Breaking News
Home / Politics / ਪੰਜਾਬ ਦੇ ਇਕ-ਇਕ ਪੈਸੇ ਦਾ ਹਿਸਾਬ ਲਵਾਂਗੇ : ਕੇਜਰੀਵਾਲ

ਪੰਜਾਬ ਦੇ ਇਕ-ਇਕ ਪੈਸੇ ਦਾ ਹਿਸਾਬ ਲਵਾਂਗੇ : ਕੇਜਰੀਵਾਲ

ਤਰਨਤਾਰਨ, 16 ਜਨਵਰੀ (ਚ.ਨ.ਸ.): ਪੰਜਾਬ ਦੇ ਸਰਹੱਦੀ ਹਲਕੇ ਖੇਮਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਦਲਾਂ ‘ਤੇ ਜੰਮ ਕੇ ਭੜਾਸ ਕੱਢੀ। ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਉਹ ਬਾਦਲਾਂ ਤੋਂ ਪੰਜਾਬ ਦੇ ਇਕ-ਇਕ ਪੈਸੇ ਦਾ ਹਿਸਾਬ ਲੈਣਗੇ ਅਤੇ ਨਸ਼ੇ ਦੇ ਤਸਕਰਾਂ ਨੂੰ ਜੇਲ੍ਹ ਭੇਜ ਕੇ ਹੀ ਸਾਹ ਲੈਣਗੇ। ਅਰਵਿੰਦ ਕੇਜਰੀਵਾਲ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਕਰਮਜੀਤ ਸਿੰਘ ਪਹੁਵਿੰਡੀਆ ਦੇ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਜੱਸੀ ਜਸਰਾਜ ਵੀ ਮੌਜੂਦ ਸਨ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *