Thursday, April 25, 2024
Google search engine
Homeਪੰਜਾਬਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਬਾਂਹ ਕੱਟ ਕੇ...

ਮੋਟਰਸਾਈਕਲ ‘ਤੇ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਬਾਂਹ ਕੱਟ ਕੇ ਧੜ ਨਾਲੋਂ ਹੋਈ ਵੱਖ

ਲੁਧਿਆਣਾ : ਸ਼ਹਿਰ ਵਿੱਚ ਸੜਕ ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ। ਇਸ ਦੌਰਾਨ ਇਕ ਨੌਜਵਾਨ ਨਾਲ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਨੂੰ ਦੇਖ ਕੇ ਸਾਰਿਆਂ ਦੀ ਰੂਹ ਕੰਬ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕੋਹੜਾ ਤੋਂ ਲੱਖੋਵਾਲ ਰੋਡ ’ਤੇ ਵਾਪਰਿਆ ਜਿੱਥੇ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਬਾਂਹ ਕੱਟ ਕੇ ਧੜ ਨਾਲੋਂ ਵੱਖ ਹੋ ਗਈ।

ਇਸ ਦੌਰਾਨ ਜ਼ਖਮੀ ਵਿਅਕਤੀ ਅੱਧਾ ਘੰਟਾ ਤੜਫਦਾ ਰਿਹਾ। ਉਦੋਂ ਉੱਥੋਂ ਲੰਘ ਰਹੀ ਟਾਟਾ 407 ਨੇ ਤੁਰੰਤ ਥਾਣਾ ਜਮਾਲਪੁਰ ਦੀ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਨੌਜਵਾਨ ਦੀ ਹਾਲਤ ਸਥਿਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਨਸ਼ੇ ‘ਚ ਸੀ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments