Breaking News
Home / Punjab / ਉਪ ਮੁੱਖ ਮੰਤਰੀ ਵੱਲੋਂ ‘ਗੁਰੂ’ ‘ਤੇ ਪਲਟਵਾਰ ਸਿੱਧੂ ਪੈਸੇ ਲਈ ਕੁਝ ਵੀ ਕਰ ਸਕਦੈ : ਸੁਖਬੀਰ

ਉਪ ਮੁੱਖ ਮੰਤਰੀ ਵੱਲੋਂ ‘ਗੁਰੂ’ ‘ਤੇ ਪਲਟਵਾਰ ਸਿੱਧੂ ਪੈਸੇ ਲਈ ਕੁਝ ਵੀ ਕਰ ਸਕਦੈ : ਸੁਖਬੀਰ

ਤੇਜਿੰਦਰਪਾਲ ਸਿੰਘ ਸੰਧੂ ਤੇ ਅਨੂਪਇੰਦਰ ਕੌਰ ਸੰਧੂ ਪਾਰਟੀ ਤੋਂ ਬਰਖ਼ਾਸਤ

ਅੰਮ੍ਰਿਤਸਰ, 20 ਜਨਵਰੀ (ਗੁਰਦਿਆਲ ਸਿੰਘ):  ਚੋਣ ਮੈਦਾਨ ਵਿੱਚ ਉਤਰਦਿਆਂ ਹੀ ਬੀ.ਜੇ.ਪੀ. ਤੋਂ ਕਾਂਗਰਸ ‘ਚ ਆਏ ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ਨਾਲ ਸਿੰਗ ਫਸਾ ਲਏ ਹਨ। ਨਵਜੋਤ ਸਿੱਧੂ ਨੇ ਬਾਦਲ ਪਰਿਵਾਰ ‘ਤੇ ਪੰਜਾਬ ਨੂੰ ਲੁੱਟਣ ਦੇ ਇਲਜ਼ਾਮ ਲਾਏ ਤਾਂ ਅੱਗੋਂ ਸੁਖਬੀਰ ਬਾਦਲ ਨੇ ਸਿੱਧੂ ਨੂੰ ਘਟੀਆ ਇਨਸਾਨ ਤੱਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਸਿੱਧੂ ਵਿਕਾਊ ਇਨਸਾਨ ਹੈ। ਉਹ ਪੈਸੇ ਲਈ ਕੁਝ ਵੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀਆਂ ਗੱਲਾਂ ਦਾ ਕੋਈ ਭਰੋਸਾ ਨਹੀਂ ਕਰ ਸਕਦਾ। ਦਰਅਸਲ ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ-ਭਾਜਪਾ ਸਰਕਾਰ ਦੀ 10 ਸਾਲਾ ਕਾਰਗੁਜ਼ਾਰੀ ਬਾਰੇ ਵਾÂ੍ਹੀਟ ਪੇਪਰ ਜਾਰੀ ਕੀਤਾ।
ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ
ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ ਅਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਅਨੂਪਇੰਦਰ ਕੌਰ ਸੰਧੂ ਨੂੰ ਮੁਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਖਾਰਜ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰੇਦੇ ਹੋਏ ਸ. ਬਾਦਲ ਨੇ ਦੱਸਿਆ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਆਗੂ ਜਾਂ ਪਾਰਟੀ ਵਰਕਰ ਨੂੰ ਅਨੁਸ਼ਾਸ਼ਨ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *