Breaking News
Home / India / ਕਸ਼ਮੀਰ ਦੇ ਹਾਲਾਤ ‘ਤੇ ਦਿੱਲੀ ‘ਚ ਮੀਟਿੰਗ ਹਿੰਸਾ ਦੀਆਂ ਤਾਜ਼ਾ ਘਟਨਾਵਾਂ ‘ਚ 24 ਘੰਟਿਆਂ ਦੌਰਾਨ 6 ਹੋਰ ਮੌਤਾਂ

ਕਸ਼ਮੀਰ ਦੇ ਹਾਲਾਤ ‘ਤੇ ਦਿੱਲੀ ‘ਚ ਮੀਟਿੰਗ ਹਿੰਸਾ ਦੀਆਂ ਤਾਜ਼ਾ ਘਟਨਾਵਾਂ ‘ਚ 24 ਘੰਟਿਆਂ ਦੌਰਾਨ 6 ਹੋਰ ਮੌਤਾਂ

ਨਵੀਂ ਦਿੱਲੀ/ਸ੍ਰੀਨਗਰ, 16 ਅਗਸਤ, (ਚ.ਨ.ਸ.) :ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਹਿੰਸਾ ਤੋਂ ਪ੍ਰਭਾਵਿਤ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਮੰਗਲਵਾਰ ਨੂੰ ਸਮੀਖਿਆ ਕੀਤੀ ਅਤੇ ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ਨਾਗਰਿਕਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਜਾਨਾਂ ਜਾਣ ਦੀ ਸਥਿਤੀ ਨੂੰ ਟਾਲਣ ਲਈ ਨਿਰਦੇਸ਼ ਦਿੱਤੇ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਸ ਮੌਕੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਭਾਲ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਮਹਾਂਰਿਸ਼ੀ ਅਤੇ ਖੁਫ਼ੀਆ ਏਜੰਸੀਆਂ ਦੇ ਮੁਖੀਆਂ ਸਮੇਤ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ ਜੰਮੂ-ਕਸ਼ਮੀਰ ਦੀ ਸਥਿਤੀ ਸਬੰਧੀ ਗ੍ਰਹਿ ਮੰਤਰੀ ਨੂੰ ਜਾਣਕਾਰੀ ਦਿੱਤੀ। ਜਦ ਕਿ ਦੂਜੇ ਪਾਸੇ ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਸਮੇਤ ਕਸ਼ਮੀਰ ਘਾਟੀ ਦੀਆਂ ਵੱਖ-ਵੱਖ ਥਾਵਾਂ ‘ਤੇ 39ਵੇਂ ਦਿਨ ਵੀ ਕਰਫਿਊ ਜਾਰੀ ਰਿਹਾ। ਕਸ਼ਮੀਰ ਘਾਟੀ ‘ਚ 24 ਘੰਟਿਆਂ ‘ਚ ਸੁਰੱਖਿਆ ਬਲਾਂ ਦੀ ਕਾਰਵਾਈ ਦੌਰਾਨ 6 ਨਾਗਰਿਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਇਸ ਤਰ੍ਹਾਂ ਦੀ ਕਾਰਵਾਈ ਨਾਲ ਮ੍ਰਿਤਕਾਂ ਦੀ ਗਿਣਤੀ 65 ਤੱਕ ਪਹੁੰਚ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪੂਰੇ ਸ਼੍ਰੀਨਗਰ ਜ਼ਿਲ੍ਹੇ ‘ਚ ਕਰਫਿਊ ਲਗਾ ਦਿੱਤਾ ਗਿਆ ਹੈ। ਇਥੋਂ ਤੱਕ ਡਾਕਟਰਾਂ ਸਮੇਤ ਮੀਡੀਆ ਦੇ ਕਰਮਚਾਰੀਆਂ ਨੂੰ ਵੀ ਸੜਕਾਂ ‘ਤੇ ਚੱਲਣ ਦੀ ਇਜਾਜ਼ਤ ਨਹੀਂ ਹੈ। ਲਾਲ ਚੌਕ ਵਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਬੁਦਸ਼ਾਹ ਚੌਕ, ਅਮੀਰਾ ਕਾਦਲ ਪੁੱਲ, ਐਕਸਚੇਂਜ ਰੋਡ, ਬਾਰਬਾਰਸ਼ਾਹ ਰੋਡ, ਸਮੰਦਰਬਾਗ ਰੋਡ ਤੋਂ ਇਲਾਵਾ ਲਾਲ ਚੌਕ ਵਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਕੰਡਿਆਲੀ ਤਾਰਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਸਥਾਨਕ ਅਤੇ ਰਾਸ਼ਟਰੀ ਮੀਡੀਆ ਦੇ ਫੋਟੋ ਪੱਤਰਕਾਰਾਂ ਅਤੇ ਪੱਤਰਕਾਰਾਂ ਸਮੇਤ ਸਾਰੇ ਮੀਡੀਆ ਕਰਮਚਾਰੀਆਂ ਨੇ ਸ਼੍ਰੀਨਗਰ ਦੀਆਂ ਵੱਖ-ਵੱਖ ਥਾਵਾਂ ‘ਤੇ ਸੂਬਾ ਪੁਲਿਸ ਸਮੇਤ ਸੁਰੱਖਿਆ ਬਲਾਂ ਵਲੋਂ ਉਤਪੀੜਨ ਕਰਨ ਦੋਸ਼ ਲਗਾਇਆ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *