Breaking News
Home / Punjab / ਮੁੱਖ ਮੰਤਰੀ ਵੱਲੋਂ ਲੰਬੀ ਹਲਕੇ ਵਿਚ ਸੰਗਤ ਦਰਸ਼ਨ ਪਾਕਿ ਸਰਕਾਰ ਦੋਹਾਂ ਦੇਸ਼ਾਂ ਨੂੰ ਜੰਗ ਦੇ ਮੂੰਹ ‘ਚ ਪਾਉਣੋਂ ਬਾਜ ਆਵੇ : ਬਾਦਲ

ਮੁੱਖ ਮੰਤਰੀ ਵੱਲੋਂ ਲੰਬੀ ਹਲਕੇ ਵਿਚ ਸੰਗਤ ਦਰਸ਼ਨ ਪਾਕਿ ਸਰਕਾਰ ਦੋਹਾਂ ਦੇਸ਼ਾਂ ਨੂੰ ਜੰਗ ਦੇ ਮੂੰਹ ‘ਚ ਪਾਉਣੋਂ ਬਾਜ ਆਵੇ : ਬਾਦਲ

ਮਿੱਡੂਖੇੜਾ, ਸ੍ਰੀ ਮੁਕਤਸਰ ਸਾਹਿਬ, 26 ਸਤੰਬਰ  (ਆਰਤੀ ਕਮਲ) : ਭਾਰਤ-ਪਾਕਿ ਵਿਚਕਾਰ ਕਿਸੇ ਵੀ ਸੰਭਾਵਿਤ ਯੁੱਧ ਕਾਰਨ ਸਭ ਤੋਂ ਵੱਧ ਨੁਕਸਾਨ ਸਰਹੱਦ ਦੇ ਦੋਵੇਂ ਪਾਸੇ ਵਸੇ ਪੰਜਾਬ ਨੂੰ ਹੋਣ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਪਾਕਿਸਤਾਨ ਦੀ ਕੌਮੀ ਸਰਕਾਰ ਨੂੰ ਦੋਹਾਂ ਦੇਸ਼ਾਂ ਵਿਚਕਾਰ ਯੁੱਧ ਵਰਗੇ ਹਾਲਾਤ ਸਿਰਜਨ ਤੋਂ ਬਾਜ ਆਉਣ ਲਈ ਤਾੜਨਾ ਕੀਤੀ ਹੈ। ਅੱਜ ਇੱਥੇ ਲੰਬੀ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਯੁੱਧ ਹੋਣ ਦੀ ਹਾਲਤ ਵਿਚ ਲਹਿੰੰਦੇ ਅਤੇ ਚੜਦੇ ਪੰਜਾਬ ਦਾ ਹੀ ਸਭ ਤੋਂ ਵੱਧ ਨੁਕਸਾਨ ਹੋਵੇਗਾ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਸ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਯੁੱਧ ਕਾਰਨ ਭਾਰੀ ਨੁਕਸਾਨ ਹੁੰਦਾ ਹੈ ਇਸ ਲਈ ਪਾਕਿਸਤਾਨ ਨੂੰ ਆਪਣੇ ਵਾਲੇ ਪਾਸੇ ਤੋਂ ਹਾਲਾਤ ਸੁਧਾਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਕੌਮੀ ਲੀਡਰਸ਼ਿਪ ਨੂੰ ਇਹ ਤੱਥ ਜਿੰਨ੍ਹੀ ਜਲਦੀ ਸਮਝ ਆ ਜਾਵੇ, ਉਨ੍ਹਾਂ ਹੀ ਚੰਗਾ ਹੈ ਅਤੇ ਇਸ ਲਈ ਸਬੰਧਾਂ ਨੂੰ ਵਿਗੜਨ ਤੋਂ ਰੋਕਣਾ ਚਾਹੀਦਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਸਿੰਧੂ ਜਲ ਸਮਝੌਤੇ ਸਬੰਧੀ ਉਚਿਤ ਨਿਰਣਾ ਕਰਨ ਲਈ ਪੂਰੀ ਤਰ੍ਹਾਂ ਸਮੱਰਥ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਹਿੱਤ ਵਿਚ ਜੋ ਵੀ ਫੈਸਲਾ ਕੀਤਾ ਜਾਵੇਗਾ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਵੀ ਮਜ਼ਬੂਤ ਕਰਨ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਲੀਡਰਸ਼ਿਪ ਦੇਸ਼ ਹਿੱਤ ਵਿਚ ਫੈਸਲੇ ਲੈਣ ਲਈ ਪੂਰੀ ਤਰ੍ਹਾਂ ਨਾਲ ਸਮਰੱਥ ਹੈ ਅਤੇ ਢੁਕਵੇਂ ਸਮੇਂ ‘ਤੇ ਢੁਕਵਾਂ ਸਮਾਂ ਲਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਆਖਿਆ ਕਿ ਚੋਣਾਂ
ਨੇੜੇ ਆਉਣ ਤੇ ਨਵੇਂ ਨਵੇਂ ਸਿਆਸੀ ਫ੍ਰੰਟ ਪਨਪ ਰਹੇ ਹਨ ਪਰ ਇੰਨ੍ਹਾਂ ਦਾ ਸੂਬੇ ਦੀ ਸਿਆਸਤ ਤੇ ਕੋਈ ਅਸਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਗਠਜੋੜ ਨੂੰ ਅਜਿਹੇ ਸਿਆਸੀ ਫ੍ਰੰਟਾਂ ਨਾਲ ਕੋਈ ਫਰਕ ਨਹੀਂ ਪੈਣ ਵਾਲਾ ਹੈ, ਕਿਉਂਕਿ ਪੰਜਾਬ ਦੇ ਸੂਝਵਾਨ ਲੋਕ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁੱਖੀ ਨੀਤੀਆਂ ਨਾਲ ਚਟਾਨ ਵਾਂਗ ਖੜੇ। ਉਨ੍ਹਾਂ ਕਿਹਾ ਕਿ ਅਗਾਮੀ ਚੌਣਾਂ ਵਿਚ ਸਾਰੀਆਂ ਹੀ ਸਿਆਸੀ ਧਿਰਾਂ ਦਾ ਸਿਆਸੀ ਜੋਰਅਜਮਾਈ ਲਈ ਸਵਾਗਤ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਸਬੰਧੀ ਲਾਏ ਦੋਸ਼ਾਂ ਨੂੰ ਮੁੱਢ ਤੋਂ ਹੀ ਨਕਾਰਦਿਆਂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਬਿਜਲਈ ਵੋਟਿੰਗ ਮਸ਼ੀਨਾਂ ਦੀ ਦੇਖਰੇਖ ਚੋਣ ਕਮਿਸ਼ਨ ਵੱਲੋਂ ਕੀਤੀ ਜਾਂਦੀ ਹੈ ਅਤੇ ਸੂਬਾ ਜਾਂ ਕੇਂਦਰ ਸਰਕਾਰ ਕਿਸੇ ਵੀ ਤਰੀਕੇ ਨਾਲ ਇੰਨ੍ਹਾਂ ਨਾਲ ਛੇੜ ਛਾੜ ਨਹੀਂ ਕਰ ਸਕਦੀ ਹੈ। ਪਰ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਚੋਣ ਕਮਿਸ਼ਨ ਹੋਰ ਰਾਜਾਂ ਤੋਂ ਵੋਟਿੰਗ ਮਸ਼ੀਨਾਂ ਮੰਗਵਾਉਂਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ ਨਹੀਂ ਹੈ ।
ਇਸ ਤੋਂ ਪਹਿਲਾਂ ਪਿੰਡ ਭੁੱਲਰਵਾਲਾ, ਭੀਟੀਵਾਲਾ, ਕੱਖਾਂਵਾਲੀ, ਲੁਹਾਰਾ, ਘੁਮਿਆਰਾ, ਮਹਿਣਾ, ਚੱਕ ਮਿੱਡੂਸਿੰਘ ਵਾਲਾ ਵਿਚ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿੱਛਲੇ ਲਗਭਗ ਇਕ ਦਹਾਕੇ ਵਿਚ ਸੂਬੇ ਦੇ ਵਿਕਾਸ ਲਈ ਲਾਮਿਸ਼ਾਲ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਵਿਚ ਰਾਜ ਸਰਕਾਰ ਦੇ ਯਤਨਾ ਨਾਲ ਹਰ ਖੇਤਰ ਵਿਚ ਰਾਜ ਦਾ ਮੁੰਹ ਮੁਹਾਂਦਰਾ ਬਦਲਿਆ ਹੈ। ਇਸੇ ਹੀ ਕਾਰਨ ਅੱਜ ਸੂਬਾ ਕਈ ਖੇਤਰਾਂ ਵਿਚ ਦੇਸ਼ ਵਿਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ।
ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਮੁੱਖੀ ਨੀਤੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਰਾਜ ਸਰਕਾਰ ਹਰ ਸਾਲ ਕਿਸਾਨਾਂ ਨੂੰ 5000 ਕਰੋੜ ਰੁਪਏ ਤੋਂ ਵੱਧ ਬਿਜਲੀ ਮੁਫ਼ਤ ਖੇਤੀ ਲਈ ਮੁਹਈਆ ਕਰਵਾਉਂਦੀ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਨੇ ਬੁੱਢਾਪਾ ਪੈਨਸ਼ਨ ਵਧਾ ਕੇ ਦੁੱਗਣੀ ਕਰ ਦਿੱਤੀ  ਹੈ ਜਦ ਕਿ ਨੰਬਰਦਾਰਾਂ ਦਾ ਮਾਣ ਭੱਤਾ ਵੀ ਵਧਾਇਆ ਗਿਆ ਹੈ। ਇਸੇ ਤਰਾਂ ਸਰਕਾਰ ਨੇ ਕਿਸਾਨਾਂ ਨੂੰ 50 ਹਜਾਰ ਰੁਪਏ ਤੱਕ ਦਾ ਵਿਆਜ ਮੁਕਤ ਕਰਜਾ ਮੁਹਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਹੈ।
ਇਸੇ ਤਰਾਂ ਰਾਜ ਸਰਕਾਰ ਨੇ ਇਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਕਿਸਾਨਾਂ, ਆਟਾ ਦਾਲ ਸਕੀਮ ਦੇ ਲਾਭਪਾਤਰੀਆਂ, ਛੋਟੇ ਵਪਾਰੀਆਂ ਅਤੇ ਉਸਾਰੀ ਕਿਰਤੀਆਂ ਲਹੀ ਸਿਹਤ ਬੀਮਾ ਸਕੀਮ ਲਾਗੂ ਕੀਤੀ ਹੈ ਜਿਸ ਤਹਿਤ ਇੰਨ੍ਹਾਂ ਪਰਿਵਾਰਾਂ ਨੂੰ ਸਲਾਨਾ 50 ਹਜਾਰ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰਾਂ ਆਟਾ ਦਾਲ ਸਕੀਮ ਤੋਂ ਇਲਾਵਾ ਕੈਂਸਰ ਅਤੇ ਕਾਲੇ ਪੀਲੀਏ ਦੇ ਇਲਾਜ ਦੀ ਸਹੁਲਤ ਵੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨਾਲ ਹੋਰਨਾਂ ਤੋਂ ਇਲਾਵਾ ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂਖੇੜਾ, ਜ਼ਿਲ੍ਹਾ ਕੋਆਰਡੀਨੇਟਰ ਸ੍ਰੋਮਣੀ ਅਕਾਲੀ ਦਲ ਸ: ਅਵਤਾਰ ਸਿੰਘ ਵਨਵਾਲਾ, ਚੇਅਰਮੈਨ ਬਲਾਕ ਸੰਮਤੀ ਸ: ਗੁਰਬਖਸ਼ੀਸ ਸਿੰਘ ਵਿੱਕੀ ਮਿੱਡੂਖੇੜਾ, ਪਨਕੋਫੈਡ ਦੇ ਚੇਅਰਮੈਨ ਸ: ਕੁਲਵਿੰਦਰ ਸਿੰਘ ਭਾਈ ਕਾ ਕੇਰਾ, ਐਸ.ਜੀ.ਪੀ.ਸੀ. ਮੈਂਬਰ ਸ: ਬਿੱਕਰ ਸਿੰਘ ਚਨੂੰ, ਸ: ਹਰਮੇਸ਼ ਸਿੰਘ ਖੁੱਡੀਆ, ਬੀਬੀ ਵੀਰਪਾਲ ਕੌਰ ਤਰਮਾਲਾ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ, ਐਸ.ਐਸ.ਪੀ. ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸ: ਅਕਾਸ਼ਦੀਪ ਸਿੰਘ ਮਿੱਡੂਖੇੜਾ, ਸ: ਮਨਜੀਤ ਸਿੰਘ ਲਾਲਬਾਈ ਆਦਿ ਵੀ ਹਾਜਰ ਸਨ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *