Breaking News
Home / Punjab / ‘ਆਪ’ ਦੀ ਗਰਮ ਖਿਆਲੀ ਤੱਤਾਂ ਨਾਲ ਸਾਂਝ : ਸੁਖਬੀਰ ਸਿੰਘ ਬਾਦਲ

‘ਆਪ’ ਦੀ ਗਰਮ ਖਿਆਲੀ ਤੱਤਾਂ ਨਾਲ ਸਾਂਝ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ,  10 ਅਗਸਤ (ਚ.ਨ.ਸ.) :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਅਤੇ ਇਸ ਦੇ ਆਗੂਆਂ ਦੀ ਫੰਡਿੰਗ ਦੀ ਜਾਂਚ ਕਰਵਾਈ ਜਾਵੇ ਕਿਉਂਜੋ ਆਪ ਨੇ ਗਰਮ ਖਿਆਲੀ ਤੱਤਾਂ ਨਾਲ ਸਾਂਝ ਪਾਈ ਹੋਈ ਹੈ। ਉਨ੍ਹਾ ਅੱਗੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਈ ਐਸ ਆਈ ਪੰਜਾਬ ਵਿੱਚ ਗੜਬੜੀ ਫੈਲਾਉਣਾ ਚਾਹੁੰਦੀ ਹੈ ਅਤੇ ਪੰਜਾਬ ਸਰਕਾਰ ਨੇ ਕੇਂਦਰੀ ਗ੍ਿਰਹ ਮੰਤਰੀ ਤੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਸੂਚਨਾ ਦੇ ਦਿੱਤੀ ਹੈ।  ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਗਰਮ ਖਿਆਲੀ ਤੱਤਾਂ ਦੇ ਆਗੂ ਅਕਸਰ ਹੀ ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਰਹਿੰਦੇ ਹਨ। ਉਨ੍ਹਾ ਅੱਗੇ ਦੱਸਿਆ ਕਿ ਮੋਹਕਮ ਸਿੰਘ ਵਰਗੇ ਗਰਮ ਖਿਆਲੀ ਆਗੂ 2017 ਦੀਆਂ ਚੋਣਾਂ ਨੂੰ ਪੰਜਾਬ ਦੀ ਅਣਥੱਕ ਘਾਲਣਾ ਘਾਲ ਕੇ ਸਥਾਪਿਤ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੇ ਮੌਕੇ ਵਜੋਂ ਵਰਤਣਾ ਚਾਹੁੰਦੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇੱਕ ਸੰਵਿਧਾਨਿਕ ਅਹੁਦੇ ‘ਤੇ ਰਹਿੰਦੇ ਹੋਏ ਸ੍ਰੀ ਅਰਵਿੰਦ ਕੇਜਰੀਵਾਲ ਅਜਿਹੇ ਤੱਤਾਂ ਨਾਲ ਸੰਪਰਕ ਵਿੱਚ ਹਨ। ਸ. ਬਾਦਲ ਨੇ ਮੰਗ ਕੀਤੀ ਕਿ ਆਪ ਦੀ ਫੰਡਿੰਗ ਦੇ ਸ੍ਰੋਤਾਂ ਦੀ ਗਹਿਰਾਈ ਨਾਲ ਜਾਂਚ ਹੋਵੇ ਤਾਂ ਜੋ ਇਸਦੇ ਪਿੱਛੇ ਲੁਕੀ ਖਤਰਨਾਕ ਸਚਾਈ ਸਾਹਮਣੇ ਆ ਸਕੇ। ਸੂਬੇ ਵਿੱਚ ਹਾਲ ਹੀ ‘ਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਆਈ ਐਸ ਆਈ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਅਹਿਮ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਧਾਰਮਿਕ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਹੋਈ ਹੈ। ਉਨ੍ਹਾ ਕਿਹਾ ਕਿ, ”ਅਸੀਂ ਇਸਦੀ ਜਾਣਕਾਰੀ ਕੇਂਦਰੀ ਗ੍ਿਰਹ ਮੰਤਰੀ ਅਤੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਦੇ ਦਿੱਤੀ ਹੈ। ਪੰਜਾਬ ਪੁਲੀਸ ਆਪਣਾ ਫਰਜ਼ ਤਨਦੇਹੀ ਨਾਲ ਨਿਭਾਉਂਦੀ ਹੋਈ ਕਈ ਸਾਜ਼ਿਸ਼ਾਂ ਦਾ ਪਰਦਾ ਫਾਸ਼ ਕਰਨ ਅਤੇ ਵਿਦੇਸ਼ਾਂ ਤੋਂ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਰਹੀ ਹੈ।  ਮਾਤਾ ਚੰਦ ਕੌਰ ਦੀ ਹੱਤਿਆ, ਬਰਗਾੜੀ ਦੁਰਘਟਨਾ ਅਤੇ ਆਰ ਐਸ ਐਸ ਆਗੂ ਜਗਦੀਸ਼ ਗਗਨੇਜਾ ‘ਤੇ ਹਮਲੇ ਹੋਏ ਬਾਰੇ ਉਪ ਮੁੱਖ ਮੰਤਰੀ ਨੇ ਦੱਸਿਆ ਕਿ ਗਗਨੇਜਾ ਮਾਮਲੇ ਦੀ ਜਾਂਚ ਅਪਣੇ ਅੰਤਿਮ ਪੜਾਅ ‘ਤੇ ਹੈ ਅਤੇ ਛੇਤੀ ਹੀ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਸਾਰੀਆਂ ਮੰਦਭਾਗੀਆਂ ਘਟਨਾਵਾਂ ਦੇ ਮਾਮਲੇ ਸੁਲਝਾਉਣ ‘ਚ ਸਫਲਤਾ ਹਾਸਲ ਕਰ ਲਈ ਹੈ ਪਰ ਮਾਤਾ ਚੰਦ ਕੌਰ ਦੀ ਹੱਤਿਆ ਅਤੇ ਬਰਗਾੜੀ ਮਾਮਲੇ ਸੰਵੇਦਨਸ਼ੀਲ ਹੋਣ ਕਾਰਨ ਜਾਂਚ ਵਿੱਚ ਕੁੱਝ ਸਮਾਂ ਲੱਗ ਰਿਹਾ ਹੈ। ਸੂਬੇ ਵਿੱਚ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਦਾ ਮਾਹੌਲ ਕਾਇਮ ਰੱਖਣ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਮੁੜ ਦ੍ਰਿੜਾਉਂਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਧਰੁਵੀਕਰਨ ਦੇ ਖਿਲਾਫ ਰਿਹਾ ਹੈ ਅਤੇ ਬੀਤੀਆਂ ਚੋਣਾਂ ਵਾਂਗ ਹੀ ਆਉਂਦੀਆਂ ਚੋਣਾਂ ਵੀ ਵਿਕਾਸ ਅਤੇ ਅਮਨ ਸ਼ਾਂਤੀ ਕਾਇਮ ਰੱਖਣ ‘ਚ ਸਫਲ ਰਹਿਣ ਦੇ ਮੁੱਦੇ ‘ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਕਿਸੇ ਵੀ ਤਾਕਤ ਨੂੰ ਸੂਬੇ ਦਾ ਅਮਨ-ਚੈਨ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *