Breaking News
Home / Delhi / ਸੰਸਦੀ ਕਮੇਟੀ ਨੇ ਸਰਕਾਰ ਨੂੰ ਲਗਾਈ ਫਿਟਕਾਰ ਪਠਾਨਕੋਟ ਅਤਿਵਾਦੀ ਹਮਲੇ ਲਈ ਸੁਰੱਖਿਆ ਏਜੰਸੀਆਂ ਜ਼ਿੰਮੇਵਾਰ

ਸੰਸਦੀ ਕਮੇਟੀ ਨੇ ਸਰਕਾਰ ਨੂੰ ਲਗਾਈ ਫਿਟਕਾਰ ਪਠਾਨਕੋਟ ਅਤਿਵਾਦੀ ਹਮਲੇ ਲਈ ਸੁਰੱਖਿਆ ਏਜੰਸੀਆਂ ਜ਼ਿੰਮੇਵਾਰ

ਨਵੀਂ ਦਿੱਲੀ, 3 ਮਈ (ਚ.ਨ.ਸ.) : ਦੇਸ਼ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਪਠਾਨਕੋਟ ਅੱਤਵਾਦੀ ਹਮਲੇ ‘ਤੇ ਸੰਸਦੀ ਕਮੇਟੀ ਨੇ ਇਹ ਕਹਿੰਦੇ ਹੋਏ ਸਰਕਾਰ ਨੂੰ ਫਟਕਾਰ ਲਾਈ ਹੈ ਕਿ ਸਮੇਂ ਰਹਿੰਦੇ ਅੱਤਵਾਦੀ ਹਮਲੇ ਦੀ ਸੂਚਨਾ ਮਿਲਣ ਦੇ ਬਾਵਜੂਦ ਅੱਤਵਾਦੀ ਹਵਾਈ ਫੌਜ ਅੱਡੇ ‘ਚ ਦਾਖਲ ਹੋਏ ਅਤੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ‘ਚ ਕਿਵੇਂ ਸਫਲ ਹੋ ਗਏ। ਕਮੇਟੀ ਨੇ ਪਠਾਨਕੋਟ ਹਵਾਈ ਫੌਜ ਅੱਡੇ ਦੀ ਸੁਰੱਖਿਆ ਵਿਵਸਥਾ ਨੂੰ ਕਮਜ਼ੋਰ ਦੱਸਦੇ ਹੋਏ ਇਸ ‘ਤੇ ਚਿੰਤਾ ਜ਼ਾਹਰ ਕੀਤੀ।
ਕਾਂਗਰਸ ਨੇਤਾ ਪੀ. ਭੱਟਾਚਾਰੀਆ ਦੀ ਪ੍ਰਧਾਨਗੀ ਵਾਲੀ 31 ਮੈਂਬਰੀ ਕਮੇਟੀ ਦੀ ਸੰਸਦ ਵਿਚ ਪੇਸ਼ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਅੱਤਵਾਦੀਆਂ ਵਲੋਂ ਅਗਵਾ ਪੰਜਾਬ ਪੁਲਸ ਦੇ ਐਸ. ਪੀ. ਸਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਦੋਸਤਾਂ ਨੂੰ ਹਮਲੇ ਬਾਰੇ ਠੋਸ ਜਾਣਕਾਰੀ ਮਿਲ ਗਈ ਸੀ। ਇਸ ਤੋਂ ਇਲਾਵਾ ਏਜੰਸੀਆਂ ਨੇ ਅੱਤਵਾਦੀਆਂ ਅਤੇ ਉਨ੍ਹਾਂ ਦੇ ਆਕਾਵਾਂ ਦਰਮਿਆਨ ਹੋਈ ਗੱਲਬਾਤ ਦੇ ਅੰਸ਼ ਵੀ ਫੜੇ, ਜਿਸ ਵਿਚ ਇਕ ਸੁਰੱਖਿਆ ਅਦਾਰੇ ‘ਤੇ ਹਮਲੇ ਦੀ ਯੋਜਨਾ ਦਾ ਪਤਾ ਲੱਗਾ ਸੀ। ਕਮੇਟੀ ਨੇ ਕਿਹਾ ਕਿ ਇੰਨੀ ਜਾਣਕਾਰੀ ਮਿਲਣ ਤੋਂ ਬਾਅਦ ਵੀ ਸੁਰੱਖਿਆ ਏਜੰਸੀਆਂ ਇਸ ਹਮਲੇ ਨੂੰ ਅਸਫਲ ਨਹੀਂ ਕਰ ਸਕੀਆਂ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਇਸ ਤਰ੍ਹਾਂ ਦੇ ਹਮਲਿਆਂ ਨਾਲ ਨਜਿੱਠਣ ਲਈ ਤਿਆਰ ਨਹੀਂ ਹਨ। ਜ਼ਿਕਰਯੋਗ ਹੈ ਕਿ ਪਠਾਨਕੋਟ ਹਵਾਈ ਫੌਜ ਅੱਡੇ ‘ਤੇ ਬੀਤੀ 2 ਜਨਵਰੀ 2016 ਨੂੰ ਅੱਤਵਾਦੀ ਹਮਲਾ ਹੋਇਆ ਸੀ ਅਤੇ ਇਸ ਹਮਲੇ ਵਿਚ ਫੌਜ ਦੇ 7 ਜਵਾਨ ਸ਼ਹੀਦ ਹੋ ਗਏ। ਭਾਰਤ ਨੇ ਇਸ ਹਮਲੇ ਲਈ ਅੱਤਵਾਦੀ ਜੈਸ਼-ਏ-ਮੁਹੰਮਦ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਭਾਰਤ ਨੇ ਅੱਤਵਾਦੀ ਹਮਲੇ ਦੀ ਜਾਂਚ ਲਈ ਐਨ. ਆਈ. ਏ. ਨੂੰ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਦੀ ਸੰਯੁਕਤ ਜਾਂਚ ਟੀਮ (ਜੇ. ਆਈ. ਟੀ.) ਪਠਾਨਕੋਟ ਹਮਲੇ ਦੀ ਜਾਂਚ ਕਰ ਚੁੱਕੀ ਹੈ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *