Breaking News
Home / India / ਰਾਜਨਾਥ ਨੇ ਭਾਰਤ-ਪਾਕਿ ਸਰਹੱਦ ਦੀ ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ

ਰਾਜਨਾਥ ਨੇ ਭਾਰਤ-ਪਾਕਿ ਸਰਹੱਦ ਦੀ ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 30 ਸਤੰਬਰ (ਚ.ਨ.ਸ.):  ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਫੌਜ ਦੇ ਟੀਚਾ ਹਮਲਿਆਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਦੇਸ਼ ‘ਚ ਅਤੇ ਖਾਸ ਤੌਰ ‘ਤੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਦੇਸ਼ ਦੇ ਉੱਚ ਸੁਰੱਖਿਆ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਘੰਟੇ ਤੱਕ ਚੱਲੀ ਬੈਠਕ ‘ਚ ਗ੍ਰਹਿ ਮੰਤਰੀ ਨੂੰ ਸਰਹੱਦ ਦੇ ਹਾਲਾਤਾਂ ਨਾਲ ਜਾਣੂੰ ਕਰਵਾਇਆ ਅਤੇ ਬੀ.ਐੱਸ.ਐੱਫ. ਦੀਆਂ ਚੌਕੀਆਂ ‘ਤੇ ਹਮਲਿਆਂ ਦੀ ਪਾਕਿਸਤਾਨ ਦੀ ਕਿਸੇ ਵੀ ਸਾਜਿਸ਼ ਨੂੰ ਅਸਫਲ ਕਰਨ ਅਤੇ ਮੋਹਰੀ ਖੇਤਰਾਂ ‘ਚ ਰਹਿ ਰਹੇ ਲੋਕਾਂ ਦੀ ਸੁਰੱਖਿਆ ਲਈ ਚੁੱਕੇ ਜਾ ਰਹੇ ਕਦਮਾਂ ਦੀ ਵੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ। ਅਧਿਕਾਰਤ ਸੂਤਰਾਂ ਅਨੁਸਾਰ ਗ੍ਰਹਿ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਸਰਹੱਦ ‘ਤੇ ਤਾਇਨਾਤ ਫੋਰਸ ਸਾਵਧਾਨ ਰਹੇ, ਕਿਉਂਕਿ ਫੌਜ ਵੱਲੋਂ ਵੀਰਵਾਰ ਨੂੰ ਕੀਤੇ ਗਏ ਟੀਚਾ ਹਮਲਿਆਂ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ‘ਤੇ ਹਾਲਾਤ ਸੰਵੇਦਨਸ਼ੀਲ ਬਣੇ ਹੋਏ ਹਨ। ਬੈਠਕ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਭਾਲ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਮਹਰਿਸ਼ੀ ਅਤੇ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੇ ਸੀਨੀਅਰ ਅਫ਼ਸਰਾਂ ਨੇ ਹਿੱਸਾ ਲਿਆ। ਗ੍ਰਹਿ ਮੰਤਰਾਲੇ ਦੇ ਅਧੀਨ
ਆਉਣ ਵਾਲੇ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਨੇ ਪਹਿਲਾਂ ਹੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਆਪਣੀਆਂ ਸਾਰੀਆਂ ਇਕਾਈਆਂ ਨੂੰ ‘ਹਾਈ ਅਲਰਟ’ ਕਰ ਦਿੱਤਾ ਹੈ। ਜੰਮੂ, ਪੰਜਾਬ, ਰਾਜਸਥਾਨ ਅਤੇ ਗੁਜਰਾਤ ‘ਚ ਕੌਮਾਂਤਰੀ ਸਰਹੱਦ ‘ਤੇ ਫੋਰਸ ਦੀਆਂ ਇਕਾਈਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਨਿਗਰਾਨੀ ਤੇਜ਼ ਕੀਤੀ ਜਾਵੇ ਅਤੇ ਸਾਰੇ ਜਵਾਨਾਂ ਨੂੰ ਚੌਕੀਆਂ ‘ਤੇ ਬੁਲਾ ਕੇ ਗਿਣਤੀ ਵਧਾਈ ਜਾਵੇ। ਬੀ.ਐੱਸ.ਐੱਫ. ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਆਮ ਨਾਗਰਿਕਾਂ ਦੀ ਸਾਰੇ ਤਰ੍ਹਾਂ ਦੀ ਆਵਾਜਾਈ ‘ਤੇ ਰੋਕ ਲਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਫੋਰਸ ਨੂੰ ਕਿਹਾ ਹੈ ਕਿ ਸਰਹੱਦੀ ਪਿੰਡਾਂ ਤੋਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ‘ਚ ਮਦਦ ਲਈ ਸਥਾਨਕ ਪ੍ਰਸ਼ਾਸਨ ਨੂੰ ਮਦਦ ਮੁਹੱਈਆ ਕਰਵਾਈ ਜਾਵੇ।

About admin

Check Also

ਚੰਡੀਗੜ੍ਹ ਪੁੱਜੇ ਸ਼ਤਰੂਘਨ ਤੇ ਸਿਨਹਾ ‘ਹੁਣ ਭਾਜਪਾ ‘ਚ ਬਹੁਤ ਕੁਝ ਬਦਲ ਚੁੱਕਿਐ’

ਕਮਲਾ ਸ਼ਰਮਾ ਚੰਡੀਗੜ੍ਹ , 20 ਮਈ—ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਤੇ ਭਾਰਤੀ ਜਨਤਾ ਪਾਰਟੀ ਨਾਲ …

Leave a Reply

Your email address will not be published. Required fields are marked *