Breaking News
Home / India / ਜਾਧਵ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਦਾ ਮਾਮਲਾ

ਜਾਧਵ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਦਾ ਮਾਮਲਾ

ਭਾਰਤ ਨੇ ਪਾਕਿ ਤੋਂ ਮੰਗੀ ਚਾਰਜਸ਼ੀਟ ਅਤੇ ਫ਼ੈਸਲੇ ਦੀ ਕਾਪੀ

ਨਵੀਂ ਦਿੱਲੀ, 14 ਅਪ੍ਰੈਲ (ਚੜ੍ਹਦੀਕਲਾ ਬਿਊਰੋ) :  ਭਾਰਤ ਨੇ ਆਪਣੇ ਨਾਗਰਿਕ ਕੁਲਭੂਸ਼ਨ ਜਾਧਵ ਖਿਲਾਫ਼ ਦਾਇਰ ਦੋਸ਼ ਪੱਤਰ ਅਤੇ ਮੌਤ ਦੀ ਸਜ਼ਾ ਦੇ ਫੈਸਲੇ ਦੀ ਪ੍ਰਮਾਣਿਤ ਕਾਪੀ ਮੰਗੀ ਹੈ ਅਤੇ ਜਾਧਵ ਤੱਕ ਡਿਪਲੋਮੈਟਿਕ ਪਹੁੰਚ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨਰ ਗੌਤਮ ਬੰਬਾਵਾਲੇ ਨੇ ਸ਼ੁੱਕਰਵਾਰ ਨੂੰ ਜਾਧਵ ਦੇ ਮਾਮਲੇ ਸਬੰਧੀ ਪਾਕਿਸਤਾਨੀ ਵਿਦੇਸ਼ ਸਕੱਤਰ ਤਹਿਮੀਨਾ ਜੰਜੂਆ ਨਾਲ ਮੁਲਾਕਾਤ ਕੀਤੀ ਸੀ। ਦੂਜੇ ਪਾਸੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਨੂੰ ਕਥਿਤ ਤੌਰ ‘ਤੇ ਜਾਸੂਸੀ ਦੇ ਦੋਸ਼ ‘ਚ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਮਾਮਲੇ ‘ਚ ਪਾਕਿਸਤਾਨ ਆਪਣੇ ਸਖਤ ਰੁਖ ਛੱਡਣ ਨੂੰ ਤਿਆਰ ਨਹੀਂ ਹੈ। ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤੇ ਜਾਣ ਤੋਂ ਬਗੈਰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਭਾਰਤ ਦੇ ਦੋਸ਼ ਨੂੰ ਖਾਰਿਜ ਕਰ ਦਿੱਤਾ। ਪਾਕਿਸਤਾਨ ਨੇ ਕਿਹਾ ਕਿ ਜਾਧਵ ਕਾਰੋਬਾਰੀ ਨਹੀਂ, ਜਾਸੂਸ ਹੈ ਜਿਸ ਦੇ ਕੋਲ ਦੋ ਪਾਸਪੋਰਟ ਸਨ। ਇਸ ਵਿਚਾਲੇ ਭਾਰਤ ਨੇ ਇਕ ਵਾਰ ਫਿਰ ਜਾਧਵ ਨਾਲ ਮਿਲਣ ਲਈ ਕਾਊਂਸਲ ਐਕਸੇਸ ਮੰਗਿਆ ਹੈ, ਨਾਲ ਹੀ ਕਿਹਾ ਹੈ ਕਿ ਉਹ ਫੈਸਲੇ ਖਿਲਾਫ ਅਪੀਲ ਕਰੇਗਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜੀਜ ਨੇ ਕਿਹਾ ਕਿ ਇਕ ਬੇਕਸੂਰ ਵਿਅਕਤੀ ਆਪਣੇ ਕੋਲ 2 ਪਾਸਪੋਰਟ ਕਿਉਂ ਰੱਖੇਗਾ? ਇਕ ਹਿੰਦੂ ਨਾਮ ਤੋਂ ਅਤੇ ਦੂਜਾ ਮੁਸਲਿਮ ਨਾਮ ਤੋਂ। ਅਜੀਜ ਨੇ ਕਿਹਾ ਕਿ ਕਾਨੂੰਨ ਦੀ ਪੂਰੀ
ਪ੍ਰਕਿਰਿਆ ਦਾ ਪਾਲਣ ਕਰਨ ਤੋਂ ਬਾਅਦ ਹੀ ਜਾਧਵ ਨੂੰ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੇ ਭਾਰਤ ਦੇ ਇਸ ਦਾਅਵੇ ਨੂੰ ਵੀ ਨਕਾਰ ਦਿੱਤਾ ਕਿ ਜਾਧਵ ਜਾਸੂਸ ਨਹੀਂ, ਕਾਰੋਬਾਰੀ ਸੀ। ਕਾਊਂਸਲ ਐਕਸੇਸ ਦੇ ਮੁੱਦੇ ‘ਤੇ ਅਜੀਜ ਨੇ ਕਿਹਾ ਕਿ ਪਾਕਿਸਤਾਨ ਦੇ ਕਈ ਕੈਦੀਆਂ ਨੂੰ ਲੈ ਕੇ ਭਾਰਤ ਦਾ ਵਿਵਹਾਰ ਅਜਿਹਾ ਹੀ ਰਿਹਾ ਹੈ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *