Breaking News
Home / India / ਕੈਰਾਨਾ ਪਲਾਇਨ ਦੀ ਜਾਂਚ ਕਰਨ ਵਾਲੇ ਸੰਤਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੈਰਾਨਾ ਪਲਾਇਨ ਦੀ ਜਾਂਚ ਕਰਨ ਵਾਲੇ ਸੰਤਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲਖਨਊ, 25 ਜੂਨ (ਚ.ਨ.ਸ.) :  ਸਮਾਜਵਾਦੀ ਪਾਰਟੀ ਵਲੋਂ ਕੈਰਾਨਾ ਪਲਾਇਨ ਮਾਮਲੇ ਦੀ ਜਾਂਚ ਲਈ ਗਠਿਤ ਸੰਤਾਂ ਦੀ 5 ਮੈਂਬਰੀ ਟੀਮ ਦੇ ਤਿੰਨ ਮੈਂਬਰਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸੰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਹਾਲ ਹੀ ‘ਚ ਕੈਰਾਨਾ ‘ਚ ਪਲਾਇਨ ਦੇ ਮਾਮਲੇ ਦੀ ਜਾਂਚ ਲਈ ਪੰਜ ਸੱਤ ਪ੍ਰਮੋਦ ਕ੍ਰਿਸ਼ਨਣ, ਨਾਰਾਇਣ ਗਿਰੀ, ਸਵਾਮੀ ਚਿਨਮਯਾਨੰਦ ਅਤੇ ਸਵਾਮੀ ਚਕਰਪਾਣੀ ਦੀ ਟੀਮ ਨੇ 20 ਜੂਨ ਨੂੰ ਜਾਂਚ ਤੋਂ ਬਾਅਦ ਰਿਪੋਰਟ ਤਿਆਰ ਕੀਤੀ। ਸਪਾ ਦੇ ਸੀਨੀਅਰ ਨੇਤਾ ਸ਼ਿਵਪਾਲ ਸਿੰਘ ਯਾਦਵ ਨੇ 17 ਜੂਨ ਨੂੰ ਇਕ ਪ੍ਰੈੱਸ ਕਾਨਫਰੰਸ ‘ਚ ਇਨ੍ਹਾਂ ਸੰਤਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪ੍ਰਮੋਦ ਕ੍ਰਿਸ਼ਨਣ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਨੇ ਰਿਪੋਰਟ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਸੰਤਾਂ ਦੀ ਸੁਰੱਖਿਆ ਵਧਾ ਦਿੱਤੀ ਹੈ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *