Friday, April 26, 2024
Google search engine
Homeਪੰਜਾਬਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਕੁਝ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਇੱਕ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਹੁਸ਼ਿਆਰ ਅਤੇ ਸਿੱਖਿਅਤ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਕਿਹਾ ਹੈ ਕਿ ਪੰਜਾਬ ਭਰ ਦੇ ਸਕੂਲਾਂ ਵਿੱਚੋਂ ‘ਸੁਪਰ 5000’ ਬੱਚਿਆਂ ਦੀ ਚੋਣ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਹੈ ਕਿ ‘ਪੜ੍ਹਾਈ ’ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ ‘ਸੁਪਰ 5000’। ਹਰਜੋਤ ਬੈਂਸ ਨੇ ਟਵੀਟ ਕਰਦਿਆਂ ਆਖਿਆ ਕਿ ‘ਪੰਜਾਬ ’ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਕੀਤੀ ਜਾਵੇਗੀ EXTRA ORDINARY ਬੱਚਿਆਂ ਦੀ ਚੋਣ, EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਿਆ ਜਾਵੇਗਾ। ਇਨ੍ਹਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਏ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments