Thursday, March 28, 2024
Google search engine
Homeਸੰਸਾਰਅਮਰੀਕਾ ਦੇ ਹਸਪਤਾਲ 'ਚ ਵਾਪਰੀ ਗੋਲੀਬਾਰੀ ਦੀ ਘਟਨਾ ਇੱਕ ਦੀ ਮੌਤ

ਅਮਰੀਕਾ ਦੇ ਹਸਪਤਾਲ ‘ਚ ਵਾਪਰੀ ਗੋਲੀਬਾਰੀ ਦੀ ਘਟਨਾ ਇੱਕ ਦੀ ਮੌਤ

ਅਮਰੀਕਾ : ਅਮਰੀਕਾ (America) ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਇਨ੍ਹਾਂ ਦੇ ਰੁਕਣ ਦਾ ਕੋਈ ਸੰਕੇਤ ਨਹੀਂ ਦਿਖ ਰਿਹਾ ਹੈ।ਮਾਮਲਾ ਨਿਊ ਹੈਂਪਸ਼ਾਇਰ (New Hapshair) ਹਸਪਤਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਬੰਦੂਕਧਾਰੀ ਨੇ ਹਸਪਤਾਲ ਦੇ ਕੋਰੀਡੋਰ ‘ਚ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀਆਂ ਨੇ ਵੀ ਚਾਰਜ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਵਿੱਚ ਬੰਦੂਕਧਾਰੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬੰਦੂਕਧਾਰੀ ਦੁਆਰਾ ਗੋਲੀ ਮਾਰਨ ਵਾਲੇ ਵਿਅਕਤੀ ਨੂੰ ਕੋਨਕੋਰਡ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਹਸਪਤਾਲ ਦੇ ਸਾਹਮਣੇ ਵਾਲੇ ਕੋਰੀਡੋਰ ਤੱਕ ਸੀਮਤ ਸੀ ਅਤੇ ਸਾਰੇ ਮਰੀਜ਼ ਸੁਰੱਖਿਅਤ ਹਨ। ਘਟਨਾ ਬੀਤੇ ਦਿਨ ਦੀ ਹੈ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਸੁਰੱਖਿਅਤ ਹਨ, ਫਿਲਹਾਲ ਗੋਲੀਬਾਰੀ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਨਿਊ ਹੈਂਪਸ਼ਾਇਰ ਹਸਪਤਾਲ’ ਲਗਭਗ 185 ਬਿਸਤਰਿਆਂ ਵਾਲਾ ਇੱਕ ਹਸਪਤਾਲ ਹੈ ਅਤੇ ਮਨੋਰੋਗ ਤੋਂ ਪੀੜਤ ਬਾਲਗਾਂ ਲਈ ਇੱਕੋ ਇੱਕ ਜਨਤਕ ਹਸਪਤਾਲ ਹੈ। ਇਹ ਹਸਪਤਾਲ ‘ਕਾਨਕੋਰਡ ਹਾਈ ਸਕੂਲ’ ਦੇ ਨੇੜੇ ਸਥਿਤ ਹੈ।

ਡੈਮੋਕਰੇਟਿਕ ਪਾਰਟੀ ਦੀ ਮੈਂਬਰ ਐਨੀ ਕਸਟਰ ਨੇ ਇੱਕ ਬਿਆਨ ਜਾਰੀ ਕਰਕੇ ਗੋਲੀਬਾਰੀ ਨੂੰ “ਭਿਆਨਕ” ਦੱਸਿਆ ਅਤੇ ਲੋਕਾਂ ਨੂੰ ਹਸਪਤਾਲ ਤੋਂ ਦੂਰ ਰਹਿਣ ਲਈ ਕਿਹਾ ਪੁਲਿਸ ਵੱਲੋਂ ਘਟਨਾ ਦੀ ਜ਼ਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਤੁਰੰਤ ਕਾਰਵਾਈ ਕਰਨ ਲਈ ਪੁਲਿਸ ਅਧਿਕਾਰੀਆਂ ਦਾ ਧੰਨਵਾਦ। ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ..

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments