Breaking News
Home / India / ਰਾਜਪੁਰਾ-ਬਠਿੰਡਾ ਰੇਲਵੇ ਲਾਈਨ ਡਬਲ ਕਰਨ ਨੂੰ ਕੇਂਦਰੀ ਕੈਬਨਿਟ ਵੱਲੋਂ ਮਨਜ਼ੂਰੀ ਬਾਦਲ ਵੱਲੋਂ ਫ਼ੈਸਲੇ ਦਾ ਸਵਾਗਤ

ਰਾਜਪੁਰਾ-ਬਠਿੰਡਾ ਰੇਲਵੇ ਲਾਈਨ ਡਬਲ ਕਰਨ ਨੂੰ ਕੇਂਦਰੀ ਕੈਬਨਿਟ ਵੱਲੋਂ ਮਨਜ਼ੂਰੀ ਬਾਦਲ ਵੱਲੋਂ ਫ਼ੈਸਲੇ ਦਾ ਸਵਾਗਤ

ਨਵੀਂ ਦਿੱਲੀ, 21  ਦਸੰਬਰ (ਚ.ਨ.ਸ.): ਕੇਂਦਰੀ ਮੰਤਰੀ ਮੰਡਲ ਦੀ ਅਰਥਚਾਰਾ ਮਾਮਲਿਆਂ ਸਬੰਧੀ ਕਮੇਟੀ ਨੇ ਅੱਜ ਬਠਿੰਡਾ-ਰਾਜਪੁਰਾ ਰੇਲਵੇ ਲਾਈਨ ਨੂੰ ਡਬਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ‘ਤੇ 1,251.25 ਕਰੋੜ ਤੋਂ ਪ੍ਰਾਜੈਕਟ ਦੇ ਪੂਰਾ ਹੋਣ ‘ਤੇ ਲਗਭਗ 1,465.59 ਕਰੋੜ ਲਾਗਤ ਆਉਣ ਦਾ ਅਨੁਮਾਨ ਹੈ। 172.64 ਕਿਲੋਮੀਟਰ ਲੰਬੀ ਇਸ ਰੇਲਵੇ ਲਾਈਨ ਦੀ ਡਬਲਿੰਗ ਦੇ 5 ਸਾਲਾਂ ‘ਚ ਪੂਰਾ ਹੋਣ ਦਾ ਅਨੁਮਾਨ ਹੈ। ਇਸ ਪ੍ਰਾਜੈਕਟ ਨਾਲ ਬਠਿੰਡਾ, ਬਰਨਾਲਾ ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਨੂੰ ਲਾਭ ਪਹੁੰਚੇਗਾ। ਰਾਜਪੁਰਾ-ਬਠਿੰਡਾ ਸੈਕਸ਼ਨ ਉੱਤਰੀ ਰੇਲਵੇ ਦੇ ਅੰਬਾਲਾ ਡਵੀਜ਼ਨ ‘ਚ ਪੈਂਦਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ  ਐਨ. ਡੀ. ਏ. ਸਰਕਾਰ ਵੱਲੋਂ ਰਾਜਪੁਰਾ- ਬਠਿੰਡਾ ਰੇਲ ਲਾਈਨ ਨੂੰ ਦੋਹਰਾ ਕਰਨ ਦੇ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਨੇ ਆਪਣੇ ਛੋਟੇ ਜਿਹੇ ਕਾਰਜਕਾਲ ਵਿੱਚ ਪੰਜਾਬ ਨੂੰ ਏਮਜ, ਆਈ.ਆਈ.ਐਮ ਅਤੇ ਬਾਗਬਾਨੀ ਰਿਸਰਚ ਇੰਸਟੀਚਿਊਟ ਵਰਗੇ ਕਈ ਵੱਡੇ ਪ੍ਰੋਜੈਕਟ ਦਿੱਤੇ ਹਨ ਜਿਸ ਨਾਲ ਸੂਬੇ ਦੀ ਤਰੱਕੀ ਨੂੰ ਹੋਰ ਹੁਲਾਰਾ ਮਿਲੇਗਾ ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *