Breaking News
Home / India / ਉਪ ਮੁੱਖ ਮੰਤਰੀ ਵੱਲੋਂ ਫਿਲੌਰ ਹਲਕੇ ‘ਚ ਸੰਗਤ ਦਰਸ਼ਨ ਬੇਅਦਬੀ ਦੀਆਂ ਘਟਨਾਵਾਂ ਸੂਬੇ ਦੇ ਅਮਨ ਨੂੰ ਭੰਗ ਕਰਨ ਦਾ ਯਤਨ : ਸੁਖਬੀਰ ਬਾਦਲ

ਉਪ ਮੁੱਖ ਮੰਤਰੀ ਵੱਲੋਂ ਫਿਲੌਰ ਹਲਕੇ ‘ਚ ਸੰਗਤ ਦਰਸ਼ਨ ਬੇਅਦਬੀ ਦੀਆਂ ਘਟਨਾਵਾਂ ਸੂਬੇ ਦੇ ਅਮਨ ਨੂੰ ਭੰਗ ਕਰਨ ਦਾ ਯਤਨ : ਸੁਖਬੀਰ ਬਾਦਲ

ਅੱਪਰਾ (ਫਿਲੌਰ) 24 ਸਤੰਬਰ (ਚ.ਨ.ਸ.): ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਕੋਝਾ ਯਤਨ ਹੈ ਜਿਸ ਨੂੰ ਸੂਬੇ ਦੇ ਲੋਕ ਕਿਸੇ ਵੀ ਹਾਲਤ ਵਿਚ ਸਫਲ ਨਹੀਂ ਹੋਣ ਦੇਣਗੇ।
ਅੱਜ ਇਥੇ ਅਪਰਾ ਦਾਣਾ ਮੰਡੀ ਵਿਖੇ ਫਿਲੌਰ ਹਲਕੇ ਦੇ 81 ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਵਿਕਾਸ ਕੰਮਾਂ ਲਈ ਗਰਾਂਟਾਂ ਜਾਰੀ ਕਰਨ ਸਬੰਧੀ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦੇਣ ਲਈ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਨਾਮ ‘ਤੇ ਸੂਬੇ ਭਰ ਵਿਚ 2700 ਮੈਡੀਕਲ ਸਟੋਰ ਖੋਲ੍ਹੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤੋਂ ਬਾਅਦ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਇਕ ਵੱਡਾ ਕਦਮ ਹੈ ਜਿਸ ਨਾਲ ਮੱਧ ਵਰਗੀ ਅਤੇ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਬਲਾਕ ਪੱਧਰ ‘ਤੇ 250 ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਤਹਿਤ ਸਲਾਨਾ 1 ਲੱਖ
ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਪੇਸ਼ੇਵਰ ਲੀਹਾਂ ‘ਤੇ ਦਿੱਤੀ ਜਾਵੇਗੀ।
ਸੂਬੇ ਵਿਚ ਪੁਲਿਸ ਦੀ ਘਾਟ ਬਾਰੇ ਇਕ ਸਵਾਲ ਦੇ ਜਵਾਬ ਵਿਚ ਸ.ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 20 ਹਜ਼ਾਰ ਪੁਲਿਸ ਜਵਾਨਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਜੋ ਕਿ ਅਗਲੇ ਦੋ ਮਹੀਨਿਆਂ ਦੌਰਾਨ ਮੁਕੰਮਲ ਕਰ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ ਜਾਂਚ ਪ੍ਰਕਿਰਿਆ ਅਤੇ ਆਮ ਪੁਲਿਸਿੰਗ ਨੂੰ ਵੱਖ-ਵੱਖ ਕੀਤਾ ਜਾ ਰਿਹਾ ਹੈ ਜਿਸ ਲਈ ਤਕਨੀਕੀ ਸਟਾਫ਼ , ਫੋਰੈਂਸਿੰਕ ਮਾਹਿਰਾਂ ਦੀ ਵੀ ਭਰਤੀ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਵੱਖਰਾ ਕੇਡਰ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਵਿਚ ਮੁੱਢਲੇ ਤੌਰ ‘ਤੇ 4000 ਕਰਮਚਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ।
ਸ.ਬਾਦਲ ਨੇ ਕਿਹਾ ਕਿ ਲੋਕਾਂ ਨੁੰ ਰੋਜ਼ਾਨਾ ਦੀਆਂ ਸੇਵਾਵਾਂ ਦੇਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਆਮ ਲੋਕਾਂ ਨੂੰ ਦਫ਼ਤਰੀ ਖੱਜਲ ਖੁਆਰੀ ਤੋਂ ਨਿਜਾਤ ਦਿਵਾਉਣਗੇ । ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ 389 ਸੇਵਾ ਕੇਂਦਰਾਂ ਤੋਂ ਇਲਾਵਾ ਦਿਹਾਤੀ ਖੇਤਰਾਂ ਦੇ 1700 ਦੇ ਕਰੀਬ ਸੇਵਾ ਕੇਂਦਰ ਵੀ ਅਗਲੇ ਮਹੀਨੇ ਲੋਕਾਂ ਨੂੰ ਸੇਵਾਵਾਂ ਦੇਣੀਆਂ ਸੁਰੂ ਕਰ ਦੇਣਗੇ।
ਕਿਸਾਨਾਂ ਨੂੰ ਕਰਜ਼ ਜਾਲ ਵਿਚੋਂ ਕੱਢਣ ਲਈ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਕਾਨੂੰਨ ਬਾਰੇ ਬੋਲਦਿਆਂ ਸ.ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਪਿਛੋਂ ਹੁਣ ਪੰਜਾਬ ਫਿਰ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਕਿਸਾਨਾਂ ਨੂੰ ਵਿਆਜ ਰਹਿਤ ਕਰਜ਼ਾ ਦੇਣਾ ਸੁਰੂ ਕੀਤਾ ਹੈ ਇਸ ਤਹਿਤ ਕਿਸਾਨਾਂ ਨੂੰ ਸਲਾਨਾ 50 ਹਜ਼ਾਰ ਰੁਪਏ ਕਰਜ਼ ਬਿਨ੍ਹਾ ਵਿਆਜ਼ ਤੋਂ ਦਿੱਤਾ ਜਾ ਰਿਹਾ ਹੈ ।
ਉਪ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਭਰ ਵਿਚ ਲਿੰਕ ਸੜਕਾਂ ਦੇ ਮਜਬੂਤੀ ਕਰਨ ਲਈ ਪੰਜਾਬ ਸਰਕਾਰ ਵਲੋਂ 600 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਨਾਲ ਅਗਲੇ ਦੋ ਮਹੀਨਿਆਂ ਦੌਰਾਨ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਵਲੋਂ ਫਿਲੌਰ ਅਤੇ ਰੁੜਕਾ ਕਲਾਂ ਬਲਾਕ ਦੀਆਂ 81 ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕੰਮਾਂ ਲਈ ਗਰਾਂਟਾਂ ਜਾਰੀ ਕੀਤੀਆਂ । ਲੋਕਾਂ ਦੀ ਮੰਗ ‘ਤੇ ਉਪ ਮੁੱਖ ਮੰਤਰੀ ਨੇ ਗੁਰਾਇਆ ਅਤੇ ਫਿਲੌਰ ਵਿਖੇ ਬੱਸ ਸਟੈਂਡਾਂ ਦੀ ਉਸਾਰੀ ਲਈ ਸਬੰਧਿਤ ਵਿਭਾਗਾਂ ਨੂੰ ਤੁਰੰਤ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ।  ਇਸ ਮੌਕੇ ਫਿਲੌਰ ਹਲਕੇ ਦੇ ਇੰਚਾਰਜ ਬਲਦੇਵ ਸਿੰਘ ਖਹਿਰਾ, ਉਪ ਮੁੱਖ ਮੰਤਰੀ ਵਿਸ਼ੇਸ਼ ਪ੍ਰਮੁੱਖ ਸਕੱਤਰ ਮਨਵੇਸ਼ ਸਿੰਘ ਸਿੱਧੂ ,ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਧੀਕ ਡਿਪਟੀ ਕਮਿਸ਼ਨਰ ਗਿਰੀਸ਼ ਦਯਾਲਨ ਹਾਜ਼ਰ ਸਨ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *