Home / Breaking News / ਹੋਲੇ-ਮੁਹੱਲੇ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ‘ਚ ਤਿਆਰੀਆਂ ਮੁਕੰਮਲ

ਹੋਲੇ-ਮੁਹੱਲੇ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ‘ਚ ਤਿਆਰੀਆਂ ਮੁਕੰਮਲ

ਰੋਪੜ/ਸ੍ਰੀ ਆਨੰਦਪੁਰ ਸਾਹਿਬ , 23 ਫਰਵਰੀ (ਪੱਤਰ ਪ੍ਰੇਰਕ) : ਹਰ ਸਾਲ ਵਾਂਗ ਇਸ ਸਾਲ ਵੀ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੇਲੇ ‘ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਚ ਸੰਗਤ ਪੁੱਜਦੀ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਅਤੇ ਐਸ. ਜੀ. ਪੀ. ਸੀ. ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਖਤ ਸ੍ਰੀ ਕੇਸਗੜ੍ਹ ਸਾਹਿਬ ‘ਚ ਰੰਗ-ਰੋਗਨ ਦਾ ਕੰਮ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਅਤੇ ਕੰਧਾਂ ਦੀ ਨਕਾਸ਼ੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਸ੍ਰੀ ਕੀਰਤਪੁਰ ਸਾਹਿਬ 25 ਤੋਂ 27 ਫਰਵਰੀ ਤੱਕ ਅਤੇ ਸ੍ਰੀ ਆਨੰਦਪੁਰ ਸਾਹਿਬ ‘ਚ 28 ਫਰਵਰੀ ਤੋਂ 2 ਮਾਰਚ ਤੱਕ ਹੋਲਾ-ਮੁਹੱਲਾ ਮਨਾਇਆ ਜਾ ਰਿਹਾ ਹੈ। ਮੇਲੇ ‘ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦਾ ਇਕ ਲੱਖ ਦਾ ਬੀਮਾ ਹੋਵੇਗਾ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *