Tuesday, April 23, 2024
Google search engine
Homeਪੰਜਾਬਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ AGTF ਨੂੰ ਮਿਲੀ...

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ AGTF ਨੂੰ ਮਿਲੀ ਵੱਡੀ ਸਫ਼ਲਤਾ

ਬਠਿੰਡਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (late Punjabi singer Sidhu Moosewala) ਦੇ ਕਤਲ ਕੇਸ ਵਿੱਚ AGTF ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force),(ਏਜੀਟੀਐਫ) ਨੇ ਕਤਲ ਵਿੱਚ ਸ਼ਾਮਲ ਦੋ ਫਰਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲਗਾਤਾਰ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸੰਪਰਕ ‘ਚ ਸਨ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਮਨਦੀਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ। ਇੰਨਾ ਹੀ ਨਹੀਂ ਇਸ ਨੇ 2017 ‘ਚ ਗੈਂਗਸਟਰ ਦੀਪਕ ਟੀਨੂ ਨੂੰ ਭੱਜਣ ‘ਚ ਵੀ ਮਦਦ ਕੀਤੀ ਸੀ। ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਚੰਡੀਗੜ੍ਹ ‘ਚ ਕਤਲ ਦੀ ਕੋਸ਼ਿਸ਼, ਫਿਰੌਤੀ, ਲੁੱਟ-ਖੋਹ, ਅਸਲਾ ਐਕਟ ਦੇ ਕਈ ਮਾਮਲੇ ਦਰਜ ਹਨ।

ਤੁਹਾਨੂੰ ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ  29 ਮਈ 2022 ਨੂੰ ਮਾਨਸਾ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਦੋ ਕਾਰਾਂ ਵਿੱਚ ਸਵਾਰ ਸ਼ੂਟਰਾਂ ਨੇ 30 ਤੋਂ ਵੱਧ ਰਾਊਂਡ ਫਾਇਰ ਕੀਤੇ ਸਨ, ਜਿਸ ਵਿੱਚ ਸਿੱਧੂ ਮੂਸੇਵਾਲਾ ਨੂੰ 19 ਗੋਲੀਆਂ ਲੱਗੀਆਂ ਸਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ 26 ਜੁਲਾਈ ਨੂੰ ਮਾਨਸਾ ਸੈਸ਼ਨ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਸਾਰੇ ਨਾਮਜ਼ਦ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ ਸਨ, ਜਿਸ ਵਿੱਚ ਸਾਰਿਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਸਨ। ਕਤਲ ਕੇਸ ਵਿੱਚ ਨਾਮਜ਼ਦ ਮਾਸਟਰਮਾਈਂਡ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 31 ਹੋਰ ਮੁਲਜ਼ਮਾਂ ਖ਼ਿਲਾਫ਼ 26 ਜੁਲਾਈ 2022 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਕਤਲ ਕੇਸ ਵਿੱਚ 4 ਸ਼ੂਟਰ ਹਰਿਆਣਾ ਦੇ ਪ੍ਰਿਆਵਰਤ ਫੌਜੀ, ਕਪਿਲ ਮੁੰਡੀ, ਅੰਕਿਤ ਸਿਰਸਾ, ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਕਿ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੁਲਿਸ ਨੇ ਮੁਕਾਬਲੇ ਦੌਰਾਨ ਮਾਰ ਦਿੱਤਾ ਸੀ। ਇਸ ਕਤਲੇਆਮ ਦੇ ਮਾਸਟਰਮਾਈਂਡ ਵਿਦੇਸ਼ ਬੈਠੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments