Breaking News
Home / India / ਜਾਧਵ ਮਾਮਲੇ ‘ਚ ਨਹੀਂ ਹੋਈ ਨਿਰਪੱਖ ਸੁਣਵਾਈ : ਰਾਜਨਾਥ

ਜਾਧਵ ਮਾਮਲੇ ‘ਚ ਨਹੀਂ ਹੋਈ ਨਿਰਪੱਖ ਸੁਣਵਾਈ : ਰਾਜਨਾਥ

ਕੋਲਕਾਤਾ, 14 ਅਪ੍ਰੈਲ (ਚੜ੍ਹਦੀਕਲਾ ਬਿਊਰੋ) :  ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਸੇਵਾ ਮੁਕਤ ਜਲ ਸੈਨਾ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਨਿਰਪੱਖ ਸੁਣਵਾਈ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਭਾਰਤੀ ਨਾਗਰਿਕ ਜਾਧਵ ਨੂੰ ਇਨਸਾਫ ਦਿਵਾਉਣ ਲਈ ਯਤਨ ਕਰੇ ਰਹੇ ਹਾਂ। ਸਿੰਘ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ”ਪਾਕਿਸਤਾਨ ਨੇ ਜੋ ਕਿਹਾ ਹੈ, ਮੈਂ ਉਸ ਨਾਲ ਸਹਿਮਤ ਨਹੀਂ ਹਾਂ। ਕੁਲਭੂਸ਼ਣ ਜਾਧਵ ਨੂੰ ਨਿਰਪੱਖ ਸੁਣਵਾਈ ਦਾ ਮੌਕਾ ਨਹੀਂ ਮਿਲਿਆ।” ਇਸ ਤੋਂ ਪਹਿਲਾਂ ਪਾਕਿਸਤਾਨ ਨੇ ਸ਼ੁੱਕਰਵਾਰ ਨੂੰ
ਕਿਹਾ ਸੀ ਕਿ ਜਾਧਵ ਨੂੰ ਵਿਸ਼ੇਸ਼ ਅਤੇ ਭਰੋਸੇਯੋਗ ਸਬੂਤਾਂ ਦੇ ਆਧਾਰ ‘ਤੇ ਮੌਤ ਦੀ ਸਜ਼ਾ ਸੁਣਾਈ ਗਈ ਹੈ, ਜਿਹੜੀ ਜਾਸੂਸੀ ਅਤੇ ਅੱਤਵਾਦੀ ਗਤੀਵਿਧੀਆਂ ‘ਚ ਉਸ ਦੀ ਸ਼ਮੂਲੀਅਤ ਸਾਬਤ ਕਰਦੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜੀਜ਼ ਨੇ ਕਿਹਾ ਕਿ 46 ਸਾਲਾਂ ਜਾਧਵ ‘ਤੇ ਮੁਕਦਮੇ ‘ਚ ਕਾਨੂੰਨ ਦੀ ਉਚਿਤ ਪ੍ਰਕਿਰਿਆ ਦਾ ਪਾਲਨ ਕੀਤਾ ਗਿਆ ਹੈ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *