Breaking News
Home / Punjab / ਪੰਜਾਬ ਚੋਣਾਂ-2017 ਵੋਟ ਪਾਉਣ ਲਈ ਪਹਿਚਾਣ ਦੇ ਸਬੂਤ ਵਜੋਂ ਅਧਿਕਾਰਤ ਦਸਤਾਵੇਜ਼ ਜ਼ਰੂਰੀ: ਵੀ.ਕੇ.ਸਿੰਘ

ਪੰਜਾਬ ਚੋਣਾਂ-2017 ਵੋਟ ਪਾਉਣ ਲਈ ਪਹਿਚਾਣ ਦੇ ਸਬੂਤ ਵਜੋਂ ਅਧਿਕਾਰਤ ਦਸਤਾਵੇਜ਼ ਜ਼ਰੂਰੀ: ਵੀ.ਕੇ.ਸਿੰਘ

ਚੰਡੀਗੜ੍ਹ, 20 ਜਨਵਰੀ (ਚ.ਨ.ਸ.): ਪੰਜਾਬ ਵਿਧਾਨ ਸਭਾ ਚੋਣਾਂ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੇ ਸਮੇਂ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਵੀ.ਕੇ.ਸਿੰਘ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸ਼ਨ ਵਿਖੇ ਲਿਜਾਣ ਲਈ ਕਿਹਾ ਹੈ। ਇਸ ਤੋਂ ਇਲਾਵਾ 4 ਫਰਵਰੀ, 2017 ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਚੋਣ ਸਟਾਫ ਨੂੰ ਅਧਿਕਾਰਤ ਫੋਟੋ ਵੋਟਰ ਪਰਚੀਆਂ ਚੋਣ ਦੀ ਮਿਤੀ ਤੋਂ ਪਹਿਲਾਂ ਵੋਟਰਾਂ/ਚੋਣਕਾਰਾਂ ਦਰਮਿਆਨ ਵੰਡਣ ਲਈ ਨਿਰਦੇਸ਼ ਵੀ ਦਿੱਤੇ ਗਏ ਹਨ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਵੀ.ਕੇ. ਸਿੰਘ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਆਰ.ਜੀ.ਆਈ ਵਲੋਂ ਐਨ.ਪੀ.ਆਰ.ਤਹਿਤ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮਤਰਾਲੇ ਦੀ
ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਚੋਣ ਮਸ਼ੀਨਰੀ ਦੁਆਰਾ ਜਾਰੀ ਅਧਿਕਾਰਤ ਵੋਟਰ ਸਲਿੱਪ ਜਾਂ ਸੰਸਦ ਮੈਬਰਾਂ, ਵਿਧਾਨ ਸਭਾ ਮੈਬਰਾਂ ਜਾਂ ਮਿਉਸਪਲ ਕੌਸਲਰਾਂ ਨੂੰ ਜਾਰੀ ਅਧਿਕਾਰਤ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *