Breaking News
Home / Breaking News / ਰਾਹੁਲ ਵੱਲੋਂ ਤਬੀਅਤ ਖ਼ਰਾਬ ਹੋਣ ਕਾਰਨ 3 ਸੂਬਿਆਂ ਦਾ ਦੌਰਾ ਰੱਦ

ਰਾਹੁਲ ਵੱਲੋਂ ਤਬੀਅਤ ਖ਼ਰਾਬ ਹੋਣ ਕਾਰਨ 3 ਸੂਬਿਆਂ ਦਾ ਦੌਰਾ ਰੱਦ

ਨਵੀਂ ਦਿੱਲੀ, 10 ਮਈ (ਚ.ਨ.ਸ.) : ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ਨੇ ਤੇਜ਼ ਬੁਖਾਰ ਤੋਂ ਪੀੜਤ ਹੋਣ ਕਾਰਨ ਪੁਡੂਚੇਰੀ, ਤਾਮਿਲਨਾਡੂ ਅਤੇ ਕੇਰਲ ਦਾ ਅੱਜ ਭਾਵ ਮੰਗਲਵਾਰ ਨੂੰ ਸ਼ੁਰੂ ਹੋਣ ਵਾਲੇ ਆਪਣੇ ਦੋ ਦਿਨਾਂ ਦੌਰੇ ਨੂੰ ਰੱਦ ਕਰ ਦਿੱਤਾ ਹੈ। ਰਾਹੁਲ ਨੇ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ‘ਤੇ ਸੋਮਵਾਰ ਦੇਰ ਰਾਤ ਟਵੀਟ ਕੀਤਾ, ”ਮੈਨੂੰ ਐਤਵਾਰ ਤੋਂ ਤੇਜ਼ ਬੁਖਾਰ ਹੈ ਅਤੇ ਡਾਕਟਰਾਂ ਨੇ ਮੈਨੂੰ ਅਗਲੇ ਦੋ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ।” ਉਨ੍ਹਾਂ ਨੇ ਟਵੀਟ ਕੀਤਾ, ”ਮੈਂ ਤੈਅ ਪ੍ਰੋਗਰਾਮ ਮੁਤਾਬਕ 10 ਅਤੇ 11 ਮਈ ਨੂੰ ਪੁਡੂਚੇਰੀ, ਤਾਮਿਲਨਾਡੂ ਅਤੇ ਕੇਰਲ ਦੇ ਲੋਕਾਂ ਨਾਲ ਹੋਣ ਦਾ ਮੌਕਾ ਗਵਾਉਣ ਲਈ ਉਨ੍ਹਾਂ ਤੋਂ ਮੁਆਫੀ ਮੰਗਦਾ ਹਾਂ।” ਉਨ੍ਹਾਂ ਨੇ ਅੱਗੇ ਲਿਖਿਆ, ”ਪ੍ਰੋਗਰਾਮ ‘ਚ ਬਦਲਾਅ ਤੋਂ ਬਾਅਦ ਦੌਰਿਆਂ ਨੂੰ ਲੈ ਕੇ ਸਾਰਿਆਂ ਨੂੰ ਤਾਜ਼ਾ ਜਾਣਕਾਰੀ ਮੁਹੱਈਆ ਕਰਾਵਾਂਗਾ।” ਜ਼ਿਕਰਯੋਗ ਹੈ ਕਿ ਪੁਡੂਚੇਰੀ ‘ਚ ਚੋਣ ਸਭਾ ਦੌਰਾਨ ਰਾਹੁਲ ਗਾਂਧੀ ਅਤੇ ਸਾਬਕਾ ਕੇਂਦਰੀ ਮੰਤਰੀ ਵੀ. ਨਾਰਾਇਣਸਾਮੀ ‘ਤੇ ਹਮਲੇ ਦੀ ਧਮਕੀ ਵਾਲਾ ਇਕ ਪੱਤਰ ਮਿਲਣ ਤੋਂ ਬਾਅਦ ਕਾਂਗਰਸ ਦੇ ਉੱਚ ਨੇਤਾਵਾਂ ਨੇ ਸੋਮਵਾਰ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਪਾਰਟੀ ਉੱਪ ਪ੍ਰਧਾਨ ਨੂੰ ਉੱਚਿਤ ਸੁਰੱਖਿਆ ਮੁਹੱਈਆ ਕਰਾਉਣ ਦੀ ਮੰਗ ਕੀਤੀ ਸੀ। ਧਮਕੀ ਵਾਲਾ ਪੱਤਰ ਮਿਲਣ ਤੋਂ ਬਾਅਦ ਸਰਕਾਰ ਨੇ ਐਸ. ਪੀ. ਜੀ. ਅਤੇ ਖੁਫੀਆ ਬਿਊਰੋ ਨੂੰ ਹੁਕਮ ਦਿੱਤਾ ਕਿ ਉਹ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਸਾਵਧਾਨੀ ਵਰਤਣ। ਰਾਹੁਲ ਅੱਜ ਭਾਵ ਮੰਗਲਵਾਰ ਨੂੰ ਕਰਾਈਕਲ ‘ਚ ਕਾਂਗਰਸ-ਦਰਮੁਕ ਗਠਜੋੜ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *