Breaking News
Home / India / 1 ਫ਼ਰਵਰੀ ਨੂੰ ਬਜਟ ਪੇਸ਼ ਕਰਨ ਦਾ ਮਾਮਲਾ ਸੁਪਰੀਮ ਕੋਰਟ ਵੱਲੋਂ ਪਟੀਸ਼ਨ ‘ਤੇ ਸੁਣਵਾਈ 23 ਨੂੰ

1 ਫ਼ਰਵਰੀ ਨੂੰ ਬਜਟ ਪੇਸ਼ ਕਰਨ ਦਾ ਮਾਮਲਾ ਸੁਪਰੀਮ ਕੋਰਟ ਵੱਲੋਂ ਪਟੀਸ਼ਨ ‘ਤੇ ਸੁਣਵਾਈ 23 ਨੂੰ

ਨਵੀਂ ਦਿੱਲੀ, 20 ਜਨਵਰੀ (ਚ.ਨ. ਸ.):  ਸੁਪਰੀਮ ਕੋਰਟ ਨੇ 5 ਰਾਜਾਂ ਦੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਬਜਟ ਪੇਸ਼ ਕੀਤੇ ਜਾਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ 23 ਜਨਵਰੀ ਤੱਕ ਟਾਲ ਦਿੱਤੀ ਹੈ। ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ ਕਰਕੇ ਇੱਕ ਫਰਵਰੀ ਨੂੰ ਪੇਸ਼ ਕੀਤੇ ਜਾਣੇ ਵਾਲੇ ਬਜਟ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ 4 ਫਰਵਰੀ ਤੋਂ 8 ਮਾਰਚ ਤੱਕ ਯੂ.ਪੀ., ਪੰਜਾਬ, ਉੱਤਰਾਖੰਡ, ਮਣੀਪੁਰ ਅਤੇ ਗੋਆ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਬਜਟ ‘ਚ ਲਭਾਊ ਘੋਸ਼ਣਾ ਕਰ ਕੇ ਵੋਟਰਾਂ ਨੂੰ ਲਭਾਉਣ ਦਾ ਯਤਨ ਕਰ ਸਕਦੀ ਹੈ। ਇਸ ਤੋਂ ਪਹਿਲਾਂ ਵਿਰੋਧੀ ਦਲਾਂ ਦਾ ਇੱਕ ਵੋਟਰ ਵਫ਼ਦ ਚੋਣ ਕਮਿਸ਼ਨਰ ਨਾਲ ਮਿਲਿਆ ਸੀ ਅਤੇ ਬਜਟ ਪੇਸ਼ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
ਇਹ ਹੀ ਨਹੀਂ, ਵਿਰੋਧੀ ਰਾਸ਼ਟਰਪਤੀ ਤੋਂ ਵੀ ਇਸ ਨੂੰ ਲੈ ਗੁਹਾਰ ਲਗਾ ਚੁੱਕਾ ਹੈ। ਇਸ ਮਾਮਲੇ ‘ਤੇ ਭਾਜਪਾ ਦਾ ਕਹਿਣਾ ਹੈ ਕਿ ਬਜਟ ਪੇਸ਼ ਕਰਨਾ ਸਰਕਾਰ ਦਾ ਸੰਵਿਧਾਨਿਕ ਫਰਜ਼ ਹੈ ਅਤੇ ਇਹ ਕਿਸੇ ਰਾਜ ਨਾਲ ਜੁੜਿਆ ਨਹੀਂ ਹੈ।

About admin

Check Also

ਪੰਜਾਬ ਦੀ ਵਿਰਾਸਤ ਦਾ ਹਿੱਸਾ  ਹੈ ਵਿਗਿਆਨਕ ਖੋਜ ਦਾ ਖੇਤਰ : ਕੋਵਿੰਦ

ਸੁਖਵਿੰਦਰ ਕੌਰ, ਭੁਪਿੰਦਰ ਗਰੇਵਾਲ ਐਸ.ਏ.ਐਸ. ਨਗਰ, 20 ਮਈ: ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ …

Leave a Reply

Your email address will not be published. Required fields are marked *