Breaking News
Home / Punjab / ਪੰਜਾਬੀ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰਾਂ ਵੱਲੋਂ ਅਸਤੀਫ਼ੇ

ਪੰਜਾਬੀ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰਾਂ ਵੱਲੋਂ ਅਸਤੀਫ਼ੇ

ਪਟਿਆਲਾ/ਚੰਡੀਗੜ੍ਹ, 15 ਮਾਰਚ (ਗੁਰਮੁੱਖ ਸਿੰਘ ਰੁਪਾਣਾ) : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਜੈਬ ਸਿੰਘ ਬਰਾੜ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।  ਡਾ. ਜਸਪਾਲ ਸਿੰਘ ਨੇ ਕੱਲ੍ਹ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੂੰ ਸੌਂਪਿਆ, ਜਦੋਂ ਕਿ ਪ੍ਰੋ. ਅਜੈਬ ਸਿੰਘ ਨੇ ਆਪਣਾ ਅਸਤੀਫਾ ਅੱਜ ਸੌਂਪ ਦਿੱਤਾ। ਡਾ. ਜਸਪਾਲ ਸਿੰਘ ਨੇ ਖ਼ੁਦ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਇਹ ਅਸਤੀਫ਼ਾ ਭਾਵੇਂ ਕਿ ਉਨ੍ਹਾਂ ਨੇ ਕੱਲ੍ਹ ਸ਼ਾਮ ਨੂੰ ਹੀ ਰਾਜਪਾਲ ਨੂੰ ਸੌਂਪ ਦਿੱਤਾ ਸੀ ਪਰ ਇਸ ਦੀ ਕਿਸੇ ਵੀ ਅਧਿਕਾਰੀ ਨੂੰ ਕੋਈ ਖ਼ਬਰ ਨਹੀਂ ਸੀ। ਡਾ. ਜਸਪਾਲ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਲੰਮਾ ਸਮਾਂ ਕਾਰਜ ਕੀਤਾ। ਉੱਧਰ ਪੁਨਰ ਨਿਯੁਕਤ ਅਧਿਆਪਕਾਂ ਨੂੰ ਫ਼ਾਰਗ ਕਰਾਉਣ ਲਈ ਕਰਮਚਾਰੀਆਂ ਤੇ ਅਧਿਆਪਕਾਂ ਵੱਲੋਂ ਬਣਾਈ ਐਡਹਾਕ ਕਮੇਟੀ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ, ਜਿਨ੍ਹਾਂ ਵੱਲੋਂ ਪਿਛਲੇ  8 ਸਾਲਾਂ ਤੋਂ ਯੂਨੀਵਰਸਿਟ ਵਿਚ ਹੋਈਆਂ ਕਥਿਤ ਬੇਨਿਯਮੀਆਂ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਦੱਸਣਯੋਗ ਹੈ ਕਿ ਜਿਨੀ ਦੇਰ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਰਹੀ, ਉਨੀ ਦੇਰ ਹੀ ਡਾ. ਜਸਪਾਲ ਸਿੰਘ ਉਪ ਕੁਲਪਤੀ ਵਜੋਂ ਆਹੁਦੇ ਤੇ ਤਾਇਨਾਤ ਰਹੇ, ਇਥੋਂ ਤੱਕ ਕੇ ਉਨ੍ਹਾਂ ਨੇ 2 ਵਾਰ ਐਕਸਟੈਂਨਸ਼ਨ ਵੀ ਪ੍ਰਾਪਤ ਕੀਤੀ ਹੈ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *