Breaking News
Home / Punjab / ਸਾਂਸਦਾਂ ਦੀ ਪੈਨਸ਼ਨ ਤੇ ਭੱਤਿਆਂ ਖਿਲਾਫ਼ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜਵਾਬ ਤਲਬ

ਸਾਂਸਦਾਂ ਦੀ ਪੈਨਸ਼ਨ ਤੇ ਭੱਤਿਆਂ ਖਿਲਾਫ਼ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜਵਾਬ ਤਲਬ

ਨਵੀਂ ਦਿੱਲੀ, 22 ਮਾਰਚ (ਪੱਤਰ ਪ੍ਰੇਰਕ) :  ਸੰਸਦ ਮੈਂਬਰਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਅਤੇ ਹੋਰ ਭੱਤਿਆਂ ਆਦਿ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤੀ ਚੋਣ ਕਮਿਸ਼ਨ ਕੋਲੋਂ ਜਵਾਬ ਮੰਗਿਆ ਹੈ।
ਜਸਟਿਸ ਜੇ. ਚੇਲਮੇਸ਼ਵਰ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਲੋਕ ਸਭਾ ਅਤੇ ਰਾਜ ਸਭਾ ਦੇ ਜਨਰਲ ਸਕੱਤਰਾਂ ਨੂੰ ਵੀ ਇਸ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤੇ ਹਨ। ਇਹ ਪਟੀਸ਼ਨ ਲੋਕ ਪ੍ਰਹਰੀ ਨਾਮਕ ਐੱਨ.ਜੀ.ਓ. ਨੇ ਦਾਇਰ ਕੀਤੀ ਸੀ।
ਇਸ ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਅਹੁਦਾ ਛੱਡਣ ਤੋਂ ਬਾਅਦ ਵੀ ਸੰਸਦ ਮੈਂਬਰਾਂ ਨੂੰ ਪੈਨਸ਼ਨ ਅਤੇ ਹੋਰ ਭੱਤੇ ਆਦਿ ਦਿੱਤੇ ਜਾਣਾ ਸੰਵਿਧਾਨ ਦੀ ਧਾਰਾ 14 (ਬਰਾਬਰਤਾ ਦਾ ਅਧਿਕਾਰ) ਦਾ ਉਲੰਘਣ ਹੈ। ਪਟੀਸ਼ਨ ‘ਚ ਇਹ ਵੀ ਕਿਹਾ ਗਿਆ ਕਿ ਸੰਸਦ ਕੋਲ ਬਿਨਾ ਕੋਈ ਕਾਨੂੰਨ ਬਣਾਏ ਸੰਸਦ ਮੈਂਬਰਾਂ ਨੂੰ ਪੈਨਸ਼ਨ ਸਬੰਧੀ ਲਾਭ ਦੇਣ ਦਾ ਕੋਈ ਅਧਿਕਾਰ ਨਹੀਂ ਹੈ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *