Friday, April 19, 2024
Google search engine
Homeਦੇਸ਼"ਆਪ "ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

“ਆਪ “ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ (Rajya Sabha elections) ਲਈ ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੂੰ ਅੱਜ ਆਪਣਾ ਉਮੀਦਵਾਰ ਐਲਾਨਿਆ।ਸੰਜੇ ਸਿੰਘ ਅਤੇ ਐਨਡੀ ਗੁਪਤਾ ਨੂੰ ਉੱਚ ਸਦਨ ‘ਚ ਦੂਜੇ ਕਾਰਜਕਾਲ ਲਈ ਨਾਮਜ਼ਦ ਕੀਤਾ ਗਿਆ ਹੈ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਨਾਮਜ਼ਦਗੀਆਂ ਦਾ ਐਲਾਨ ਕੀਤਾ ਹੈ ।

ਪਹਿਲੀ ਵਾਰ ਨਾਮਜ਼ਦ ਹੋਈ ਸਵਾਤੀ ਮਾਲੀਵਾਲ

ਇੱਕ ਸੂਤਰ ਨੇ ਦੱਸਿਆ, “ਡੀਸੀਡਬਲਯੂ ਦੀ ਮੁਖੀ ਸਵਾਤੀ ਮਾਲੀਵਾਲ ਨੂੰ ਪਹਿਲੀ ਵਾਰ ਨਾਮਜ਼ਦ ਕੀਤਾ ਗਿਆ ਹੈ। ਪੀਏਸੀ ਨੇ ਸੰਜੇ ਸਿੰਘ ਅਤੇ ਐਨਡੀ ਗੁਪਤਾ ਨੂੰ ਰਾਜ ਸਭਾ ਮੈਂਬਰ ਵਜੋਂ ਦੂਜੀ ਵਾਰ ਨਾਮਜ਼ਦ ਕਰਨ ਦਾ ਫ਼ੈਸਲਾ ਕੀਤਾ ਹੈ। ਸੂਤਰ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਗੁਪਤਾ ਦਾ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ ਇਸ ਮਹੀਨੇ ਖਤਮ ਹੋ ਜਾਵੇਗਾ। ਉਨ੍ਹਾਂ ਨੇ ਹਰਿਆਣਾ ਦੀ ਚੋਣ ਰਾਜਨੀਤੀ ਵਿਚ ਪੂਰੀ ਤਰ੍ਹਾਂ ਸਰਗਰਮ ਰਹਿਣ ਦੀ ਇੱਛਾ ਜ਼ਾਹਰ ਕੀਤੀ ਹੈ ਜਿੱਥੇ ‘ਆਪ’ ਇਸ ਸਾਲ ਦੇ ਅੰਤ ਵਿਚ ਚੋਣ ਲੜਨਾ ਚਾਹੁੰਦੀ ਹੈ।

ਅਦਾਲਤ ਨੇ ਨਾਮਜ਼ਦਗੀ ਦਾਖ਼ਲ ਕਰਨ ਦੀ ਦਿੱਤੀ ਇਜਾਜ਼ਤ 

ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸੰਜੇ ਸਿੰਘ ਨੂੰ ਇੱਥੋਂ ਦੀ ਇੱਕ ਅਦਾਲਤ ਨੇ ਰਾਜ ਸਭਾ ਮੈਂਬਰ ਵਜੋਂ ਮੁੜ ਨਾਮਜ਼ਦਗੀ ਲਈ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸਿੰਘ ਦੀ ਅਰਜ਼ੀ ‘ਤੇ ਇਹ ਹੁਕਮ ਸੁਣਾਇਆ ਹੈ। ਸਿੰਘ ਨੇ ਕਿਹਾ ਸੀ ਕਿ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਮੌਜੂਦਾ ਕਾਰਜਕਾਲ 27 ਜਨਵਰੀ ਨੂੰ ਖਤਮ ਹੋ ਜਾਵੇਗਾ ਅਤੇ ਰਿਟਰਨਿੰਗ ਅਫਸਰ ਨੇ ਚੋਣਾਂ ਕਰਵਾਉਣ ਲਈ 9 ਜਨਵਰੀ ਤੱਕ ਨਾਮਜ਼ਦਗੀਆਂ ਦਾਖਲ ਕਰਨ ਲਈ ਨੋਟਿਸ 2 ਜਨਵਰੀ ਨੂੰ ਜਾਰੀ ਕੀਤਾ ਸੀ । ਪਟੀਸ਼ਨ ਵਿੱਚ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੇ ਸਿੰਘ ਨੂੰ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਨ ਦੀ ਇਜਾਜ਼ਤ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments