Breaking News
Home / India / ਕਾਲੇ ਧਨ ਨੇ ਗ਼ਰੀਬਾਂ ਦੇ ਹੱਕ ਖੋਹੇ : ਮੋਦੀ

ਕਾਲੇ ਧਨ ਨੇ ਗ਼ਰੀਬਾਂ ਦੇ ਹੱਕ ਖੋਹੇ : ਮੋਦੀ

ਕਾਨਪੁਰ, 19 ਦਸੰਬਰ (ਚ.ਨ.ਸ.): ਭਾਰਤੀ ਜਨਤਾ ਪਾਰਟੀ ਦੀ ਕਾਨਪੁਰ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਯੂ.ਪੀ. ਵਿਚ ਪਰਿਵਰਤਨ ਦੀ ਰੈਲੀ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ। ਭਾਰਤੀ ਗਰੀਬੀ ਨੂੰ ਦੂਰ ਕਰਨ ਲਈ ਇਨ੍ਹਾਂ ਨੂੰ ਰੋਜ਼ਗਾਰ ਦੇਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਕਾਲਾ ਧਨ, ਕਾਲਾ ਮਨ, ਕਾਲੇ ਕਾਰੋਬਾਰ ਨੇ ਗਰੀਬਾਂ ਦੇ ਅਧਿਕਾਰਾਂ ਨੂੰ ਖੋਹਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਗਰੀਬੀ ਨੂੰ ਦੂਰ ਕਰਨ ਲਈ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਬਹੁਤ ਸਾਰੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਇਕ ਕਿਸਮਤ ਵਾਲਾ ਮੁਲਕ ਹੈ ਜਿਥੇ 65 ਫੀਸਦੀ ਆਬਾਦੀ ਨੌਜਵਾਨਾਂ ਦੀ ਹੈ। ਦੇਸ਼ ਅਤੇ ਦੁਨੀਆਂ ਵਿਚ ਆਉਣ ਵਾਲੇ ਦਿਨਾਂ ਵਿਚ ਜਿਨ੍ਹਾਂ ਦੇ ਕੋਲ ਨੌਜਵਾਨ ਸ਼ਕਤੀ ਹੈ। ਉਹ ਵਿਸ਼ਵ ਵਿਚ ਆਪਣੀ ਤਾਕਤ ਦਿਖਾ ਸਕਦਾ ਹੈ। ਉਨ੍ਹਾਂ ਕਿਹਾ ਕਿ ਊਰਜਾਵਾਨ ਨੌਜਵਾਨਾਂ ਦੇ ਹੱਥ ਵਿਚ ਹੁਨਰ ਆ ਜਾਵੇ ਤਾਂ ਉਹ ਦੇਸ਼ ਨੂੰ ਊਰਜਾ ਦੇ ਸਕਦੇ ਹਨ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *