Breaking News
Home / India / ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ‘ਤੇ ਸ਼ਿਰਕਤ ਕਰਨਗੇ ਮੋਦੀ

ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ‘ਤੇ ਸ਼ਿਰਕਤ ਕਰਨਗੇ ਮੋਦੀ

ਨਵੀਂ ਦਿੱਲੀ, 2 ਜੁਲਾਈ (ਅੰਮ੍ਰਿਤਪਾਲ ਸਿੰਘ) :  ਦਿੱਲੀ ਵਿਖੇ ਮਨਾਏ ਜਾ ਰਹੇ ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਹੋਰ ਆਗੂ ਵੀ ਸ਼ਿਰਕਤ ਕਰਨਗੇ। ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀ ਜੀਵਨੀ ‘ਤੇ ਆਧਾਰਿਤ ਇਕ ਪੁਸਤਕ ਅਤੇ ਸੋਵੀਨਰ ਵੀ ਰਿਲੀਜ਼ ਕਰਨਗੇ। ਹਾਲ ਹੀ ‘ਚ ਜਾਰੀ ਕੀਤਾ ਗਿਆ ਬਾਬਾ ਬੰਦਾ ਬਹਾਦਰ ਜੀ ਦਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਜਾਵੇਗਾ।

About admin

Check Also

ਲੋਕ ਸਭਾ ‘ਚ ਤਿੰਨ ਤਲਾਕ ਬਿੱਲ ਪਾਸ

ਨਵੀਂ ਦਿੱਲੀ, 28 ਦਸੰਬਰ (ਚੜ੍ਹਦੀਕਲਾ ਬਿਊਰੋ) : ਤਿੰਨ ਤਲਾਕ ‘ਤੇ ਹੁਣ ਤਕ ਦੇ ਸਾਰੇ ਸੋਧ …

Leave a Reply

Your email address will not be published. Required fields are marked *