Breaking News
Home / Punjab / ਡੇਰਾਬੱਸੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਡੇਰਾਬੱਸੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮੁਹਾਲੀ,5 ਮਾਰਚ (ਚ. ਨ. ਸ.):  ਡੇਰਾਬੱਸੀ ਦੇ ਪਿੰਡ ਦੇਵੀਨਗਰ ‘ਚ ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਮਰਿਯਾਦਾ ਮੁਤਾਬਕ ਜਦੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੇਵਾਦਾਰ ਨਿਤਨੇਮ ਬਾਣੀਆਂ ਦਾ ਪਾਠ ਕਰਨ ਉਪਰੰਤ ਨੇੜੇ ਹੀ ਆਪਣੇ ਘਰ ਜਾਣ ਤੋਂ ਬਾਅਦ ਵਾਪਸ ਗੁਰੂ ਘਰ ਪਰਤੇ ਤਾਂ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ। ਉਸੇ ਵੇਲੇ ਘਟਨਾ ਦੀ ਇਤਲਾਹ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਣਕਾਰੀ ਇਕੱਤਰ ਕੀਤੀ ਤੇ ਪਾਇਆ ਕਿ ਦੋਸ਼ੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 50 ਅੰਗ ਪਾੜੇ ਗਏ। ਇਨ੍ਹਾਂ ਵਿੱਚੋਂ 25 ਅੰਗ ਉਹ ਆਪਣੇ ਨਾਲ ਲੈ ਗਿਆ ਜਦਕਿ 25 ਅੰਗ ਉੱਥੇ ਹੀ ਖਿਲਰੇ ਹੋਏ ਸਨ। ਪੁਲਿਸ ਨੇ ਮੁੱਢਲੀ ਜਾਂਚ ‘ਚ ਪਿੰਡ ਦੇ ਹੀ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਇਹ ਵੀ ਮਿਲੀ ਹੈ ਕਿ ਪਿੰਡ ਦੇਵੀਨਗਰ ਵਿੱਚ ਹੀ ਅੱਜ ਸਵੇਰੇ ਕਿਸੇ ਸ਼ਰਾਰਤੀ ਅਨਸਰ ਨੇ ਪੀਰ ਬਾਬੇ ਦੀ ਮਜਾਰ ‘ਤੇ ਲੱਗੇ ਦੀਵੇ ਵਿੱਚ ਪਿਸ਼ਾਬ ਕੀਤਾ ਸੀ। ਇਸ ਘਟਨਾ ਤੋਂ ਬਾਅਦ ਸਵੇਰੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਵੀ ਰੋਸ ਦਾ ਮਾਹੌਲ ਹੈ। ਦੋਸ਼ੀ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *