Breaking News
Home / India / ਜੰਮੂ-ਕਸ਼ਮੀਰ ਦੇ ਕੇਰਨ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਕਰਦੇ 4 ਅਤਿਵਾਦੀ ਢੇਰ

ਜੰਮੂ-ਕਸ਼ਮੀਰ ਦੇ ਕੇਰਨ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਕਰਦੇ 4 ਅਤਿਵਾਦੀ ਢੇਰ

ਸ਼੍ਰੀਨਗਰ, 10 ਅਪ੍ਰੈਲ (ਪੱਤਰ ਪ੍ਰੇਰਕ) :  ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹਾ ਸਥਿਤ ਕੇਰਨ ਸੈਕਟਰ ‘ਚ ਫੌਜ ਨੇ ਅੱਜ (ਸੋਮਵਾਰ) ਘੁਸਪੈਠ ਦੀਆਂ ਕੋਸ਼ਿਸ਼ਾਂ ਅਸਫਲ ਕਰਦੇ ਹੋਏ ਚਾਰ ਅੱਤਵਾਦੀਆਂ ਨੂੰ ਮਾਰ ਸੁੱਟਿਆ। ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦਾ ਇਕ ਸਮੂਹ ਕੇਰਨ ਸੈਕਟਰ ‘ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਕੋਲ ਘੁਸਪੈਠ ਦੀਆਂ ਕੋਸ਼ਿਸ਼ਾਂ ਕਰ ਰਿਹਾ ਸੀ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਸਫਲ ਕਰ ਦਿੱਤੀਆਂ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ
ਦੋਹਾਂ ਵਲੋਂ ਹੋਈ ਗੋਲੀਬਾਰੀ ‘ਚ 4 ਅੱਤਵਾਦੀ ਮਾਰੇ ਗਏ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਅੱਤਵਾਦੀ ਪਾਕਿ ਫੌਜ ਦੀ ਮਦਦ ਨਾਲ ਭਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ਾਂ ਕਰ ਰਹੇ ਸਨ। ਸੂਤਰਾਂ ਮੁਤਾਬਕ ਅੱਤਵਾਦੀਆਂ ਨਾਲ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਹੋਏ ਹਨ। ਉਹ ਪਾਕਿਸਤਾਨ ਫੌਜ ਦੀ ਸਨੋਅ ਡਰੈੱਸ ਪਹਿਨੇ ਹੋਏ ਸਨ। ਫੌਜ ਦਾ ਸਰਚ ਆਪਰੇਸ਼ਨ ਹੁਣ ਵੀ ਜਾਰੀ ਹੈ। ਕੇਰਨ ਸੈਕਟਰ ਕੰਟਰੋਲ ਰੇਖਾ ਦੇ ਬੇਹੱਦ ਕਰੀਬ ਹੈ। ਇੱਥੇ ਪੂਰੇ ਸਾਲ ਸਖਤ ਪਹਿਰਾ ਰਹਿੰਦਾ ਹੈ ਪਰ ਪਾਕਿਸਤਾਨ ਵਲੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਵੀ ਲਗਾਤਾਰ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵੀ ਪਾਕਿਸਤਾਨ ਵਲੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀ ਗਈ ਸੀ। ਪਿਛਲੇ ਹਫਤੇ ਪੁੰਛ ਜ਼ਿਲੇ ‘ਚ ਕੰਟਰੋਲ ਰੇਖਾ ਦੇ ਕੋਲ ਪਾਕਿਸਤਾਨ ਨੇ ਜੰਗਬੰਦੀ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਗੋਲੀਬਾਰੀ ਕੀਤੀ ਸੀ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *