਆਪ ਹਨ, ਜਦੋਂਕਿ ਦੂਜੇ ਪਾਸੇ ਭਾਈਚਾਰਕ ਸਾਂਝ ਦਾ ਪਹਿਰੇਦਾਰ ਅਕਾਲੀ-ਭਾਜਪਾ ਗਠਜੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਖੁਸ਼ਹਾਲੀ ਲਈ ਅਕਾਲੀ-ਭਾਜਪਾ ਗਠਜੋੜ ਦਾ ਸਾਥ ਦਿਓ ਅਤੇ ਹਲਕਾ ਸੰਗਰੂਰ ਤੋਂ ਆਪਣੇ ਪਰਖੇ ਹੋਏ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਦੀ ਜਿੱਤ ਨੂੰ ਯਕੀਨੀ ਬਨਾ?ੁਣ ਲਈ ਵੋਟਰਾ ਨੂੰ ਪ੍ਰਿਆ ?
ਰੈਲੀ ਨੂੰ ਸੰਬੋਧਨ ਕਰਦਿਆਂ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਵਿੱਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਕਈ ਵੱਡੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ, ਜਿਸਦੇ ਲਈ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਧਾਈ ਦੇ ਪਾਤਰ ਹਨ ਪੰਜਾਬ ਦਾ ਵਿਕਾਸ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ-ਭਾਜਪਾ ਗਠਜੋੜ ਹਲਕੇ ਦੇ ਲੋਕਾਂ ਦੇ ਰੋਮ- ਰੋਮ ਵਿੱਚ ਵਸਿਆ ਹੈ।
ਇਸ ਮੌਕੇ ਸੀਨੀਅਰ ਭਾਜਪਾ ਆਗੂ ਜਤਿੰਦਰ ਕਾਲੜਾ, ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਭਾਜਪਾ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਬੀਬੀ ਕੁਲਵਿੰਦਰ ਕੌਰ ਢੀਂਗਰਾ, ਮਨਿੰਦਰ ਸਿੰਘ ਲਖਮੀਰਵਾਲਾ, ਚਮਨਦੀਪ ਸਿੰਘ ਮਿਲਖੀ, ਵਿਜੈ ਸਾਹਨੀ, ਵਿਜੈ ਲੰਕੇਸ਼, ਗੋਗੀ ਚੰਨੋ, ਗੁਰਤੇਜ ਸਿੰਘ ਝਨੇੜੀ, ਜੋਗਾ ਸਿੰਘ ਫੱਗੂਵਾਲਾ, ਮਨਜੀਤ ਸਿੰਘ ਸੋਢੀ, ਕੇਵਲ ਕ੍ਰਿਸ਼ਨ ਗਰਗ,ਹਰੀਸ਼ ਟੁਟੇਜਾ, ਪਰਵਿੰਦਰ ਕੌਰ ਜ਼ਿਲ੍ਹਾ ਮੀਤ ਪ੍ਰਧਾਨ ਭਾਜਪਾ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ, ਸਾਰੇ ਐਮ.ਸੀ. ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਹਲਕੇ ਵਿੱਚ ਅਕਾਲੀ-ਭਾਜਪਾ ਗਠਜੋੜ ਦੇ ਸਮਰੱਥਕ ਹਾਜਿਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *