Breaking News
Home / Breaking News / ਸੰਸਦ ਦਾ ਸਰਦ ਰੁੱਤ ਇਜਲਾਸ 15 ਦਸੰਬਰ ਤੋਂ

ਸੰਸਦ ਦਾ ਸਰਦ ਰੁੱਤ ਇਜਲਾਸ 15 ਦਸੰਬਰ ਤੋਂ

ਨਵੀਂ ਦਿੱਲੀ, 24 ਨਵੰਬਰ (ਪੱਤਰ ਪ੍ਰੇਰਕ) :  ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਸ਼ੁੱਕਰਵਾਰ ਨੂੰ ਸਿਫਾਰਸ਼ ਕੀਤੀ ਹੈ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਨੂੰ 15 ਦਸੰਬਰ ਤੋਂ 5 ਜਨਵਰੀ ਤੱਕ ਚਲਾਇਆ ਜਾਵੇ। ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਸਰਦ ਰੁੱਤ ਸੈਸ਼ਨ ਦੀ ਤਰੀਕ ਬਾਰੇ ਫੈਸਲਾ ਕਰਨ ਲਈ ਇੱਥੇ ਮੁਲਾਕਾਤ ਕੀਤੀ। ਪਾਰਲੀਮਾਨੀ ਮਾਮਲਿਆਂ ਦੇ ਮੰਤਰੀ ਅਨੰਦ ਕੁਮਾਰ ਨੇ ਕਿਹਾ ਕਿ ਅਸੀਂ ਇਸ ਸੈਸ਼ਨ ਨੂੰ ਚੰਗਾ ਬਨਾਉਣ ਲਈ ਦੋਵਾਂ ਸਦਨਾਂ ਦੇ ਸੁਚੱਜੇ ਕੰਮ ਕਰਨ ਲਈ ਵਿਰੋਧੀ ਪਾਰਟੀਆਂ ਸਣੇ ਸਾਰੀਆਂ ਪਾਰਟੀਆਂ ਤੋਂ ਮਦਦ ਚਾਹੁੰਦੇ ਹਾਂ। ਜ਼ਿਕਰਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਨਾ ਬੁਲਾਉਣ ਕਰਕੇ ਮੋਦੀ ਸਰਕਾਰ ‘ਤੇ ਸਵਾਲ ਖੜ੍ਹੇ ਹੋ ਰਹੇ ਸਨ ਕਿ ਗੁਜਰਾਤ ਚੋਣਾਂ ਨੂੰ ਵੇਖਦੇ ਹੋਏ ਸੈਸ਼ਨ ਨੂੰ ਲੇਟ ਕੀਤਾ ਜਾ ਰਿਹਾ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *