Breaking News
Home / Punjab / ਕੁਰਾਨ ਸ਼ਰੀਫ ਬੇਅਦਬੀ ਮਾਮਲਾ ‘ਆਪ’ ਵਿਧਾਇਕ ਨਰੇਸ਼ ਯਾਦਵ ਪੰਜਾਬ ਪੁਲਿਸ ਵੱਲੋਂ ਤਲਬ

ਕੁਰਾਨ ਸ਼ਰੀਫ ਬੇਅਦਬੀ ਮਾਮਲਾ ‘ਆਪ’ ਵਿਧਾਇਕ ਨਰੇਸ਼ ਯਾਦਵ ਪੰਜਾਬ ਪੁਲਿਸ ਵੱਲੋਂ ਤਲਬ

ਚੰਡੀਗੜ੍ਹ, 4 ਜੁਲਾਈ (ਚ.ਨ.ਸ.) :  ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਨੂੰ ਪੰਜਾਬ ਪੁਲਿਸ ਨੇ 5 ਜੁਲਾਈ ਨੂੰ ਤਲਬ ਕੀਤਾ ਹੈ। ਯਾਦਵ ਉੱਤੇ ਮਲੇਰਕੋਟਲਾ ‘ਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸੰਗਰੂਰ ਪੁਲਿਸ ਨੇ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ ਪਟਿਆਲਾ ਸੀ.ਆਈ.ਏ. ਸਟਾਫ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਕਾਬਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਦਾ ਹੱਥ ਸੀ। ਪੁਲਿਸ ਮੁਤਾਬਕ ਇਹ ਗੰਭੀਰ ਇਲਜ਼ਾਮ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵਿਜੇ ਕੁਮਾਰ ਨੇ ਲਾਏ ਹਨ। ਇਸ ਤੋਂ ਬਾਅਦ ਪੁਲਿਸ ਨੇ ‘ਆਪ’ ਵਿਧਾਇਕ ‘ਤੇ ਦੰਗਾ ਭੜਕਾਉਣ ਦਾ ਕੇਸ ਦਰਜ ਕਰ ਲਿਆ ਸੀ। ਪੁਲਿਸ ਮੁਤਾਬਕ ਕੁਰਾਨ ਸ਼ਰੀਫ ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮ ਵਿਜੇ ਕੁਮਾਰ ਨੇ ਇਸ ਪੂਰੀ ਘਟਨਾ ਲਈ ਦਿੱਲੀ ਦੇ ਮਹਿਰੌਲੀ ਤੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵਿਜੇ ਮੁਤਾਬਕ ਉਹ ਨਰੇਸ਼ ਨੂੰ ਪਹਿਲਾਂ ਤੋਂ ਜਾਣਦਾ ਸੀ। ਬਿਜ਼ਨਸ ਵਿੱਚ ਨੁਕਸਾਨ ਹੋਣ ਕਾਰਨ ਉਸ ਨੂੰ ਪੈਸਿਆਂ ਦੀ ਲੋੜ ਸੀ। ਅਜਿਹੇ ਵਿੱਚ ਨਰੇਸ਼ ਨੇ ਮੋਟੀ ਰਕਮ ਬਦਲੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *