Breaking News
Home / Breaking News / ਗੁਆਟੇਮਾਲਾ ਦੇ ਹੋਸਟਲ ‘ਚ ਅੱਗ ਲੱਗਣ ਕਾਰਨ ਜਿਊਂਦੀਆਂ ਸੜੀਆਂ 21 ਕੁੜੀਆਂ

ਗੁਆਟੇਮਾਲਾ ਦੇ ਹੋਸਟਲ ‘ਚ ਅੱਗ ਲੱਗਣ ਕਾਰਨ ਜਿਊਂਦੀਆਂ ਸੜੀਆਂ 21 ਕੁੜੀਆਂ

ਸੈਨ ਜੋਸ ਪਿਨੁਲਾ, 9 ਮਾਰਚ (ਚ.ਨ.ਸ.) :  ਮੱਧ ਅਮਰੀਕੀ ਦੇਸ਼ ਗੁਆਟੇਮਾਲਾ ਦੇ ਇਕ ਹੋਸਟਲ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 21 ਕੁੜੀਆਂ ਦੀ ਮੌਤ ਹੋ ਗਈ ਜਦ ਕਿ ਹੋਰ 40 ਬੁਰੀ ਤਰ੍ਹਾਂ ਝੁਲਸ ਗਈਆਂ। ਇਹ ਘਟਨਾ ਬੁੱਧਵਾਰ ਰਾਤ ਦੀ ਹੈ। ਇਸ ਹੋਸਟਲ ‘ਚ ਰਹਿਣ ਵਾਲੀਆਂ ਕੁੜੀਆਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨਾਲ ਇੱਥੇ ਬੁਰਾ ਵਤੀਰਾ ਕੀਤਾ ਜਾਂਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਵੀ ਕੀਤਾ ਜਾ ਰਿਹਾ ਹੈ ਅਤੇ ਖਾਣ-ਪੀਣ ਦੇ ਪ੍ਰਬੰਧ ਵੀ ਬਹੁਤ ਖਰਾਬ ਹਨ। ਇਸ ਹੋਸਟਲ ‘ਚ ਸਮਰੱਥਾ ਤੋਂ ਵਧ ਬੱਚਿਆਂ ਨੂੰ ਰੱਖਿਆ ਗਿਆ ਹੈ। ਅੱਗ ਲੱਗਣ ਦੀ ਘਟਨਾ ‘ਚ ਮਰਨ ਵਾਲੀਆਂ ਸਾਰੀਆਂ ਕੁੜੀਆਂ ਦੀ ਉਮਰ 14 ਤੋਂ 17 ਸਾਲ ਵਿਚਕਾਰ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਵਾਲੇ ਸਥਾਨ ਤੋਂ 21 ਲਾਸ਼ਾਂ ਮਿਲੀਆਂ, ਇਹ ਸਾਰੀਆਂ ਕੁੜੀਆਂ ਹੀ ਸਨ। ਸਥਾਨਕ ਹਸਪਤਾਲ ਨੇ ਦੱਸਿਆ ਕਿ ਇਸ ਘਟਨਾ ‘ਚ ਹੋਰ 40 ਲੋਕ ਵੀ ਝੁਲਸ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ‘ਚ ਵੀ ਵਧੇਰੇ ਕੁੜੀਆਂ ਹੀ ਹਨ, ਜਿਨ੍ਹਾਂ ਦੀ ਹਾਲਤ ਬਹੁਤ ਗੰਭੀਰ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਸੰਚਾਲਤ ਹੋਸਟਲ ‘ਚ ਦੰਗਾ ਭੜਕ ਗਿਆ ਸੀ ਅਤੇ ਪੁਲਿਸ ਵੱਲੋਂ ਭੀੜ ਨੂੰ ਹਟਾਉਣ ਸਮੇਂ ਅਚਾਨਕ ਅੱਗ ਲੱਗ ਗਈ। ਇਹ ਅੱਗ ਬਿਸਤਰਿਆਂ ਤਕ ਪਹੁੰਚ ਗਈ ਅਤੇ ਦੇਖਦੇ ਹੀ ਦੇਖਦੇ ਪੂਰੇ ਹੋਸਟਲ ‘ਚ ਫੈਲ ਗਈ। ਪੁਲਿਸ ਨੂੰ ਸ਼ੱਕ ਹੈ ਕਿ ਸ਼ਾਇਦ ਇਹ ਅੱਗ ਇੱਥੋਂ ਭੱਜਣ ਵਾਲਿਆਂ ‘ਚੋਂ ਕਿਸੇ ਨੇ ਲਗਾਈ ਹੋਵੇਗੀ। ਫਿਲਹਾਲ ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਇਹ ਹੋਸਟਲ 2006 ‘ਚ ਸੈਨ ਜੋਸ ਪਿਨੁਲਾ ਪਿੰਡ ਤੋਂ 10 ਕਿਲੋਮੀਟਰ ਦੀ ਦੂਰੀ ‘ਤੇ ਬਣਾਇਆ ਗਿਆ ਸੀ। ਇਸ ਹੋਸਟਲ ਜਾਂ ਸੰਸਥਾ ਦੇ ਸਾਬਕਾ ਕਰਮਚਾਰੀ ਏਂਜਲ ਕਾਰਡੇਨਾਸ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਥਿਤੀ ਸੰਬੰਧੀ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਪਰ ਕੋਈ ਕਾਰਵਾਈ ਨਹੀਂ ਹੋਈ। ਰਾਸ਼ਟਰਪਤੀ ਜਿੰਮੀ ਮੋਰਾਲਸ ਨੇ ਘਟਨਾ ਦੀ ਨਿੰਦਾ ਕਰਦੇ ਹੋਇਆਂ 3 ਦਿਨਾਂ ਦੇ ਰਾਸ਼ਟਰੀ ਅਫਸੋਸ ਦਾ ਐਲਾਨ ਕੀਤਾ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *