Breaking News
Home / Delhi / ਸੁਪਰੀਮ ਕੋਰਟ ਨੇ ਦਿੱਲੀ ਗੁ. ਕਮੇਟੀ ਤੋਂ ਸਿੱਖਾਂ ‘ਤੇ ਬਣਨ ਵਾਲੇ ਚੁਟਕਲਿਆਂ ਨੂੰ ਰੋਕਣ ਲਈ ਮੰਗੇ ਸੁਝਾਅ

ਸੁਪਰੀਮ ਕੋਰਟ ਨੇ ਦਿੱਲੀ ਗੁ. ਕਮੇਟੀ ਤੋਂ ਸਿੱਖਾਂ ‘ਤੇ ਬਣਨ ਵਾਲੇ ਚੁਟਕਲਿਆਂ ਨੂੰ ਰੋਕਣ ਲਈ ਮੰਗੇ ਸੁਝਾਅ

ਨਵੀਂ ਦਿੱਲੀ, 12 ਜੁਲਾਈ (ਚ.ਨ.ਸ.) :  ਨਵੀਂ ਦਿੱਲੀ: ਸਿੱਖਾਂ ਦਾ ਮਜ਼ਾਕ ਬਣਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਝਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ ਹੈ। ਸਿੱਖ ਭਾਈਚਾਰੇ ‘ਤੇ ਬਣੇ ਚੁਟਕਲਿਆਂ ‘ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਦਾਖਲ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਦੇ ਰਿਟਾਇਰਡ ਜਸਟਿਸ ਐਚ.ਐਸ. ਬੇਦੀ ਦੀ ਪ੍ਰਧਾਨਗੀ ‘ਚ 5 ਮੈਂਬਰੀ ਕਮੇਟੀ ਬਣਾਈ ਹੈ। ਇਹ ਕਮੇਟੀ ਦੱਸੇਗੀ ਕਿ ਇਨ੍ਹਾਂ ਜੋਕਸ ‘ਤੇ ਕੀ ਕਾਰਵਾਈ ਹੋ ਸਕਦੀ ਹੈ, ਜਿਸ ਨੂੰ ਲਾਗੂ ਕੀਤਾ ਜਾ ਸਕੇ। ਕਮੇਟੀ ਸਿੱਖਾਂ ਹੀ ਨਹੀਂ ਸਗੋਂ ਸਾਰੇ ਭਾਈਚਾਰੇ ਦੇ ਲੋਕਾਂ ‘ਤੇ ਬਣੇ ਚੁਟਕਲਿਆਂ ਨੂੰ ਰੋਕਣ ਲਈ ਸੁਝਾਅ ਦੇਵੇਗੀ। ਜ਼ਿਕਰਯੋਗ ਹੈ ਕਿ ਸਿੱਖ ਚੁਟਕਲਿਆਂ ‘ਤੇ ਪਾਬੰਦੀ ਦੀ ਮੰਗ ਕਰਦੇ ਹੋਏ ਦਿੱਲੀ ਦੇ 54 ਸਾਲਾ ਸਿੱਖ ਵਕੀਲ, ਹਰਵਿੰਦਰ ਚੌਧਰੀ ਨੇ ਪਿਛਲੇ ਸਾਲ ਸੁਪਰੀਮ ਕੋਰਟ ‘ਚ ਇਕ ਅਪੀਲ ਦਾਇਰ ਕੀਤੀ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਇੰਟਰਨੈੱਟ ‘ਤੇ 5 ਹਜ਼ਾਰ ਵੈੱਬਸਾਈਟਾਂ ਹਨ, ਜੋ ਸਿੱਖਾਂ ‘ਤੇ ਚੁਟਕਲੇ ਬਣਾ ਕੇ ਵੇਚਦੀਆਂ ਹਨ। ਇਨ੍ਹਾਂ ਚੁਟਕਲਿਆਂ ‘ਚ ਸਿੱਖਾਂ ਨੂੰ ਮੂਰਖ, ਅਨਾੜੀ, ਅੰਗਰੇਜ਼ੀ ਭਾਸ਼ਾ ਦੀ ਅਧੂਰੀ ਜਾਣਕਾਰੀ ਰੱਖਣ ਵਾਲਾ ਅਤੇ ਮੰਦ ਬੁੱਧੀ ਦਿਖਾਇਆ ਜਾਂਦਾ ਹੈ, ਜੋ ਕਿ ਜਿਊਣ ਦੇ ਬੁਨਿਆਦੀ ਅਧਿਕਾਰੀ ਅਤੇ ਸਨਮਾਨ ਨਾਲ ਜਿਊਣ ਦੇ ਅਧਿਕਾਰ ਦੀ ਉਲੰਘਣਾ ਹੈ, ਇਸ ਲਈ ਜਿਨ੍ਹਾਂ ਵੈੱਬਸਾਈਟਾਂ ‘ਤੇ ਇਹ ਪ੍ਰਕਾਸ਼ਿਤ ਹੁੰਦੇ ਹਨ, ਉਨ੍ਹਾਂ ‘ਤੇ ਪਾਬੰਦੀ ਲਾਉਣੀ ਚਾਹੀਦੀ ਹੈ। ਇਸ ਅਪੀਲ ਤੋਂ ਬਾਅਦ ਜੱਜ ਇਸ ‘ਤੇ ਸੁਣਵਾਈ ਲਈ ਤਿਆਰ ਹੋ ਗਏ ਸਨ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *