Breaking News
Home / Delhi / ਸਾਰਕ ਸੰਮੇਲਨ ‘ਚ ਭਾਗ ਲੈਣ ਲਈ ਰਾਜਨਾਥ ਸਿੰਘ ਜਾਣਗੇ ਪਾਕਿਸਤਾਨ

ਸਾਰਕ ਸੰਮੇਲਨ ‘ਚ ਭਾਗ ਲੈਣ ਲਈ ਰਾਜਨਾਥ ਸਿੰਘ ਜਾਣਗੇ ਪਾਕਿਸਤਾਨ

ਨਵੀਂ ਦਿੱਲੀ/ਇਸਲਾਮਾਬਾਦ,  28 ਜੁਲਾਈ (ਚ.ਨ.ਸ.) : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ 3 ਅਗਸਤ ਨੂੰ ਸ਼ੁਰੂ ਹੋਣ ਵਾਲੇ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਸਾਰਕ) ਦੇਸ਼ਾਂ ਦੇ ਗ੍ਰਹਿ ਮੰਤਰੀਆਂ ਦੇ ਦੋ ਦਿਨਾਂ ਸੰਮੇਲਨ ‘ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਅਧਿਕਾਰਤ ਸੂਤਰਾਂ ਮੁਤਾਬਕ ਰਾਜਨਾਥ ਸੰਮੇਲਨ ‘ਚ ਸ਼ਾਮਲ ਹੋਣ ਤੋਂ ਇਲਾਵਾ ਪਾਕਿਸਤਾਨ ਦੇ ਗ੍ਰਹਿ ਮੰਤਰੀ ਚੌਧਰੀ ਨਿਸਾਰ ਅਲੀ ਖਾਨ ਸਮੇਤ ਸਾਰਕ ਦੇਸ਼ਾਂ ਦੇ ਆਪਣੇ ਹਮ-ਰੁਤਬਾ ਨਾਲ ਦੋ-ਪੱਖੀ ਗੱਲਬਾਤ ਕਰ ਸਕਦੇ ਹਨ। ਇਸ ਯਾਤਰਾ ਵਿਚ ਗ੍ਰਹਿ ਮੰਤਰੀ ਨਾਲ ਕੇਂਦਰੀ ਗ੍ਿਰਹ ਸਕੱਤਰ ਰਾਜੀਵ ਮਹਾਰਿਸ਼ੀ ਅਤੇ ਗ੍ਰਹਿ ਮੰਤਰਾਲੇ ਦੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਹੋਣਗੇ। ਰਾਜਨਾਥ ਸਿੰਘ ਪਾਕਿਸਤਾਨੀ ਨੇਤਾਵਾਂ ਨਾਲ ਗੱਲਬਾਤ ਅਤੇ ਸੰਮੇਲਨ ‘ਚ ਆਪਣੇ ਸੰਬੋਧਨ ‘ਚ ਅੱਤਵਾਦ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹੋਰ ਕਈ ਮੁੱਦਿਆਂ ਵਿਰੁੱਧ ਬੋਲ ਸਕਦੇ ਹਨ। ਉਹ ਇਨ੍ਹਾਂ ਸਮੱਸਿਆਵਾਂ ਦੇ ਹੱਲ ‘ਤੇ ਵੀ ਆਪਣੀ ਗੱਲ ਰੱਖ ਸਕਦੇ ਹਨ। ਇਸ ਸੰਮੇਲਨ ਦੌਰਾਨ ਸਾਰਕ ਦੇ ਮੈਂਬਰ ਦੇਸ਼ਾਂ ਵਿਚਾਲੇ ਪੁਲਿਸ ਨੈੱਟਵਰਕਿੰਗ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਸੂਚਨਾਵਾਂ ਦੇ ਆਦਾਨ-ਪ੍ਰਦਾਨ ‘ਤੇ ਵੀ ਚਰਚਾ ਹੋ ਸਕਦੀ ਹੈ। ਇਸ ਤੋਂ ਪਹਿਲਾਂ ਸਾਲ 2014 ‘ਚ ਸਾਰਕ ਦੇਸ਼ਾਂ ਦੇ ਗ੍ਰਹਿ ਮੰਤਰੀਆਂ ਦੀ ਬੈਠਕ ਕਾਠਮੰਡੂ ਵਿਚ ਹੋਈ ਸੀ। ਜ਼ਿਕਰਯੋਗ ਹੈ ਕਿ ਪਠਾਨਕੋਟ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਵਿਚ ਇਹ ਭਾਰਤ ਦੀ ਪਹਿਲੀ ਮੰਤਰੀ ਪੱਧਰੀ ਯਾਤਰਾ ਹੈ। ਇਸ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਜਾਰੀ ਸ਼ਾਂਤੀ ਗੱਲਬਾਤ ਰੁੱਕ ਗਈ ਸੀ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਹਾਰਟ ਆਫ ਏਸ਼ੀਆ ਸੰੰਮੇਲਨ ‘ਚ ਸ਼ਾਮਲ ਹੋਣ ਲਈ ਬੀਤੇ ਸਾਲ 8-9 ਦਸੰਬਰ ਨੂੰ ਇਸਲਾਮਾਬਾਦ ਗਈ ਸੀ।

About admin

Check Also

ਪੰਜਾਬ ਦੀ ਵਿਰਾਸਤ ਦਾ ਹਿੱਸਾ  ਹੈ ਵਿਗਿਆਨਕ ਖੋਜ ਦਾ ਖੇਤਰ : ਕੋਵਿੰਦ

ਸੁਖਵਿੰਦਰ ਕੌਰ, ਭੁਪਿੰਦਰ ਗਰੇਵਾਲ ਐਸ.ਏ.ਐਸ. ਨਗਰ, 20 ਮਈ: ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ …

Leave a Reply

Your email address will not be published. Required fields are marked *