Breaking News
Home / Politics / ਸਿੱਧੂ ਦਾ ਫਰੰਟ ਸੰਘ ਦੀ ਸਾਜਿਸ਼ : ਕੈਪਟਨ

ਸਿੱਧੂ ਦਾ ਫਰੰਟ ਸੰਘ ਦੀ ਸਾਜਿਸ਼ : ਕੈਪਟਨ

ਚੰਡੀਗੜ੍ਹ, 12 ਸਤੰਬਰ (ਚ.ਨ.ਸ.):  ਨਵਜੋਤ ਸਿੰਘ ਸਿੱਧੂ ਵਲੋਂ ਬਣਾਏ ਗਏ ਆਵਾਜ਼-ਏ-ਪੰਜਾਬ ਨਾਂ ਦੇ ਚੌਥੇ ਫਰੰਟ ਨੂੰ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਰ. ਐਸ. ਐਸ. ਦੀ ਸਾਜਿਸ਼ ਦੱਸਿਆ ਹੈ। ਕੈਪਟਨ ਨੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਵੱਖਰੀ ਪਾਰਟੀ ਬਣਾ ਕੇ ਚੋਣ ਲੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਅਜੇ ਤੱਕ ਭਾਜਪਾ ਤੋਂ ਅਸਤੀਫਾ ਕਿਉਂ ਨਹੀਂ ਦਿੱਤਾ। ਕੈਪਟਨ ਦਾ ਕਹਿਣਾ ਹੈ ਕਿ ਸਿੱਧੂ ਅਮਿਤ ਸ਼ਾਹ ਦੇ ਕਹਿਣ ‘ਤੇ ਇਹ ਸਭ ਕੁਝ ਕਰ ਰਹੇ ਹਨ। ਸਿੱਧੂ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਲਈ ਵਰਤੀ ਗਈ ਨਰਮੀ ਨੇ ਵਿਰੋਧੀ ਪਾਰਟੀਆਂ ਨੂੰ ਮੌਕਾ ਦੇ ਦਿੱਤਾ ਹੈ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *