Breaking News
Home / India / ਵਾਦੀ ‘ਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਦੌਰਾਨ 2 ਅਤਿਵਾਦੀ ਢੇਰ

ਵਾਦੀ ‘ਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਦੌਰਾਨ 2 ਅਤਿਵਾਦੀ ਢੇਰ

ਸ੍ਰੀਨਗਰ, 30 ਜੂਨ (ਚ.ਨ.ਸ.) :  ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਨੂੰ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਭਿਆਨਕ ਮੁਕਾਬਲਾ ਹੋਇਆ, ਜੋ ਹੁਣ ਵੀ ਜਾਰੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ 55ਵੀਂ ਰਾਸ਼ਟਰੀ ਰਾਈਫਲ (ਆਰ.ਆਰ.), 183 ਕੇਂਦਰੀ ਰਿਜ਼ਰਵ ਸੁਰੱਖਿਆ ਫੋਰਸ (ਸੀ.ਆਰ.ਪੀ.ਐੱਫ.) ਅਤੇ ਰਾਜ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਨੇ ਸਾਂਝੇ ਰੂਪ ਨਾਲ ਜ਼ਿਲ੍ਹੇ ਦੇ ਨੇਵਾ ‘ਚ ਵੀਰਵਾਰ 10.30 ਵਜੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉੱਥੇ ਹੀ ਫੌਜ ਨੇ 2 ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਦੋਵੇਂ ਅਤਿਵਾਦੀ ਲਸ਼ਕਰ ਦੇ ਦੱਸੇ ਜਾ ਰਹੇ ਹਨ।  ਉਨ੍ਹਾਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਸੁਰੱਖਿਆ ਫੋਰਸ ਦੇ ਜਵਾਨ ਪਿੰਡ ‘ਚ ਇਕ ਖਾਸ ਇਲਾਕੇ ਵੱਲ ਵਧ ਰਹੇ ਸਨ, ਉਦੋਂ ਉੱਥਏ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸਾਂ ਨੇ ਜਵਾਬੀ ਕਾਰਵਾਈ ‘ਚ ਗੋਲੀਆਂ ਚਲਾਈਆਂ। ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਹੈ।
ਸੂਤਰਾਂ ਅਨੁਸਾਰ ਸੁਰੱਖਿਆ ਫੋਰਸਾਂ ਨੇ ਪਿੰਡ ਦੀ ਘੇਰਾਬੰਦੀ ਕਰ ਦਿੱਤੀ ਹੈ ਤਾਂ ਕਿ ਅੱਤਵਾਦੀ ਦੌੜ ਨਹੀਂ ਸਕੇ। ਮੁਕਾਬਲੇ ਦੌਰਾਨ ਪਿੰਡ ਦੇ ਕੁਝ ਨੌਜਵਾਨ ਵਿਰੋਧ ਕਰ ਰਹੇ ਹਨ।

About admin

Check Also

ਪੰਜਾਬ ਦੀ ਵਿਰਾਸਤ ਦਾ ਹਿੱਸਾ  ਹੈ ਵਿਗਿਆਨਕ ਖੋਜ ਦਾ ਖੇਤਰ : ਕੋਵਿੰਦ

ਸੁਖਵਿੰਦਰ ਕੌਰ, ਭੁਪਿੰਦਰ ਗਰੇਵਾਲ ਐਸ.ਏ.ਐਸ. ਨਗਰ, 20 ਮਈ: ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ …

Leave a Reply

Your email address will not be published. Required fields are marked *