Breaking News
Home / Politics / ਕਾਂਗਰਸ ਸਰਕਾਰ ‘ਚ ਮਨਪ੍ਰੀਤ ਬਾਦਲ ਹੋਣਗੇ ਵਿੱਤ ਮੰਤਰੀ : ਕੈਪਟਨ

ਕਾਂਗਰਸ ਸਰਕਾਰ ‘ਚ ਮਨਪ੍ਰੀਤ ਬਾਦਲ ਹੋਣਗੇ ਵਿੱਤ ਮੰਤਰੀ : ਕੈਪਟਨ

ਬਠਿੰਡਾ, 23 ਜਨਵਰੀ (ਚ.ਨ.ਸ.)  ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਮੁਹਿੰਮ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਬਠਿੰਡਾ ਵਿਖੇ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਬਾਦਲ ਦੇ ਹੱਕ ‘ਚ ਪ੍ਰਚਾਰ ਕਰਨ ਪਹੁੰਚੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਮਨਪ੍ਰੀਤ ਬਾਦਲ ਨੂੰ ਕਾਂਗਰਸ ਸਰਕਾਰ ਦਾ ਵਿੱਤ ਮੰਤਰੀ ਐਲਾਨਿਆ। ਮੌਜੂਦਾ ਰਾਸ਼ਟਰਪਤੀ ਅਤੇ ਯੂ. ਪੀ. ਏ. ਸਰਕਾਰ ‘ਚ ਵਿੱਤ ਮੰਤਰੀ ਰਹੇ ਪ੍ਰਣਬ ਮੁਖਰਜੀ ਨੇ ਵੀ ਮਨਪ੍ਰੀਤ ਬਾਦਲ ਦੀ ਵਕਾਲਤ ਕੀਤੀ ਹੈ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਵੀ ਮਨਪ੍ਰੀਤ ਬਾਦਲ ਵਿੱਤ ਮੰਤਰੀ ਸਨ। ਜ਼ਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਅਕਾਲੀ ਸਰਕਾਰ ‘ਚ ਵੀ ਬਤੌਰ ਵਿੱਤ ਮੰਤਰੀ ਹੀ ਸਨ, ਜਦੋਂ ਉਨ੍ਹਾਂ ਵਲੋਂ ਸਰਕਾਰ ਦੀ ਕਾਰਜ਼ਸ਼ੈਲੀ ‘ਤੇ ਸਵਾਲ ਚੁੱਕੇ ਗਏ ਸਨ।ਇਸ ਤੋਂ ਪਹਿਲਾਂ ਮੋਗਾ ਵਿਚ ਸਿਆਸੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਰਾਜ਼ ਤੋਂ ਵੀ ਪਰਦਾ ਚੁੱਕ ਦਿੱਤਾ। ਕੈਪਟਨ ਮੁਤਾਬਕ ਪਟਿਆਲਾ ਤੋਂ ਇਲਾਵਾ ਉਹ ਲੰਬੀ ਤੋਂ ਚੋਣ ਇਸ ਲਈ ਲੜ ਰਹੇ ਹਨ ਕਿਉਂਕਿ ਉਹ ਆਪਣੇ ਅੰਤਿਮ ਮੁਕਾਬਲੇ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਾਤ ਦੇਣਾ ਚਾਹੁੰਦੇ ਹਨ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *