Breaking News
Home / India / ਭਾਰਤ-ਆਸਟਰੇਲੀਆ ‘ਚ 6 ਅਹਿਮ ਸਮਝੌਤਿਆਂ ‘ਤੇ ਦਸਤਖ਼ਤ

ਭਾਰਤ-ਆਸਟਰੇਲੀਆ ‘ਚ 6 ਅਹਿਮ ਸਮਝੌਤਿਆਂ ‘ਤੇ ਦਸਤਖ਼ਤ

ਨਵੀਂ ਦਿੱਲੀ, 10 ਅਪ੍ਰੈਲ (ਪੱਤਰ ਪ੍ਰੇਰਕ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦੀ ਸੋਮਵਾਰ ਨੂੰ ਇੱਥੇ ਹੋਈ ਬੈਠਕ ਤੋਂ ਬਾਅਦ ਦੋਹਾਂ ਦੇਸ਼ਾਂ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਉਤਸ਼ਾਹ ਦੇਣ ਵਾਲੇ ਇੱਕ ਸਮਝੌਤੇ ਸਮੇਤ ਛੇ ਸਮਝੌਤਿਆਂ ‘ਤੇ ਦਸਤਖ਼ਤ ਕੀਤੇ। ਦੋਹਾਂ ਨੇਤਾਵਾਂ ਨੇ ਆਪਸੀ ਹਿੱਤਾਂ ਅਤੇ ਚਿੰਤਾਵਾਂ ਦੇ ਵੱਖ-ਵੱਖ ਦੋ-ਪੱਖੀ, ਖੇਤਰੀ ਅਤੇ ਕੌਮਾਂਤਰੀ ਮੁੱਦਿਆਂ ‘ਤੇ ਵਿਆਪਕ ਚਰਚਾ ਕੀਤੀ। ਟਰਨਬੁੱਲ ਨਾਲ ਸਾਂਝੇ ਪੱਤਰਕਾਰ ਸੰਮੇਲਨ ‘ਚ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਰਿਸ਼ਤਿਆਂ ਨਾਲ ਸੰਬੰਧਤ ਸਾਰੇ ਪੱਖਾਂ ‘ਤੇ ਚਰਚਾ
ਕੀਤੀ ਅਤੇ ਵਿਆਪਕ ਆਰਥਿਕ ਸਹਿਯੋਗ ਸਮਝੌਤੇ ‘ਤੇ ਅਗਲੇ ਦੌਰ ਦੀ ਚਰਚਾ ਦੇ ਜਲਦ ਸ਼ੁਰੂ ਹੋਣ ਸਮੇਤ ਕਈ ਅਹਿਮ ਫੈਸਲੇ ਕੀਤੇ। ਭਾਰਤ-ਪ੍ਰਸ਼ਾਂਤ ਖੇਤਰ ‘ਚ ਸ਼ਾਂਤੀ ਅਤੇ ਸਥਿਤਰਾ ‘ਤੇ ਜ਼ੋਰ ਦਿੰਦਿਆਂ ਮੋਦੀ ਨੇ ਕਿਹਾ ਕਿ ਅੱਤਵਾਦ ਅਤੇ ਸਾਈਬਰ ਸੁਰੱਖਿਆ ਵਰਗੀਆਂ ਚੁਣੌਤੀਆਂ ਲਈ ਵਿਸ਼ਵੀ ਰਣਨੀਤੀ ਅਤੇ ਹੱਲ ਦੀ ਲੋੜ ਹੈ। ਦੋਹਾਂ ਪੱਖਾਂ ਨੇ ਅੱਤਵਾਦ ਨਾਲ ਨਜਿੱਠਣ ਨੂੰ ਲੈ ਕੇ ਸਹਿਯੋਗ ਨੂੰ ਉਤਸ਼ਾਹ ਦੇਣ ਵਾਲੇ ਸਮਝੌਤੇ ਨੂੰ ਆਖ਼ਰੀ ਰੂਪ ਦਿੱਤਾ। ਇਹ ਸਮਝੌਤਾ ਭਾਰਤੀ ਗ੍ਰਹਿ ਮੰਤਰਾਲੇ ਅਤੇ ਆਸਟਰੇਲੀਆਈ ਗ੍ਰਹਿ ਮੰਤਰਾਲੇ ਵਿਚਾਲੇ ਹੋਇਆ। ਮੋਦੀ ਨੇ ਕਿਹਾ ਕਿ ਆਸਟਰੇਲੀਆ, ਭਾਰਤ ਨੂੰ ਯੂਰੇਨੀਅਮ ਦੀ ਬਰਾਮਦਗੀ ਲਈ ਤਿਆਰ ਹੈ। ਉੱਥੇ ਟਰਨਬੁੱਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਛੇਤੀ ਤੋਂ ਛੇਤੀ ਯੂਰੇਨੀਅਮ ਦੀ ਬਰਾਮਦਗੀ ਨੂੰ ਲੈ ਕੇ ਆਸਵੰਦ ਹੈ। ਸ਼੍ਰੀ ਟਰਨਬੁੱਲ ਸਾਲ 2015 ‘ਚ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਭਾਰਤ ਯਾਤਰਾ ‘ਤੇ ਐਤਵਾਰ ਨੂੰ ਨਵੀਂ ਦਿੱਲੀ ਪਹੁੰਚੇ। ਉਹ ਚਾਰ ਦਿਨਾਂ ਦੌਰੇ ‘ਤੇ ਭਾਰਤ ਆਏ ਹਨ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *